Share on Facebook Share on Twitter Share on Google+ Share on Pinterest Share on Linkedin ਜਾਅਲੀ SC ਸਰਟੀਫਿਕੇਟ ਬਣਾਉਣ ਵਾਲਿਆਂ ’ਤੇ ਹੋਵੇਗੀ ਕਾਰਵਾਈ, ਮੁੱਖ ਮੰਤਰੀ ਨੇ ਕੀਤਾ ਐਲਾਨ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ’ਤੇ ਖ਼ੁਸ਼ੀ ਦਾ ਮਾਹੌਲ, ਮੁੱਖ ਮੰਤਰੀ ਦਾ ਕੀਤਾ ਧੰਨਵਾਦ, ਲੱਡੂ ਵੰਡੇ ਨਬਜ਼-ਏ-ਪੰਜਾਬ, ਮੁਹਾਲੀ, 5 ਮਾਰਚ: ਅੱਜ ਮਿਤੀ 5 ਮਾਰਚ ਨੂੰ ਐਸਸੀ\ਬੀਸੀ ਮਹਾ ਪੰਚਾਇਤ ਪੰਜਾਬ ਵੱਲੋਂ ਮੁਹਾਲੀ ਫੇਜ਼-7 ਦੀਆਂ ਲਾਈਟਾਂ ਤੇ ਚੱਲ ਰਹੇ ਰਿਜ਼ਰਵੇਸ਼ਨ ਚੋਰ ਫੜੋ ਮੋਰਚੇ ’ਤੇ 75ਵੇਂ ਦਿਨ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਬਜਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਜਾਅਲੀ SC ਸਰਟੀਫਿਕੇਟ ਬਣਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਨੇ ਭਾਵੇਂ ਉਹ ਕੋਈ ਵੀ ਹੋਣ ਜਾਅਲੀ ਸਰਟੀਫਿਕੇਟ ਬਣਾ ਕੇ ਨੌਕਰੀਆਂ ਹਾਸਲ ਕੀਤੀਆਂ ਹਨ, ਉਨ੍ਹਾਂ ਕੋਲੋਂ ਵਿਆਜ ਸਮੇਤ ਵਸੂਲੀ ਕੀਤੀ ਜਾਵੇਗੀ। ਇੱਥੇ ਇਹ ਜਾਣਕਾਰੀ ਵੀ ਦੱਸਣੀ ਜਰੂਰੀ ਹੈ ਕਿ ਅਮਿਤ ਰਤਨ ਵਿਧਾਇਕ ਕੋਟਿ ਫੱਤਾ ਬਠਿੰਡਾ ਨੇ ਵਿਧਾਨ ਸਭਾ ਵਿੱਚ ਪ੍ਰਸ਼ਨ ਨੰਬਰ 977 ਦਾਖ਼ਲ ਕੀਤਾ ਤੇ ਮੁੱਖ ਮੰਤਰੀ ਨੇ ਉਸ ਨੂੰ ਮਨਜ਼ੂਰੀ ਦਿੰਦੇ ਹੋਏ ਉਸ ’ਤੇ ਮੋਹਰ ਲਗਾਈ। ਸਮੂਹ ਐਸਸੀ\ਬੀਸੀ ਮਹਾ ਪੰਚਾਇਤ ਪੰਜਾਬ ਦੇ ਆਗੂਆਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਅਤੇ ਵਿਧਾਇਕ ਅਮਿਤ ਰਤਨ ਦਾ ਧੰਨਵਾਦ ਕੀਤਾ ਅਤੇ ਇਸ ਨੂੰ ਦਲਿਤ ਸੰਗਠਨਾਂ ਵੱਲੋਂ ਲਾਏ ਪੱਕੇ ਮੋਰਚੇ ਦੀ ਜਿੱਤ ਕਰਾਰ ਦਿੰਦਿਆਂ ਖ਼ੁਸ਼ੀ ਵਿੱਚ ਲੱਡੂ ਵੰਡੇ। ਇਸ ਮੌਕੇ ਅੱਤਿਆਚਾਰ ਤੇ ਭ੍ਰਿਸ਼ਟਾਚਾਰ ਵਿਰੋਧੀ ਫਰੰਟ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਕੁੰਭੜਾ ਨੇ ਕਿਹਾ ਕਿ ਸਰਕਾਰ ਨੇ ਸਾਡੀਆਂ ਜਾਇਜ਼ ਮੰਗਾਂ ਮਨਜ਼ੂਰ ਕੀਤੀਆਂ। ਉਨ੍ਹਾਂ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਆਸ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਦੇ ਇਸ ਐਲਾਨ ’ਤੇ ਤੁਰੰਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਉਪਰੋਕਤ ਮੰਗਾਂ ਨੂੰ ਲੈ ਕੇ ਉਹ ਬੀਤੀ 28 ਫਰਵਰੀ ਨੂੰ ਰੋਸ ਪ੍ਰਦਰਸ਼ਨ ਕੀਤਾ ਸੀ। ਜਿਸ ਦੀ ਰੰਜਿਸ਼ ਵਜੋਂ ਪੁਲੀਸ ਨੇ ਉਸ ਦੀ ਪਤਨੀ ਅਤੇ ਉਸ ਦੇ ਖ਼ਿਲਾਫ਼ ਝੂਠੀ ਐਫ਼ਆਈਆਰ ਨੰਬਰ 14/24 ਦਰਜ ਕਰਕੇ ਮੋਰਚੇ ਦੇ ਸਮੂਹ ਆਗੂਆਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਖ਼ਿਲਾਫ਼ ਦਰਜ ਪਰਚਾ ਤੁਰੰਤ ਖਾਰਜ ਕੀਤਾ ਜਾਵੇ। ਇਸ ਸਮੇਂ ਲਖਬੀਰ ਸਿੰਘ ਵਡਾਲਾ ਨੇ ਕਿਹਾ ਕਿ ਸਾਡੇ ਮੋਰਚੇ ਦੇ ਆਗੂਆਂ ਨੇ ਜੋ ਕਾਲੀਆਂ ਠੰਡੀਆਂ ਬੋਲੀਆਂ ਰਾਤਾਂ ਮੋਰਚੇ ਵਿੱਚ ਬੈਠ ਕੇ ਜੋ ਤਪੱਸਿਆ ਕੀਤੀ ਹੈ ਦੁੱਖ ਝੇਲੇ ਹਨ, ਇਹ ਉਸ ਦੀ ਜਿੱਤ ਹੈ। ਉਨ੍ਹਾਂ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲੀਸ ਪ੍ਰਸ਼ਾਸਨ ਬਲਵਿੰਦਰ ਸਿੰਘ ਕੁੰਭੜਾ ਅਤੇ ਉਨਾਂ ਦੀ ਪਤਨੀ ਤੇ ਹੋਈ ਐਫ ਆਈ ਆਰ ਨੰਬਰ 14/24 ਨੂੰ ਕੈਂਸਲ ਕਰੇ। ਇਸ ਮੌਕੇ ਰੇਸ਼ਮ ਸਿੰਘ ਕਾਹਲੋਂ, ਕੁਲਦੀਪ ਸਿੰਘ ਭਾਗੋਵਾਲ, ਬਲਜੀਤ ਸਿੰਘ ਕਕਰਾਲੀ, ਪਰਮਿੰਦਰ ਸਿੰਘ ਮਲੋਆ, ਪ੍ਰਵੀਨ ਟਾਂਕ, ਅਵਤਾਰ ਸਿੰਘ ਸੈਂਪਲਾ, ਸਿਮਰਨਜੀਤ ਸਿੰਘ ਸ਼ੈਕੀ, ਬਲਵਿੰਦਰ ਸਿੰਘ ਗਿੱਲ, ਕਰਮਜੀਤ ਸਿੰਘ ਐਨੋ, ਹਰਨੇਕ ਸਿੰਘ ਮਲੋਆ, ਮੁਖਤਿਆਰ ਸਿੰਘ ਕਕਰਾਲਾ, ਦਿਲਬਾਗ ਸਿੰਘ, ਮਨਦੀਪ ਸਿੰਘ, ਨਵਜੋਤ ਸਿੰਘ, ਪ੍ਰਿੰਸੀਪਾਲ ਬਨਵਾਰੀ ਲਾਲ, ਸਤਿਨਾਮ ਸਿੰਘ ਸਰਪੰਚ, ਅਮਰਜੀਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ