Share on Facebook Share on Twitter Share on Google+ Share on Pinterest Share on Linkedin ਪਰਵਿੰਦਰ ਸੋਹਾਣਾ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ਵਿੱਚ ਸ਼ਾਮਲ ਵੱਡੇ ਬਾਦਲ ਦੀ ਪਹਿਲੀ ਬਰਸੀ ਤੋਂ ਪਹਿਲਾਂ ਪਾਰਟੀ ’ਚ ਸ਼ਾਮਲ ਹੋ ਕੇ ਨੌਜਵਾਨਾਂ ਨੇ ਸੱਚੀ ਸ਼ਰਧਾਂਜਲੀ ਦਿੱਤੀ: ਡਾ. ਚੀਮਾ ਅਕਾਲੀ ਸਰਕਾਰ ਸਮੇਂ ਹੀ ਹੋਇਆ ਮੁਹਾਲੀ ਦਾ ਸਰਬਪੱਖੀ ਵਿਕਾਸ, ‘ਆਪ’ ਸਰਕਾਰ ਨੇ ਵਿਸਾਰਿਆ: ਪਰਵਿੰਦਰ ਸੋਹਾਣਾ ਨਬਜ਼-ਏ-ਪੰਜਾਬ, ਮੁਹਾਲੀ, 9 ਮਾਰਚ: ਸ਼੍ਰੋਮਣੀ ਅਕਾਲੀ ਦਲ ਹਲਕਾ ਮੁਹਾਲੀ ਦੇ ਮੁੱਖ ਸੇਵਾਦਾਰ ਪਰਵਿੰਦਰ ਸਿੰਘ ਸੁਹਾਣਾ ਦੀ ਯੋਗ ਪ੍ਰੇਰਨਾ ਸਦਕਾ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਨੌਜਵਾਨ ਅੱਜ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਇਨ੍ਹਾਂ ਨੌਜਵਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਡਾਕਟਰ ਚੀਮਾ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੋਂ ਪਹਿਲਾਂ ਪਾਰਟੀ ਵਿੱਚ ਐਨੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਇਨ੍ਹਾਂ ਨੌਜਵਾਨਾਂ ਨੇ ਸਰਦਾਰ ਬਾਦਲ ਨੂੰ ਸੱਚੀ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦੇ ਹਰ ਵਰਗ ਦੇ ਲੋਕਾਂ ਦਾ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਜੁਮਲੇਬਾਜ ਪਾਰਟੀ ਦੀ ਸਰਕਾਰ ਬਣ ਕੇ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਜੁਮਲੇਬਾਜ ਸਰਕਾਰ ਬਣ ਕੇ ਰਹਿ ਗਈ ਹੈ ਜਿਸ ਨੇ ਆਪਣਾ ਕੋਈ ਵੀ ਵਾਇਦਾ ਪੂਰਾ ਨਹੀਂ ਕੀਤਾ। ਸਗੋਂ ਪੰਜਾਬ ਨੂੰ ਆਰਥਿਕ ਤੌਰ ਤੇ ਉਜਾੜ ਕੇ ਰੱਖ ਦਿੱਤਾ ਹੈ ਅਤੇ ਅੱਜ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕ ਅਕਾਲੀ ਦਲ ਵੱਲੋਂ ਕੀਤੇ ਕੰਮ ਅਤੇ ਨੀਤੀਆਂ ਨੂੰ ਯਾਦ ਕਰਦੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਤੇ ਜਿੱਤ ਹਾਸਲ ਕਰੇਗਾ। ਉਨ੍ਹਾਂ ਕਿਹਾ ਕਿ ਅੱਜ ਸ਼ਾਮਲ ਹੋਏ ਨੌਜਵਾਨਾਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਡਾਕਟਰ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਤੀ ਨਾਲ ਜੁੜੀ ਹੋਈ ਪਾਰਟੀ ਹੈ ਅਤੇ 24 ਘੰਟੇ ਚੋਣਾਂ ਲਈ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਤੌਰ ਤੇ ਪਾਰਟੀ ਵਰਕਰ ਆਪੋ ਆਪਣੇ ਕੰਮਾਂ ਵਿੱਚ ਲੱਗੇ ਹੋਏ ਹਨ ਅਤੇ ਪਾਰਟੀ ਤੋਂ ਨਰਾਜ਼ ਹੋਇਆ ਵੱਡੀ ਗਿਣਤੀ ਵਿੱਚ ਨੌਜਵਾਨ ਵਰਗ ਪਾਰਟੀ ਨਾਲ ਜੁੜ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਆਰੰਭ ਕੀਤੀ ਗਈ ਪੰਜਾਬ ਬਚਾਓ ਯਾਤਰਾ ਵੀ ਭਲਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਤੋਂ ਬਾਅਦ ਮੁੜ ਆਰੰਭ ਹੋ ਜਾਵੇਗੀ। ਉਹਨਾਂ ਕਿਹਾ ਕਿ ਕਾਫਲਾ ਜੁੜਦਾ ਜਾ ਰਿਹਾ ਹੈ ਅਤੇ ਹੋਰ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਂਦੇ ਸਮੇਂ ਦੇ ਵਿੱਚ ਅਕਾਲੀ ਦਲ ਹੋਰ ਤਾਕਤਵਰ ਹੋ ਕੇ ਉਭਰੇਗਾ। ਇਸ ਮੌਕੇ ਬੋਲਦਿਆਂ ਮੁੱਖ ਸੇਵਾਦਾਰ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਤੇ ਮੁਹਾਲੀ ਦਾ ਜਿੰਨਾ ਵਿਕਾਸ ਅਕਾਲੀ ਦਲ ਦੀ ਸਰਕਾਰ ਸਮੇਂ ਹੋਇਆ ਉਨਾ ਅੱਜ ਤੱਕ ਨਹੀਂ ਹੋ ਸਕਿਆ ਅਤੇ ਮੌਜੂਦਾ ਸਮੇਂ ਦੀਆਂ ਸਰਕਾਰਾਂ ਅਕਾਲੀ ਦਲ ਵੱਲੋਂ ਕੀਤੇ ਕੰਮਾਂ ਦਾ ਸਿਹਰਾ ਹੀ ਖਟਣ ਦਾ ਯਤਨ ਕਰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਖੇਡ ਸਟੇਡੀਅਮਾਂ ਦੀ ਗੱਲ ਹੋਵੇ, ਮੁਹਾਲੀ ਵਿੱਚ ਅੰਤਰਰਾਸ਼ਟਰੀ ਏਅਰਪੋਰਟ ਦੀ ਗੱਲ ਹੋਵੇ, ਅੱਤ ਆਧੁਨਿਕ ਬਸ ਅੱਡੇ ਦੀ ਗੱਲ ਹੋਵੇ ਜਾਂ ਮੁਹਾਲੀ ਦੀ ਮੁੱਖ ਸੜਕ ਨੂੰ ਡਬਲ ਕਰਕੇ ਚੌੜਾ ਕਰਨ ਦੀ ਗੱਲ ਹੋਵੇ ਇਹ ਸਾਰੇ ਕ੍ਰੈਡਿਟ ਅਕਾਲੀ ਦਲ ਨੂੰ ਹੀ ਜਾਂਦੇ ਹਨ। ਉਨ੍ਹਾਂ ਕਿਹਾ ਕਿ ਚੱਪੜਚਿੜੀ ਦੀ ਮਹਾਨ ਯਾਦਗਾਰ ਵੀ ਅਕਾਲੀ ਦਲ ਦੇ ਸਰਕਾਰ ਦੇ ਸਮੇਂ ਹੀ ਬਣੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਤੋਂ ਲੈ ਕੇ ਕਰਮਚਾਰੀ, ਕਿਸਾਨ, ਵਪਾਰੀ, ਹਰ ਵਰਗ ਦਾ ਭਲਾ ਅਕਾਲੀ ਦਲ ਨੇ ਕੀਤਾ ਅਤੇ ਪੰਜਾਬ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਇਕੱਲੇ ਮੋਹਾਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਕਾਲੀ ਦਲ ਵੱਲੋਂ 2500 ਕਰੋੜ ਰੁਪਏ ਖਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹੀ ਵਜ੍ਹਾ ਹੈ ਕਿ ਲੋਕ ਅਕਾਲੀ ਦਲ ਨੂੰ ਯਾਦ ਕਰਦੇ ਹਨ ਅਤੇ ਨੌਜਵਾਨ ਵੱਡੀ ਗਿਣਤੀ ਵਿੱਚ ਅਕਾਲੀ ਦਲ ਨਾਲ ਜੁੜ ਰਹੇ ਹਨ ਜਿਸ ਤੋਂ ਅਕਾਲੀ ਦਲ ਦੀ ਜਿੱਤ ਸਾਫ ਦਿਖਾਈ ਦਿੰਦੀ ਹੈ। ਇਸ ਮੌਕੇ ਰਮਨਦੀਪ ਸਿੰਘ ਬਾਵਾ ਤਰਨਪ੍ਰੀਤ ਸਿੰਘ ਧਾਲੀਵਾਲ ਪ੍ਰਧਾਨ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ਅਮਨ ਪੂਨੀਆਂ, ਰਮਨ ਅਰੋੜਾ ਪਰਮਿੰਦਰ ਸਿੰਘ ਲਵਲੀ, ਹਰਜਿੰਦਰ ਕੁਮਾਰ ਬਿੱਲਾ, ਮਨੋਜ ਗੋੜ, ਗੁਰਮੀਤ ਸਿੰਘ ਸੋਨੂੰ, ਗੁਰਪ੍ਰੀਤ ਸਿੰਘ, ਹਰਦੀਪ ਧੀਮਾਨ, ਬੀਰੂ, ਨਰਿੰਦਰ ਸਿੰਘ, ਜਸਬੀਰ ਸਿੰਘ, ਹਰਵਿੰਦਰ ਸਿੰਘ, ਅਮਰਜੀਤ ਸਿੰਘ, ਰੋਹਿਤ ਵਿੱਕੀ, ਸਤਨਾਮ ਸਿੰਘ, ਰਾਜਪਾਲ ਚੌਹਾਨ, ਭੁਪਿੰਦਰ ਸਿੰਘ ਅਤੇ ਸੁੱਖਾ ਸਮੇਤ ਹੋਰ ਨੌਜਵਾਨ ਅਤੇ ਵਰਕਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ