Share on Facebook Share on Twitter Share on Google+ Share on Pinterest Share on Linkedin ਦਲਿਤ ਚੇਤਨਾ ਮੰਚ ਦਾ ਸੂਬਾ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਸਾਥੀਆਂ ਸਣੇ ਅਕਾਲੀ ਦਲ ਵਿੱਚ ਸ਼ਾਮਲ ਪਾਰਟੀ ਪ੍ਰਧਾਨ ਸੁਖਬੀਰ ਬਾਦਲ, ਪ੍ਰੇਮ ਸਿੰਘ ਚੰਦੂਮਾਜਰਾ ਤੇ ਹੀਰਾ ਸਿੰਘ ਗਾਬੜੀਆ ਨੇ ਕੀਤਾ ਸਵਾਗਤ ਨਬਜ਼-ਏ-ਪੰਜਾਬ, ਮੁਹਾਲੀ, 2 ਮਾਰਚ: ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਦਲਿਤ ਚੇਤਨਾ ਮੰਚ ਪੰਜਾਬ ਦੇ ਸੂਬਾ ਪ੍ਰਧਾਨ ਸ਼ਮਸ਼ੇਰ ਸਿੰਘ ਪੁਰਖਾਲਵੀ ਅੱਜ ਆਪਣੇ ਸਮਰਥਕਾਂ ਸਮੇਤ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਸ੍ਰੀ ਪੁਰਖਾਲਵੀ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦੀ ਗੱਲ ਕਹੀ। ਦਲਿਤ ਆਗੂ ਸ਼ਮਸ਼ੇਰ ਪੁਰਖਾਲਵੀ ਲਗਾਤਾਰ 25 ਸਾਲ ਆਈਟੀਆਈ ਐਂਪਲਾਈਜ਼ ਯੂਨੀਅਨ ਦੇ ਪ੍ਰਧਾਨ ਰਹੇ ਜਦੋਂਕਿ ਉਸ ਦੀ ਪਤਨੀ ਬਲਜੀਤ ਕੌਰ ਪੁਰਖਾਲਵੀ ਦੋ ਵਾਰ ਮੁਹਾਲੀ ਤੋਂ ਕੌਂਸਲਰ ਚੁਣੇ ਗਏ। ਉਨ੍ਹਾਂ ਨੇ ਹਮੇਸ਼ਾ ਹੀ ਮੁਲਾਜ਼ਮਾਂ ਅਤੇ ਦਲਿਤਾਂ ਤੇ ਪਛੜੇ ਵਰਗਾਂ ਦੇ ਹੱਕਾਂ ਲੜਾਈ ਲੜੀ ਅਤੇ ਸਮੇਂ ਸਮੇਂ ਸਿਰ ਇਸ ਦਾ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਖ਼ਮਿਆਜ਼ਾ ਵੀ ਭੁਗਤਨਾ ਪਿਆ ਹੈ। ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਆਵਾਜ਼ ਬੰਦ ਕਰਵਾਉਣ ਲਈ ਸਰਕਾਰੀ ਆਈਟੀਆਈ ਮੁਹਾਲੀ ’ਚੋਂ ਉਨ੍ਹਾਂ ਨੂੰ ਮੁਅੱਤਲ ਕਰਨ ਸਮੇਤ ਵਿਜੀਲੈਂਸ ਅਤੇ ਪੁਲੀਸ ਕੇਸ ਵੀ ਬਣਾਏ ਗਏ ਪ੍ਰੰਤੂ ਉਨ੍ਹਾਂ ਕਦੇ ਹਾਰ ਨਹੀਂ ਮੰਨੀ। ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਸ਼ਮਸ਼ੇਰ ਸਿੰਘ ਪੁਰਖਾਲਵੀ ਨੇ ਕਿਹਾ ਕਿ ਉਨ੍ਹਾਂ ਨੇ ਬਹੁਤ ਸੋਚ ਸਮਝ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਲਿਆ ਹੈ। ਹਾਲਾਂਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਹੋਰਨਾਂ ਪਾਰਟੀਆਂ ਦੇ ਆਗੂਆਂ ਨੇ ਵੀ ਆਪਣੇ ਨਾਲ ਤੋਰਨ ਦੀ ਕੋਸ਼ਿਸ਼ ਕੀਤੀ ਗਈ ਹੈ ਪ੍ਰੰਤੂ ਉਨ੍ਹਾਂ ਨੇ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਪਹਿਲ ਦਿੱਤੀ। ਕਿਉਂ ਜੋ ਇਹੀ ਇੱਕ ਰਾਜਨੀਤਿਕ ਪਾਰਟੀ ਹੈ ਜੋ ਪੰਜਾਬ, ਪੰਜਾਬੀ, ਪੰਜਾਬੀਅਤ ਸਮੇਤ ਪੰਥ ਅਤੇ ਕੌਮ ਦੀ ਲੜਾਈ ਲੜਦੀ ਆ ਰਹੀ ਹੈ। ਸ਼ਮਸ਼ੇਰ ਪੁਰਖਾਲਵੀ ਦੇ ਨਾਲ ਉਨ੍ਹਾਂ ਦੀ ਪਤਨੀ ਸਾਬਕਾ ਕੌਂਸਲਰ ਬਲਜੀਤ ਕੌਰ ਪੁਰਖਾਲਵੀ, ਹਰਪ੍ਰੀਤ ਸਿੰਘ ਮੌਜਪੁਰ, ਜਗਵਿੰਦਰ ਸਿੰਘ, ਚੰਦ ਸਿੰਘ, ਹਰਵਿੰਦਰ ਸਿੰਘ ਮਨੌਲੀ, ਜੰਗ ਸਿੰਘ, ਗਿਆਨੀ ਜਸਵੰਤ ਸਿੰਘ, ਮਹਿਕਪ੍ਰੀਤ ਸਿੰਘ, ਊਧਮ ਸਿੰਘ, ਮਨਪ੍ਰੀਤ ਸਿੰਘ, ਨਰਿੰਦਰ ਸਿੰਘ, ਪੰਕਜ ਕੁਮਾਰ, ਰਣਜੋਧ ਸਿੰਘ, ਸੁਖਮੁਖ ਸਿੰਘ, ਪ੍ਰੇਮ ਸਿੰਘ, ਰਾਮ ਲਾਲ, ਕਰਨ ਚੀਮਾ ਅਤੇ ਸਰਮੁੱਖ ਸਿੰਘ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁਹਾਲੀ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਧਾਨ ਕਰਮ ਸਿੰਘ ਬੱਬਰਾ, ਕਿਸਾਨ ਆਗੂ ਕੁਲਵੰਤ ਸਿੰਘ ਤ੍ਰਿਪੜੀ, ਸਿੱਖਿਆ ਬੋਰਡ ਦੇ ਅਧੀਨ ਸਕੱਤਰ (ਸੇਵਾਮੁਕਤ), ਰਾਜਿੰਦਰ ਸਿੰਘ ਤੂਰ, ਅਮਰਪਾਲ ਢਿੱਲੋਂ, ਜੁਗਰਾਜ ਸਿੰਘ ਮਨਹੇੜੀ, ਯੂਥ ਆਗੂ ਗੁਰਜਿੰਦਰ ਸਿੰਘ ਤਾਜਲਪੁਰ, ਖ਼ੁਸ਼ਇੰਦਰ ਸਿੰਘ ਸੋਹਾਣਾ ਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ