Share on Facebook Share on Twitter Share on Google+ Share on Pinterest Share on Linkedin ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਨੇ ਤੰਬਾਕੂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਨਬਜ਼-ਏ-ਪੰਜਾਬ, ਮੁਹਾਲੀ, 25 ਫਰਵਰੀ: ਤੰਬਾਕੂ ਵਿਰੁੱਧ ਸੰਘਰਸ਼ਸ਼ੀਲ ਸੰਸਥਾ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ (ਜੀਐਸਏ) ਵੱਲੋਂ ਜਲਵਾਯੂ ਟਾਵਰ ਸੈਕਟਰ-125 ਵਿੱਚ ਤੰਬਾਕੂ ਕੰਟਰੋਲ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸੈਕਟਰ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮਿਲ ਕੇ ਸੁਸਾਇਟੀ ਦੇ ਵਸਨੀਕਾਂ ਨੇ ਸੁਸਾਇਟੀ ਦੇ ਸਾਰੇ ਬਲਾਕਾਂ ਵਿੱਚ ਵੱਖ-ਵੱਖ ਥਾਵਾਂ ’ਤੇ ਤੰਬਾਕੂ ਵਿਰੋਧੀ ਪੋਸਟਰ ਲਗਾਏ ਗਏ ਅਤੇ ਖ਼ੁਦ ਤੰਬਾਕੂ ਦਾ ਸੇਵਨ ਨਾ ਕਰਨ ਅਤੇ ਹੋਰਨਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਵੀ ਲਿਆ। ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਦੇ ਪ੍ਰਾਜੈਕਟ ਮੈਨੇਜਰ ਐਡਵੋਕੇਟ ਗੁਰਪ੍ਰੀਤ ਸਿੰਘ ਨੇ ਤੰਬਾਕੂ ਦਾ ਸੇਵਨ ਕਰਨ ਨਾਲ ਮਨੁੱਖੀ ਸਰੀਰ ’ਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਲੈਕਚਰ ਦਿੱਤਾ। ਉਨ੍ਹਾਂ ਛੋਟੇ ਪਰਦੇ ’ਤੇ ਪ੍ਰੋਜੈਕਟਰ ਰਾਹੀਂ ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਪੇਸ਼ਕਾਰੀ ਵੀ ਦਿੱਤੀ। ਇਸ ਨੂੰ ਸੁਸਾਇਟੀ ਦੇ ਵਸਨੀਕਾਂ ਨੇ ਬੜੇ ਧਿਆਨ ਨਾਲ ਦੇਖਿਆ ਅਤੇ ਸੁਣਿਆ। ਉਪਰੰਤ ਹਾਜ਼ਰ ਸੁਸਾਇਟੀ ਮੈਂਬਰਾਂ ਨੇ ਇਹ ਸਹੁੰ ਚੁੱਕੀ ਕਿ ਉਹ ਨਾ ਤਾਂ ਤੰਬਾਕੂ ਪਦਾਰਥ ਦੀ ਵਰਤੋਂ ਕਰਨਗੇ ਅਤੇ ਨਾ ਹੀ ਕਿਸੇ ਹੋਰ ਨੂੰ ਕਰਨ ਲਈ ਪ੍ਰੇਰਿਤ ਕਰਨਗੇ, ਸਗੋਂ ਆਮ ਲੋਕਾਂ ਨੂੰ ਤੰਬਾਕੂ ਛੱਡਣ ਅਤੇ ਛਡਾਉਣ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕਰਨਗੇ। ਕਮੇਟੀ ਮੈਂਬਰ ਕੈਪਟਨ ਸਤਪਾਲ ਸਿੰਘ ਮੰਡ ਨੇ ਜਲਵਾਯੂ ਟਾਵਰ ਦੇ ਵਸਨੀਕਾਂ ਦਾ ਧੰਨਵਾਦ ਕੀਤਾ। ਸੰਯੁਕਤ ਸਕੱਤਰ ਵਿਪਨ ਬਜਾਜ ਨੇ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਸੁਸਾਇਟੀ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਹ ਆਪਣੇ ਸਾਥੀਆਂ ਦੀ ਮਦਦ ਨਾਲ ਸੁਸਾਇਟੀ ਨੂੰ ਤੰਬਾਕੂ ਮੁਕਤ ਕਰਨ ਲਈ ਜਨਰੇਸ਼ਨ ਸੇਵੀਅਰ ਐਸੋਸੀਏਸ਼ਨ ਨਾਲ ਮਿਲ ਕੇ ਜਾਗਰੂਕਤਾ ਮੁਹਿੰਮ ਸ਼ੁਰੂ ਕਰਨਗੇ। ਐਡਵੋਕੇਟ ਸਮਜੋਤ ਸਿੰਘ ਥਿੰਦ ਅਤੇ ਕਮਲਜੀਤ ਸਿੰਘ ਬੋਪਾਰਾਏ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ