Share on Facebook Share on Twitter Share on Google+ Share on Pinterest Share on Linkedin ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 314ਵੇਂ ਸਰਹਿੰਦ ਫਤਿਹ ਦਿਵਸ ਦੀ ਖ਼ੁਸ਼ੀ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 4 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 314ਵੇਂ ਸਰਹਿੰਦ ਫਤਿਹ ਦਿਵਸ ਦੀ ਖ਼ੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ, ਕਥਾ ਅਤੇ ਵਿਚਾਰਾਂ ਦਾ ਦਰਿਆ ਵੱਗਿਆ। ਜਿਸ ਵਿੱਚ ਭੁਜੰਗ ਕਵੀਸ਼ਰੀ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਦਾ ਬਦਲਾ ਲੈਣ ਦਾ ਪੂਰਾ ਪ੍ਰਸੰਗ ਸੁਣਾਇਆ। ਬੀਬੀ ਉੱਤਮਜੀਤ ਕੌਰ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਹਰਪ੍ਰੀਤ ਸਿੰਘ ਸਿਰਸਾ ਵਾਲੇ, ਭਾਈ ਗੁਰਦੀਪ ਸਿੰਘ, ਭਾਈ ਮਹਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਸਵਿੰਦਰ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਖਾਲਸਾ, ਭਾਈ ਹਰਬਖ਼ਸ਼ ਸਿੰਘ, ਭਾਈ ਇੰਦਰਜੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ