ਕੌਮੀ ਇਨਸਾਫ਼ ਮੋਰਚੇ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ 5 ਦਿਨਾਂ ਦਾ ਅਲਟੀਮੇਟਮ

ਨਬਜ਼-ਏ-ਪੰਜਾਬ, ਮੁਹਾਲੀ, 6 ਮਾਰਚ:
ਬੰਦੀ ਸਿੰਘਾਂ ਦੀ ਰਿਹਾਈ, ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਮੇਤ ਹੋਰ ਸਿੱਖ ਮਸਲਿਆਂ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ਉੱਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਅਤੇ ਪੰਥਕ ਕਮੇਟੀ ਸਮੇਤ ਹੋਰ ਸਿੱਖ ਜਥੇਬੰਦੀਆਂ ਦਾ ਪੱਕਾ ਮੋਰਚਾ ਜਾਰੀ ਹੈ। ਸਵਾ ਸਾਲ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਿੱਚ ਸਮੇਂ ਦੀਆਂ ਸਰਕਾਰਾਂ ਪ੍ਰਤੀ ਭਾਰੀ ਰੋਸ ਹੈ।
ਇਸ ਮੌਕੇ ਕੌਮੀ ਇਨਸਾਫ਼ ਮੋਰਚੇ ਦੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ, ਵਕੀਲ ਅਮਰ ਸਿੰਘ ਚਾਹਲ, ਦਿਲਸ਼ੇਰ ਸਿੰਘ, ਗੁਰਸ਼ਰਨ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਸਿੱਖ ਵਿਰੋਧੀ ਦੱਸਦਿਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਹੈ। ਇਹੀ ਨਹੀਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਅਦਾਲਤਾਂ ਵੱਲੋਂ ਹਾਲ ਹੀ ਤਿੰਨ ਕੇਸਾਂ ਵਿੱਚ ਬਰੀ ਕੀਤਾ ਗਿਆ ਹੈ। ਉਂਜ ਹੁਣ ਤੱਕ ਉਨ੍ਹਾਂ ਖ਼ਿਲਾਫ਼ 29 ਕੇਸ ਖ਼ਤਮ ਹੋ ਚੁੱਕੇ ਹਨ। ਇਸ ਦੇ ਬਾਵਜੂਦ ਨਾ ਤਾਂ ਉਨ੍ਹਾਂ ਰਿਹਾਅ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫ਼ਟ ਕੀਤਾ ਗਿਆ ਹੈ। ਜਦੋਂਕਿ ਪਿਛਲੀਆਂ ਮੀਟਿੰਗਾਂ ਦੌਰਾਨ ਇਹ ਵਾਅਦਾ ਕੀਤਾ ਗਿਆ ਸੀ ਕਿ ਕੁੱਝ ਬੰਦੀ ਸਿੰਘਾਂ ਨੂੰ ਪੈਰੋਲ ਅਤੇ ਬਾਕੀ ਕੈਦੀਆਂ ਦੀ ਪੱਕੀ ਰਿਹਾਈ ਕੀਤੀ ਜਾਵੇਗੀ।
ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਨੇ ਅੱਜ ਹੰਗਾਮੀ ਮੀਟਿੰਗ ਸੱਦ ਕੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ 5 ਦਿਨ ਦਾ ਅਲਟੀਮੇਟਮ ਦਿੱਤਾ ਗਿਆ। ਜੇਕਰ ਇਸ ਦੌਰਾਨ ਮੋਰਚੇ ਦੀਆਂ ਜਾਇਜ਼ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਕੋਈ ਵੱਡਾ ਪ੍ਰੋਗਰਾਮ ਉਲੀਕਿਆ ਜਾਵੇਗਾ ਅਤੇ ਗੁਪਤ ਐਕਸ਼ਨ ਕੀਤੇ ਜਾਣਗੇ।
ਇਸ ਮੌਕੇ ਭਾਈ ਰੇਸ਼ਮ ਸਿੰਘ ਵਡਾਲੀ, ਭਾਈ ਇੰਦਰਵੀਰ ਸਿੰਘ, ਭਾਈ ਬਲਬੀਰ ਸਿੰਘ ਬੈਂਰੋਪੁਰ, ਜਥੇਦਾਰ ਰਾਜਾ ਰਾਜ ਸਿੰਘ, ਜਥੇਦਾਰ ਕੁਲਵਿੰਦਰ ਸਿੰਘ, ਭਾਈ ਗੁਰਦੀਪ ਸਿੰਘ ਭੋਗਪੁਰ, ਭਾਈ ਗੁਰਦੀਪ ਸਿੰਘ ਬਠਿੰਡਾ, ਬਾਪੂ ਗੁਰਚਰਨ ਸਿੰਘ, ਬਾਬਾ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਭਾਈ ਬਲਜੀਤ ਸਿੰਘ ਭਾਊ, ਭਾਈ ਕਰਨੈਲ ਸਿੰਘ, ਬਾਬਾ ਗੁਰਮੀਤ ਸਿੰਘ ਹਜ਼ੂਰ ਸਾਹਿਬ ਵਾਲੇ, ਭਾਈ ਹਰਪਾਲ ਸਿੰਘ ਕਰਨਾਲ, ਭਾਈ ਜਰਨੈਲ ਸਿੰਘ ਮਗਰੋੜ, ਤਰੁਣ ਜੈਨ ਬਾਵਾ, ਬਾਬਾ ਦਲੀਪ ਸਿੰਘ, ਭਾਈ ਜਸਵੰਤ ਸਿੰਘ ਸਿੱਧੂਪੁਰ, ਭਾਈ ਬਲਬੀਰ ਸਿੰਘ ਹਿਸਾਰ, ਰਵਿੰਦਰ ਸਿੰਘ ਵਜੀਦਪੁਰ ਅਤੇ ਹੋਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…