ਮੁਹਾਲੀ ਦੇ ਕਿਸਾਨਾਂ ਨੇ ਸੰਭੂ ਮੋਰਚੇ ਵਿੱਚ ਕੀਤੀ ਭਰਵੀਂ ਸ਼ਮੂਲੀਅਤ

ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ:
ਕਿਸਾਨ ਤੇ ਜਵਾਨ ਭਲਾਈ ਯੂਨੀਅਨ, ਜ਼ਿਲ੍ਹਾ ਮੁਹਾਲੀ ਦੇ ਮੈਂਬਰਾਂ ਨੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭਾਗੋਮਾਜਰਾ ਦੀ ਅਗਵਾਈ ਹੇਠ ਅੱਜ ਕਿਸਾਨੀ ਮੰਗਾਂ ਨੂੰ ਲੈ ਕੇ ਸੰਭੂ ਬਾਰਡਰ ’ਤੇ ਲਾਏ ਪੱਕੇ ਮੋਰਚੇ ਵਿੱਚ ਵੱਡੀ ਗਿਣਤੀ ’ਚ ਸ਼ਮੂਲੀਅਤ ਕੀਤੀ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ। ਉਨ੍ਹਾਂ ਨੇ ਸੰਘਰਸ਼ਸ਼ੀਲ ਕਿਸਾਨਾਂ ਲਈ ਲੰਗਰਾਂ ਦਾ ਵੀ ਪ੍ਰਬੰਧ ਕੀਤਾ।
ਮੋਰਚੇ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਕੁਲਦੀਪ ਸਿੰਘ ਭਾਗੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨ ਕੇ ਉਨ੍ਹਾਂ ਨੂੰ ਅਮਲੀ ਜਾਮਾ ਨਹੀਂ ਪਹਿਨਾਉਂਦੀ ਉਦੋਂ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ ਅਤੇ ਸੰਘਰਸ਼ ਵਿੱਚ ਹਰ ਤਰ੍ਹਾਂ ਦਾ ਯੋਗਦਾਨ ਪਾਇਆ ਜਾਵੇਗਾ। ਕਿਸਾਨ ਆਗੂਆਂ ਨੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਹੱਕ ਪੂਰ ਰਹੀ ਹੈ ਜਦੋਂਕਿ ਦੇਸ਼ ਦੇ ਅਨਾਜ ਭੰਡਾਰ ਦੀ 70 ਤੋਂ 80 ਫੀਸਦੀ ਲੋੜ ਨੂੰ ਪੂਰਾ ਕਰਨ ਵਾਲੇ ਕਿਸਾਨਾਂ ਦੀ ਸੰਘੀ ਘੁੱਟਣ ’ਤੇ ਲੱਗੀ ਹੋਈ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਮੰਗਾਂ ਦਾ ਫੌਰੀ ਹੱਲ ਕੀਤਾ ਜਾਵੇ।
ਇਸ ਮੌਕੇ ਮੁਹਾਲੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਜੰਟ ਸਿੰਘ, ਖਰੜ ਬਲਾਕ ਦੇ ਪ੍ਰਧਾਨ ਕੁਲਵਿੰਦਰ ਸਿੰਘ, ਕੁਲਵੀਰ ਸਿੰਘ, ਗੁਰਜੰਟ ਸਿੰਘ ਪੂਨੀਆ ਅਵਤਾਰ ਸਿੰਘ, ਜਸਵੀਰ ਸਿੰਘ ਜੱਸਾ, ਹਰਦੀਪ ਸਿੰਘ ਅਤੇ ਬੰਤ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…