Share on Facebook Share on Twitter Share on Google+ Share on Pinterest Share on Linkedin ਗਮਾਡਾ ਵੱਲੋਂ ਐਕਵਾਇਰ ਜ਼ਮੀਨਾਂ ਦੀ ਲੈਂਡ-ਪੂਲਿੰਗ ਤੇ ਮੁਆਵਜ਼ਾ ਨਾ ਦੇਣ ਦਾ ਮਾਮਲਾ ਭਖਿਆ ਅਕਾਲੀ ਦਲ ਨੇ 15 ਦਿਨ ਦਾ ਅਲਟੀਮੇਟਮ ਦਿੱਤਾ, ਵਿਧਾਇਕ ਤੇ ਗਮਾਡਾ ਦਾ ਘਿਰਾਓ ਕਰਨ ਦੀ ਚਿਤਾਵਨੀ ਨਬਜ਼-ਏ-ਪੰਜਾਬ, ਮੁਹਾਲੀ, 26 ਫਰਵਰੀ: ਗਮਾਡਾ ਵੱਲੋਂ ਐਕਵਾਇਰ ਕੀਤੀਆਂ ਜ਼ਮੀਨਾਂ ਦੀ ਲੈਂਡ-ਪੂਲਿੰਗ ਅਤੇ ਮੁਆਵਜ਼ਾ ਨਾ ਦੇਣ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਅਧੀਨ ਆਉਂਦੇ ਵਿਭਾਗ ਗਮਾਡਾ ਵੱਲੋਂ ਕਿਸਾਨਾਂ ਦੀ ਲੁੱਟ ਕੀਤੀ ਜਾ ਰਹੀ ਹੈ ਅਤੇ ਪੀੜਤ ਕਿਸਾਨਾਂ ਨੂੰ ਐਕਵਾਇਰ ਜ਼ਮੀਨਾਂ ਦੀ ਐਲਓਆਈ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਇਲਾਕੇ ਦੇ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ। ਅੱਜ ਇੱਥੇ ਪੱਤਰਕਾਰ ਸੰਮੇਲਨ ਵਿੱਚ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਐਟਰੋਪੋਲਿਸ ਪ੍ਰਾਜੈਕਟ ਲਈ ਗਮਾਡਾ ਵੱਲੋਂ ਜ਼ਮੀਨਾਂ ਐਕਵਾਇਰ ਕੀਤੀਆਂ ਗਈਆਂ ਸਨ ਪ੍ਰੰਤੂ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਏ, ਬੀ, ਸੀ, ਡੀ, ਬਲਾਕ ਦੇ ਕਿਸਾਨਾਂ ਨੂੰ ਲੈਂਡ-ਪੂਲਿੰਗ ਦਾ ਲਾਭ ਨਹੀਂ ਦਿੱਤਾ ਗਿਆ ਜਦੋਂਕਿ ਇਹ ਰਕਬਾ 250 ਏਕੜ ਬਣਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਥਾਨਕ ਵਿਧਾਇਕ ਕੁਲਵੰਤ ਸਿੰਘ ਖ਼ੁਦ ਕਾਲੋਨਾਈਜਰ ਹੋਣ ਕਾਰਨ ਇਸ ਮੁੱਦੇ ਉੱਤੇ ਗਮਾਡਾ ਦੇ ਖ਼ਿਲਾਫ਼ ਆਪਣਾ ਮੂੰਹ ਬੰਦ ਕਰਕੇ ਬੈਠੇ ਹਨ ਜਦੋਂਕਿ ਉਨ੍ਹਾਂ ਨੂੰ ਇਸ ਪੂਰੇ ਮਾਮਲੇ ਬਾਰੇ ਭਲੀਭਾਂਤ ਪਤਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਦੇ ਕਿਸਾਨ ਇਸ ਕਰਕੇ ਆਪਣੇ ਵਿਧਾਇਕ ਤੋਂ ਸਖ਼ਤ ਨਾਰਾਜ਼ ਹਨ। ਇੰਜ ਹੀ ਗਮਾਡਾ ਨੇ ਇੰਡਸਟਰੀਅਲ ਸੈਕਟਰ-101 ਲਈ ਜ਼ਮੀਨਾਂ ਐਕਵਾਇਰ ਕੀਤੀਆਂ ਸਨ ਪ੍ਰੰਤੂ ਇਨ੍ਹਾਂ ਜ਼ਮੀਨਾਂ ਦਾ ਮੁਆਵਜ਼ਾ ਵੀ ਹਾਲੇ ਤੱਕ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ 10 ਸਾਲ ਪਹਿਲਾਂ ਐਰੋਸਿਟੀ ਲਈ ਐਕਵਾਇਰ ਕੀਤੀ ਜ਼ਮੀਨ ਬਦਲੇ ਸ਼ੋਅਰੂਮਾਂ ਦੇ ਕਬਜ਼ੇ ਕਿਸਾਨਾਂ ਨੂੰ ਨਹੀਂ ਦਿੱਤੇ। ਉਨ੍ਹਾਂ ਕਿਹਾ ਕਿ ਲੈਂਡ-ਪੂਲਿੰਗ ਤਹਿਤ ਅੱਠ ਕਨਾਲ ਬਦਲੇ 1000 ਗਜ ਦਾ ਰਿਹਾਇਸ਼ੀ ਅਤੇ 200 ਗਜ ਦਾ ਵਪਾਰਕ ਪਲਾਟ ਗਮਾਡਾ ਵੱਲੋਂ ਦਿੱਤਾ ਜਾਂਦਾ ਹੈ। ਇਹ ਕਿਸਾਨ ਦੀ ਮਰਜ਼ੀ ਹੈ ਕਿ ਉਹ ਇਨ੍ਹਾਂ ਪਲਾਟਾਂ ਨੂੰ ਰੱਖੇ ਜਾਂ ਅੱਗੇ ਵੇਚ ਕੇ ਆਪਣੀਆਂ ਲੋੜਾਂ ਪੂਰੀਆਂ ਕਰੇ। ਉਨ੍ਹਾਂ ਪੰਜਾਬ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਦਿੰਦੇ ਹੋਏ ਚਿਤਾਵਨੀ ਦਿੱਤੀ ਕਿ ਜੇਕਰ ਇਸ ਦੌਰਾਨ ਕਿਸਾਨਾਂ ਨੂੰ ਲੈਂਡ-ਪੂਲਿੰਗ ਅਤੇ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਤ ਕਿਸਾਨਾਂ ਨੂੰ ਨਾਲ ਲੈ ਕੇ ਵਿਧਾਇਕ ਕੁਲਵੰਤ ਸਿੰਘ ਅਤੇ ਗਮਾਡਾ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ