ਪਲਸ ਪੋਲੀਓ ਮੁਹਿੰਮ: ਮੁਹਾਲੀ ਜ਼ਿਲ੍ਹੇ ਵਿੱਚ 56,406 ਬੱਚਿਆਂ ਨੂੰ ਪਿਲਾਈਆਂ ਪੋਲੀਓ ਬੂੰਦਾਂ

ਜ਼ੀਰੋ ਤੋਂ ਪੰਜ ਸਾਲ ਤੱਕ ਦੇ 1,56,830 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਹੈ ਟੀਚਾ: ਡਾ. ਰੇਨੂ ਸਿੰਘ

ਸੋਮਵਾਰ ਤੇ ਮੰਗਲਵਾਰ ਨੂੰ ਲਗਪਗ ਚਾਰ ਲੱਖ ਤੋਂ ਵੱਧ ਘਰਾਂ ਵਿੱਚ ਦਸਤਕ ਦੇਣਗੇ ਸਿਹਤ ਵਿਭਾਗ ਦੇ ਕਰਮਚਾਰੀ

ਨਬਜ਼-ਏ-ਪੰਜਾਬ, ਮੁਹਾਲੀ, 3 ਮਾਰਚ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਪਲਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ 5 ਸਾਲ ਤੋਂ ਘੱਟ ਉਮਰ ਦੇ 56,406 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਸੁਮਨ ਬਾਲੀ, ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ ਨੇ ਅੱਜ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਫੇਜ਼-6 ਵਿੱਚ ਛੋਟੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾ ਕੇ ਇਸ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਐਸਐਮਓ ਡਾ. ਵਿਜੈ ਭਗਤ ਵੀ ਮੌਜੂਦ ਸਨ।
ਕਾਰਜਕਾਰੀ ਸਿਵਲ ਸਰਜਨ ਡਾ. ਰੇਨੂ ਸਿੰਘ ਨੇ ਦੱਸਿਆ ਕਿ ਜਿਹੜੇ ਬੱਚੇ ਅੱਜ ਕਿਸੇ ਕਾਰਨ ਪੋਲੀਓ ਦੀ ਖੁਰਾਕ ਲੈਣ ਤੋਂ ਵਾਂਝੇ ਰਹਿ ਗਏ ਹਨ, ਉਨ੍ਹਾਂ ਨੂੰ ਭਲਕੇ ਸੋਮਵਾਰ ਅਤੇ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਤੋਂ ਇਲਾਵਾ ਉਚ-ਜੋਖਮ ਵਾਲੇ ਖੇਤਰ, ਭੱਠੇ, ਨਿਰਮਾਣ ਸਥਾਨ, ਬਸਤੀਆਂ, ਝੁੱਗੀਆਂ, ਡੇਰੇ ਆਦਿ ਸਮੇਤ ਸਾਰੀਆਂ ਥਾਵਾਂ ਕਵਰ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਵਿੱਚ 1,56,830 ਬੱਚਿਆਂ ਨੂੰ ਪੋਲੀਓ-ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਕਾਰਜ ਲਈ 1270 ਟੀਮਾਂ ਬਣਾਈਆਂ ਗਈਆਂ ਹਨ। ਜਿਨ੍ਹਾਂ ’ਚੋਂ 1111 ਟੀਮਾਂ ਘਰ-ਘਰ ਜਾ ਕੇ ਦਸਤਕ ਦੇਣਗੀਆਂ। ਕੁੱਲ 2540 ਵੈਕਸੀਨੇਟਰਾਂ ਤੋਂ ਇਲਾਵਾ 123 ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ ਤਾਂ ਜੋ ਕੋਈ ਵੀ ਬੱਚਾ ਦਵਾਈ ਪੀਣ ਤੋਂ ਵਾਂਝਾ ਨਾ ਰਹਿ ਸਕੇ। ਉਨ੍ਹਾਂ ਦੱਸਿਆ ਕਿ ਸਿਹਤ ਕਰਮਚਾਰੀ 4,37,717 ਘਰਾਂ ਅਤੇ ਹੋਰ ਥਾਵਾਂ ’ਤੇ ਜਾ ਕੇ ਬੱਚਿਆਂ ਨੂੰ ਪੋਲੀਓ ਦਵਾਈ ਪਿਲਾਉਣਗੇ। ਟੀਮਾਂ ਵਿੱਚ ਡਾਕਟਰ, ਐਲਐਚਵੀ, ਏਐਨਐਮਜ਼, ਹੈਲਥ ਇੰਸਪੈਕਟਰ, ਸਿਹਤ ਵਰਕਰ, ਆਸ਼ਾ ਵਰਕਰ ਅਤੇ ਨਰਸਿੰਗ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਹਨ।
ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜ ਸਾਲ ਤੋਂ ਘੱਟ ਉਮਰ ਵਾਲੇ ਆਪਣੇ ਹਰ ਬੱਚੇ ਨੂੰ ਪੋਲੀਓ ਰੋਕੂ ਦਵਾਈ ਪਿਲਾਉਣ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਨੂੰ ਪਹਿਲਾਂ ਹੀ ਪੋਲੀਓ-ਮੁਕਤ ਐਲਾਨਿਆ ਹੋਇਆ ਹੈ ਪਰ ਪੋਲੀਓ-ਮੁਕਤੀ ਨੂੰ ਕਾਇਮ ਰੱਖਣ ਲਈ ਬੱਚਿਆਂ ਨੂੰ ਲਗਾਤਾਰ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਪੋਲੀਓ ਦਵਾਈ ਜ਼ਰੂਰ ਪਿਲਾਉਣ ਚਾਹੇ ਬੱਚੇ ਦਾ ਕੁਝ ਘੰਟੇ ਪਹਿਲਾਂ ਹੀ ਜਨਮ ਕਿਉਂ ਨਾ ਹੋਇਆ ਹੋਵੇ ਜਾਂ ਬੇਸ਼ੱਕ ਬੱਚੇ ਨੂੰ ਖੰਘ, ਜ਼ੁਕਾਮ, ਬੁਖ਼ਾਰ, ਦਸਤ ਜਾਂ ਹੋਰ ਕੋਈ ਬੀਮਾਰੀ ਹੋਵੇ ਕਿਉਂਕਿ ਇਹ ਦਵਾਈ ਪੀਣ ਨਾਲ ਕੋਈ ਮਾੜਾ ਅਸਰ ਨਹੀਂ ਹੁੰਦਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…