ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਝਾਂਮਪੁਰ ਵਿੱਚ ਧਰਮਸ਼ਾਲਾ ਦਾ ਉਦਘਾਟਨ

ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ:
ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਜੇਐਲਪੀਐਲ ਦੇ ਐਮਡੀ ਕੁਲਵੰਤ ਸਿੰਘ ਨੇ ਪਿੰਡ ਝਾਂਮਪੁਰ ਵਿੱਚ ਧਰਮਸ਼ਾਲਾ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਜਨਤਾ-ਲੈਂਡ ਪ੍ਰਮੋਟਰ ਪ੍ਰਾਈਵੇਟ ਲਿਮਟਿਡ (ਜੇਐਲਪੀਐਲ) ਦੇ ਸਹਿਯੋਗ ਨਾਲ 10 ਲੱਖ ਰੁਪਏ ਦੀ ਲਾਗਤ ਨਾਲ ਧਰਮਸ਼ਾਲਾ ਦੀ ਉਸਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਗਰੀਬ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਆਰਥਿਕ ਪੱਖੋਂ ਕਮਜ਼ੋਰ ਵਰਗ ਦੇ ਲੋਕਾਂ ਲਈ ਬਹੁਤ ਸਾਰੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।
ਸਮਾਰੋਹ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕਿਸੇ ਵੀ ਪਿੰਡ ਵਿੱਚ ਸਾਂਝੀ ਥਾਂ ਬਣ ਜਾਣਾ ਸੁਭਾਵਿਕ ਹੁੰਦਾ ਹੈ ਪ੍ਰੰਤੂ ਉਸ ਦੀ ਸਾਂਭ-ਸੰਭਾਲ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ। ਇਸ ਲਈ ਨਵੀਂ ਧਰਮਸ਼ਾਲਾ ਵਿੱਚ ਸਾਂਝੇ ਸਮਾਗਮ ਕਰਵਾਉਣ ਦੇ ਨਾਲ-ਨਾਲ ਇਸ ਦੇ ਰੱਖ-ਰਖਾਓ ਲਈ ਵੀ ਲੋਕਾਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ‘ਆਪ’ ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਲੋਕਾਂ ਦੇ ਮਸਲੇ ਹੱਲ ਹੋਣੇ ਸ਼ੁਰੂ ਹੋਏ ਹਨ ਅਤੇ ਇੱਕ ਤਰ੍ਹਾਂ ਨਾਲ ਹੁਣ ਪਿੰਡਾਂ ਦੀਆਂ ਸੱਥਾਂ ’ਚੋਂ ਸਰਕਾਰ ਚੱਲ ਰਹੀ ਹੈ, ਜਦੋਂਕਿ ਪਹਿਲਾਂ ਆਮ ਲੋਕਾਂ ਨੂੰ ਆਪਣੇ ਕੰਮਾਂ-ਕਾਰਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵਿਕਾਸ ਮੁਖੀ ਸਕੀਮਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

ਇਸ ਮੌਕੇ ਅਵਤਾਰ ਸਿੰਘ ਝਾਂਮਪੁਰ, ਮਲਕੀਤ ਸਿੰਘ ਰਾਏਪੁਰ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਨੰਬਰਦਾਰ ਹਰਸੰਗਤ ਸਿੰਘ, ਡਾ. ਕੁਲਦੀਪ ਸਿੰਘ, ਕੌਂਸਲਰ ਗੁਰਮੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਹਰਮੇਸ਼ ਸਿੰਘ ਕੁੰਭੜਾ, ਹਰਬਿੰਦਰ ਸਿੰਘ ਸੈਣੀ, ਸੁਰਮੁੱਖ ਸਿੰਘ ਅਤੇ ਮਨਪ੍ਰੀਤ ਸਿੰਘ ਮਨੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…