Share on Facebook Share on Twitter Share on Google+ Share on Pinterest Share on Linkedin ਦਾਨੀ ਸੱਜਣ ਨੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਬੱਸ ਭੇਟ ਕੀਤੀ ਨਬਜ਼-ਏ-ਪੰਜਾਬ, ਮੁਹਾਲੀ, 1 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਗਰ ਕੀਰਤਨ ਲਈ ਇੱਕ ਦਾਨੀ ਸੱਜਣ ਵੱਲੋਂ ਆਲੀਸ਼ਾਨ ਬੱਸ ਭੇਟ ਕੀਤੀ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਦਾਨੀ ਸੱਜਣ ਨੇ ਗੁਰਦੁਆਰਾ ਕੰਪਲੈਕਸ ਦੀ ਪਾਰਕਿੰਗ ਵਿੱਚ ਬੱਸ ਖੜੀ ਕਰਕੇ ਚਾਬੀਆਂ ਦਫ਼ਤਰ ਵਿੱਚ ਸੌਂਪ ਕੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਇਸ ਅਸਥਾਨ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਦਬ ਸਤਿਕਾਰ ਦੇਖ ਕੇ ਉਸ ਨੇ ਇਹ ਬੱਸ ਨਗਰ ਕੀਰਤਨ ਲਈ ਭੇਟ ਕੀਤੀ ਗਈ ਹੈ। ਦਾਨੀ ਸੱਜਣ ਨੇ ਬੱਸ ’ਤੇ ਲੱਗਣ ਵਾਲਾ ਸਾਰਾ ਸਾਜੋ ਸਮਾਨ ਵੀ ਖ਼ੁਦ ਹੀ ਲਗਵਾ ਕੇ ਦਿੱਤਾ ਹੈ। ਪ੍ਰਬੰਧਕ ਕਮੇਟੀ ਅਤੇ ਸੇਵਾਦਾਰਾਂ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਸਜਾ ਕੇ ਅਰਦਾਸੀਆ ਸਿੰਘ ਤੋਂ ਦਾਨੀ ਸੱਜਣ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਸਿੰਘ ਸੰਗਤ ਵਿੱਚ ਸ਼ਹੀਦਾਂ ਦੇ ਇਸ ਪਵਿੱਤਰ ਅਸਥਾਨ ਦੀ ਬਹੁਤ ਮਾਨਤਾ ਹੈ। ਇਸ ਤੋਂ ਪਹਿਲਾਂ ਵੀ ਗੁਪਤ ਅਤੇ ਪ੍ਰਤੱਖ ਦਾਨੀ ਸੱਜਣਾਂ ਵੱਲੋਂ ਸਮੇਂ ਸਮੇਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਸਵਾਰਾ ਸਾਹਿਬ ਲਈ 2 ਏਅਰ ਕੰਡੀਸ਼ਨਡ ਬੱਸਾਂ, ਕਵਾਲਿਸ, ਸਕਾਰਪਿਓ, 3 ਮਾਰੂਤੀ ਈਕੋ, ਮਾਰੂਤੀ ਵਰਸਾ, ਮਹਿੰਦਰਾ ਮਰਾਜੋ, ਮਹਿੰਦਰਾ ਜਾਇਲੋ ਗੱਡੀਆਂ ਭੇਟ ਕੀਤੀਆਂ ਗਈਆਂ ਹਨ। ਕਾਰ ਸੇਵਾ ਲਈ ਗੱਡੀਆਂ ਟਾਟਾ 207, ਟਾਟਾ 709, 2 ਮਹਿੰਦਰਾ ਅਰਜਨ ਟਰੈਕਟਰ, 3 ਸਵਰਾਜ ਟਰੈਕਟਰ, 1 ਫੋਰਡ ਟਰੈਕਟਰ, ਮਹਿੰਦਰਾ ਪਿੱਕਅੱਪ, 2 ਮਹਿੰਦਰਾ ਕੈਂਪਰ, ਮਹਿੰਦਰਾ ਯੂਟੀਲਿਟੀ, ਮਹਿੰਦਰਾ ਮਿੰਨੀ ਟਰੱਕ 3200, ਟਾਟਾ ਐੱਲਪੀ ਟਰੱਕ, ਅਸ਼ੋਕਾ ਲੇਲੈਂਡ ਟਰੱਕ ਅਤੇ ਬੇਅੰਤ ਮਾਇਆ, ਸੋਨਾ ਭੇਟ ਕੀਤਾ ਜਾ ਚੁੱਕਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ