ਮੁਹਾਲੀ ਵਿੱਚ ਪਸ਼ੂਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਮੁਫ਼ਤ ਟੀਕਾਕਰਨ ਮੁਹਿੰਮ ਸ਼ੁਰੂ

ਜ਼ਿਲ੍ਹੇ ਵਿੱਚ ਲਗਪਗ 40,000 ਗਊਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਅ ਲਈ 30 ਟੀਮਾਂ ਦਾ ਗਠਨ

ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਗਊਆਂ ਨੂੰ ਲੰਪੀ ਸਕਿਨ ਬਿਮਾਰੀ ਤੋਂ ਬਚਾਉਣ ਲਈ ਅੱਜ ਮੁਫ਼ਤ ਟੀਕਾਕਰਨ ਦੀ ਸ਼ੁਰੂਆਤ ਕੀਤੀ ਗਈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ ਅਤੇ ਡਾਇਰੈਕਟਰ ਗੁਰਸ਼ਰਨਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਵਿਸ਼ੇਸ਼ ਟੀਕਾਕਰਨ ਮੁਹਿੰਮ ਤਹਿਤ ਮੁਹਾਲੀ ਜ਼ਿਲ੍ਹੇ ਵਿੱਚ 40 ਹਜ਼ਾਰ ਗਊਆਂ ਨੂੰ ਲੰਪੀ ਸਕਿਨ ਦੀ ਬਿਮਾਰੀ ਤੋਂ ਬਚਾਅ ਲਈ 30 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਡਿਪਟੀ ਡਾਇਰੈਕਟਰ ਡਾ. ਸ਼ਿਵਕਾਂਤ ਗੁਪਤਾ ਨੇ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਘਰ-ਘਰ ਜਾ ਕੇ ਗਊਆਂ ਦਾ ਮੁਫ਼ਤ ਟੀਕਾਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਮੁਹਾਲੀ ਜ਼ਿਲ੍ਹੇ ਵਿੱਚ ਮੌਜੂਦ ਸਾਰੀਆਂ ਗਊਸ਼ਾਲਾਵਾਂ ਦਾ ਦੌਰਾ ਕਰਕੇ ਪਸ਼ੂਆਂ ਨੂੰ ਟੀਕੇ ਲਗਾਏ ਜਾਣਗੇ। ਉਨ੍ਹਾਂ ਨੇ ਪਸ਼ੂ ਪਾਲਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਸ਼ੂਆਂ ਨੂੰ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਉਣ ਲਈ ਅੱਗੇ ਆਉਣ ਅਤੇ ਜੇਕਰ ਪਸ਼ੂ ਪਾਲਕਾਂ ਨੂੰ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਨੇੜੇ ਦੇ ਸਰਕਾਰੀ ਪਸ਼ੂ ਹਸਪਤਾਲ ਨਾਲ ਸੰਪਰਕ ਕਰ ਸਕਦੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…