Share on Facebook Share on Twitter Share on Google+ Share on Pinterest Share on Linkedin ਸਰਕਾਰੀ ਹਾਈ ਸਕੂਲ ਫੇਜ਼-5 ਵਿੱਚ ਪੇਵਰ ਬਲਾਕ ਲਗਾਉਣ ਦਾ ਪ੍ਰਾਜੈਕਟ ਮੁਕੰਮਲ: ਪ੍ਰਭਜੋਤ ਕੌਰ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਕੀਤਾ ਉਦਘਾਟਨ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਦੀ ਆਪ ਸਰਕਾਰ ਵੱਲੋਂ ਸਕੂਲੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ ਨੇ ਅੱਜ ਇੱਥੇ ਸਰਕਾਰੀ ਹਾਈ ਸਕੂਲ ਫੇਜ਼-5 ਵਿਖੇ ਪੇਵਰ ਬਲਾਕ ਲਗਾਉਣ ਦਾ ਪ੍ਰਾਜੈਕਟ ਮੁਕੰਮਲ ਹੋਣ ’ਤੇ ਰਸਮੀ ਉਦਘਾਟਨ ਕੀਤਾ। ਜਦੋਂਕਿ ਇਸ ਤੋਂ ਪਹਿਲਾਂ ਮੇਨ ਗੇਟ ਤੋਂ ਕਲਾਸ-ਰੂਮ ਤੱਕ ਜਾਣ ਵਾਲਾ ਰਸਤਾ ਅਤੇ ਗਰਾਉਂਡ ਕੱਚਾ ਹੋਣ ਕਾਰਨ ਬਰਸਾਤਾਂ ਦੇ ਦਿਨਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਇਸ ਕਾਰਜ ’ਤੇ ਡੀਪੀਸੀ ਫੰਡਾਂ ’ਚੋਂ 3.60 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ ਸੀ। ਸ੍ਰੀਮਤੀ ਪ੍ਰਭਜੋਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਬਚਪਨ ਇਸੇ ਖੇਤਰ ਵਿੱਚ ਬੀਤਿਆ ਹੈ, ਉਹ ਜਦੋਂ ਵੀ ਸਕੂਲ ਵਿੱਚ ਵੋਟ ਪਾਉਣ ਆਉਂਦੇ ਸਨ ਤਾਂ ਬੁਨਿਆਦੀ ਢਾਂਚੇ ਸਬੰਧੀ ਹਾਲਤ ਮਾੜੀ ਦੇਖ ਕੇ ਮਨ ਨੂੰ ਠੇਸ ਪਹੁੰਚਦੀ ਸੀ ਪਰ ਪਹਿਲਾਂ ਕਿਸੇ ਸਰਕਾਰ ਨੇ ਸਕੂਲ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਜਿੰਨੇ ਵੀ ਫੰਡ ਹਨ, ਉਨ੍ਹਾਂ ’ਚੋਂ ਜ਼ਿਆਦਾਤਰ ਸਿੱਖਿਆ ਢਾਂਚੇ ’ਤੇ ਖਰਚੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ-ਦਰ ਵਧੀ ਹੈ ਅਤੇ ਇਸ ਸਕੂਲ ਵਿੱਚ ਪਹਿਲਾਂ 290 ਬੱਚੇ ਸਨ ਅਤੇ ਹੁਣ ਇਹ ਗਿਣਤੀ ਵਧ ਕੇ 350 ਹੋ ਗਈ ਹੈ। ਜਿਨ੍ਹਾਂ ’ਚੋਂ 30 ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਇੱਥੇ ਦਾਖ਼ਲ ਹੋਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਨਾਲ ਪੰਜਾਬ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਂ ਉਡਾਣ ਭਰੀ ਹੈ। ਇਸ ਮੌਕੇ ਪ੍ਰਿੰਸੀਪਲ ਭਾਰਤ ਭੂਸ਼ਨ ਬੇਰੀ, ‘ਆਪ’ ਟਰੇਡ ਵਿੰਗ ਦੇ ਪ੍ਰਧਾਨ ਰਣਜੀਤਪਾਲ ਸਿੰਘ, ਮਹਿਲਾ ਵਿੰਗ ਦੀ ਸਕੱਤਰ ਸਵਰਨ ਲਤਾ, ਕਾਨੂੰਨੀ ਸੈੱਲ ਦੇ ਸਕੱਤਰ ਅਮਰਜੀਤ ਸਿੰਘ, ਘੱਟ ਗਿਣਤੀ ਵਿੰਗ ਦੇ ਪ੍ਰਧਾਨ ਅਨਵਰ ਅਲੀ, ਬਲਾਕ ਪ੍ਰਧਾਨ ਪ੍ਰਭਜੋਤ ਕੌਰ ਜਯੋਤੀ, ਰਾਜੇਸ਼ ਰਾਣਾ, ਮਦਨ ਲਾਲ, ਗੁਰਚਰਨ ਸਿੰਘ, ਨਿਰਮੈਲ ਸਿੰਘ, ਸੁਰਿੰਦਰ ਮਟੌਰ ਸਮੇਤ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ