ਕਲਾਸ-ਚਾਰ ਗੌਰਮਿੰਟ ਐਂਪਲਾਈਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੀ ਚੋਣ, ਪ੍ਰੇਮ ਚੰਦ ਸ਼ਰਮਾ ਮੁੜ ਪ੍ਰਧਾਨ ਬਣੇ

ਨਬਜ਼-ਏ-ਪੰਜਾਬ, ਮੁਹਾਲੀ, 26 ਫਰਵਰੀ:
ਕਲਾਸ-ਚਾਰ ਗੌਰਮਿੰਟ ਐਂਪਲਾਈਜ਼ ਯੂਨੀਅਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਚੇਅਰਮੈਨ ਕਾਕਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਦਰਜਾ-ਚਾਰ ਮੁਲਾਜ਼ਮ ਅਤੇ ਜਥੇਬੰਦੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਸਰਬਸੰਮਤੀ ਨਾਲ ਯੂਨੀਅਨ ਦੀ ਚੋਣ ਕੀਤੀ ਗਈ।
ਸੁਖਵਿੰਦਰ ਸਿੰਘ (ਖੇਤੀ ਭਵਨ) ਨੂੰ ਚੇਅਰਮੈਨ, ਰਮਨ ਸ਼ਰਮਾ ਨੂੰ ਵਾਈਸ ਚੇਅਰਮੈਨ, ਪ੍ਰੇਮ ਚੰਦ ਸ਼ਰਮਾ ਨੂੰ ਪ੍ਰਧਾਨ, ਬਲਜੀਤ ਸਿੰਘ (ਜੰਗਲਾਤ ਵਿਭਾਗ) ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਮੀਤ ਸਿੰਘ (ਜਲ ਸਰੋਤ ਵਿਭਾਗ) ਨੂੰ ਜਨਰਲ ਸਕੱਤਰ, ਹਰਨੇਕ ਸਿੰਘ (ਡੀਪੀਆਈ ਦਫ਼ਤਰ) ਨੂੰ ਪ੍ਰਾਪੇਗੰਡਾ ਸਕੱਤਰ, ਸੁਰਿੰਦਰ ਸਿੰਘ (ਸਿੱਖਿਆ ਬੋਰਡ) ਨੂੰ ਸਹਾਇਕ ਸਕੱਤਰ, ਮਦਨ ਲਾਲ (ਪਸ਼ੂ ਪਾਲਣ ਵਿਭਾਗ) ਨੂੰ ਜਥੇਬੰਦਕ ਸਕੱਤਰ, ਦੇਵ ਰਾਮ (ਸਿਹਤ ਨਿਗਮ), ਸੂਰਜ ਪ੍ਰਕਾਸ਼ ਨੂੰ ਕੈਸ਼ੀਅਰ, ਗੁਰਵੰਤ ਸਿੰਘ ਨੂੰ ਮੁੱਖ ਸਲਾਹਕਾਰ ਅਤੇ ਰਵਿੰਦਰ ਸਿੰਘ ਡੇਰਾਬੱਸੀ ਨੂੰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਵਧੀਕ ਜਨਰਲ ਸਕੱਤਰ ਕਰਤਾਰ ਸਿੰਘ ਪਾਲ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ। ਖੇਤੀ ਭਵਨ ਦੇ ਜਸਵਿੰਦਰ ਸਿੰਘ ਅਤੇ ਹੋਰਨਾਂ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ।
ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਦਰਜਾ-ਚਾਰ ਕਰਮਚਾਰੀਆਂ ਦਾ 200 ਰੁਪਏ ਜਜ਼ੀਆ ਟੈਕਸ ਕੱਟਣਾ ਬੰਦ ਕੀਤਾ ਜਾਵੇ ਅਤੇ ਵੱਖ-ਵੱਖ ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਤੁਰੰਤ ਭਰੀਆਂ ਜਾਣ ਅਤੇ ਬੁਢੇਪੇ ਦਾ ਸਹਾਰਾ ਬਣਨ ਵਾਲੇ 2004 ਤੋਂ ਬਾਅਦ ਭਰਤੀ ਹੋਏ ਸਾਰੇ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਦਾ ਲਾਭ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਵੱਖ-ਵੱਖ ਵਿਭਾਗਾਂ ਵਿੱਚ ਕੰਟਰੈਕਟ/ਠੇਕਾਪ੍ਰਣਾਲੀ/ਆਊਟਸੋਰਸ ਰਾਹੀਂ ਕੰਮ ਕਰਦੇ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕੀਤਾ ਜਾਵੇ। ਡੀਏ ਦੀਆਂ ਕਿਸ਼ਤਾਂ ਸਮੇਤ ਬਕਾਇਆ ਜਾਰੀ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਸਾਂਝੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਬਜਟ ਸੈਸ਼ਨ ਦੌਰਾਨ ਉਲੀਕੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕਰਦਿਆਂ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫ਼ੈਸਲਾ ਲਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…