ਸੋਹਾਣਾ ਦੇ ਟੋਭੇ ਦਾ ਹੋਵੇਗਾ ਸੁੰਦਰੀਕਰਨ, ਵਿਧਾਇਕ ਕੁਲਵੰਤ ਸਿੰਘ ਨੇ ਕੀਤੀ ਪ੍ਰਾਜੈਕਟ ਦੀ ਸ਼ੁਰੂਆਤ

ਟੋਭੇ ਦੇ ਆਲੇ-ਦੁਆਲੇ ਸੈਰ ਕਰਨ ਲਈ ਬਣੇਗਾ ਪੱਕਾ ਟਰੈਕ ਤੇ ਚਾਰ ਚੁਫੇਰੇ ਲੱਗਣਗੇ ਫੁੱਲ ਤੇ ਬੂਟੇ

ਨਬਜ਼-ਏ-ਪੰਜਾਬ, ਮੁਹਾਲੀ, 28 ਫਰਵਰੀ:
ਇੱਥੋਂ ਦੇ ਇਤਿਹਾਸਕ ਸੋਹਾਣਾ ਵਿੱਚ ਕਰੀਬ 3.5 ਏਕੜ ਵਿੱਚ ਫੈਲੇ ਗੰਦੇ ਪਾਣੀ ਦੇ ਟੋਭੇ ਸਮੇਤ ਆਲੇ-ਦੁਆਲੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਜਿਸ ਦੀ ਸ਼ੁਰੂਆਤ ਅੱਜ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਉਨ੍ਹਾਂ ਕਿਹਾ ਕਿ ਸੋਹਾਣਾ ਵਾਸੀਆਂ ਦੀ ਚਿਰੋਕਣੀ ਮੰਗ ਹੁਣ ‘ਆਪ’ ਸਰਕਾਰ ਨੇ ਪੂਰੀ ਕੀਤੀ ਹੈ ਜਦੋਂਕਿ ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਕਦੇ ਇਸ ਪਾਸੇ ਧਿਆਨ ਨਹੀਂ ਦਿੱਤਾ। ਜਿਸ ਕਾਰਨ ਟੋਭੇ ਦਾ ਗੰਦਾ ਪਾਣੀ ਓਵਰਫਲੋ ਹੋ ਕੇ ਬਾਹਰ ਆਉਣ ਲੱਗ ਪਿਆ ਸੀ ਅਤੇ ਇਸ ਖੇਤਰ ਵਿੱਚ ਬੀਮਾਰੀਆਂ ਫੈਲਣ ਦਾ ਖ਼ਦਸ਼ਾ ਸੀ।
ਵਿਧਾਇਕ ਕੁਲਵੰਤ ਸਿੰਘ ਨੇ ਐਲਾਨ ਕੀਤਾ ਕਿ ਟੋਭੇ ਦੀ ਸਫ਼ਾਈ ਕਰਨ ਦੇ ਨਾਲ-ਨਾਲ ਪਿੰਡ ਵਾਸੀਆਂ ਦੀ ਸੁਵਿਧਾ ਲਈ ਇਸ ਦੇ ਆਲੇ-ਦੁਆਲੇ ਸੈਰ ਕਰਨ ਲਈ ਪੱਕਾ ਟਰੈਕ ਬਣਾਇਆ ਜਾਵੇਗਾ ਅਤੇ ਚਾਰ-ਚੁਫੇਰੇ ਫੁੱਲ ਬੂਟੇ ਲਾਏ ਜਾਣਗੇ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਗੰਦੇ ਪਾਣੀ ਨੂੰ ਟਰੀਟ ਕਰਨ ਤੋਂ ਬਾਅਦ ਹੀ ਟੋਭੇ ਵਿੱਚ ਸੁੱਟਿਆਂ ਜਾਵੇਗਾ। ਇਨ੍ਹਾਂ ਕਾਰਜਾਂ ਲਈ ਫ਼ੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੋਭੇ ਦੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਵੀ ਹਟਾਏ ਜਾਣਗੇ ਅਤੇ ਬਿਜਲੀ ਦੀਆਂ ਤਾਰਾਂ ਦੀ ਸਮੱਸਿਆਵਾਂ ਦਾ ਵੀ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਜੀਵਨ ਪੱਧਰ ਉੱਚਾ ਚੁੱਕਣ ਲਈ ਸਰਕਾਰ ਯਤਨਸ਼ੀਲ ਹੈ।
ਇਸ ਮੌਕੇ ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਡਾ. ਨਵਜੋਤ ਕੌਰ, ਸੰਯੁਕਤ ਕਮਿਸ਼ਨਰ ਸ੍ਰੀਮਤੀ ਕਿਰਨ ਸ਼ਰਮਾ, ਆਪ ਵਲੰਟੀਅਰ ਨੰਬਰਦਾਰ ਹਰਸੰਗਤ ਸਿੰਘ, ਡਾ. ਕੁਲਦੀਪ ਸਿੰਘ, ਸੁਸ਼ੀਲ ਕੁਮਾਰ ਅੱਤਰੀ, ਹਰਮੇਸ਼ ਸਿੰਘ ਕੁੰਭੜਾ, ਕਿਸਾਨ ਆਗੂ ਨਛੱਤਰ ਸਿੰਘ ਬੈਦਵਾਨ, ਬੰਤ ਸਿੰਘ ਸੋਹਾਣਾ, ਸਵਰਨ ਲਤਾ, ਪਰਮਿੰਦਰ ਸਿੰਘ, ਦਵਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਦੇ ਪਤਵੰਤੇ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…