ਵਿਧਾਇਕ ਕੁਲਵੰਤ ਸਿੰਘ ਨੇ ਮਾਣਕਪੁਰ ਕਲਰ ਵਿੱਚ ਲਾਇਬਰੇਰੀ ਬਣਾਉਣ ਦਾ ਕੰਮ ਸ਼ੁਰੂ ਕਰਵਾਇਆ

ਗਰਾਮ ਪੰਚਾਇਤ ਦੇ ਖ਼ਾਤੇ ਵਿੱਚ ਪਹਿਲਾਂ ਹੀ 10 ਲੱਖ ਰੁਪਏ ਕਰਵਾ ਤੇ ਜਮ੍ਹਾ: ਕੁਲਵੰਤ ਸਿੰਘ

ਨਬਜ਼-ਏ-ਪੰਜਾਬ, ਮੁਹਾਲੀ, 8 ਮਾਰਚ:
ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪਿੰਡ ਮਾਣਕਪੁਰ ਕੱਲਰ ਵਿਖੇ ਲਾਇਬਰੇਰੀ ਬਣਾਉਣ ਦਾ ਕੰਮ ਕਹੀ ਦਾ ਟੱਕ ਲਗਾ ਕੇ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਆਪ ਸਰਕਾਰ ਜੋ ਕਹਿੰਦੀ ਹੈ ਉਸ ਨੂੰ ਜਲਦੀ ਹੀ ਅਮਲੀ ਜਾਮਾ ਵੀ ਪਹਿਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲਾਇਬਰੇਰੀ ਦੀ ਉਸਾਰੀ ਪਹਿਲਾਂ ਹੀ 10 ਲੱਖ ਰੁਪਏ ਗਰਾਮ ਪੰਚਾਇਤ ਦੇ ਖਾਤੇ ਵਿੱਚ ਜਮਾਂ ਕਰਵਾ ਦਿੱਤੇ ਗਏ ਹਨ। ਲਾਈਬਰੇਰੀ ਵਿੱਚ ਕਿਤਾਬਾਂ, ਮੈਗਜ਼ੀਨ, ਅਖ਼ਬਾਰ ਅਤੇ ਹੋਰ ਪੜ੍ਹਨ ਯੋਗ ਸਮਗਰੀ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਨੌਜਵਾਨ ਨਸ਼ਿਆਂ ਅਤੇ ਗਲਤ ਸੰਗਤ ਵਿੱਚ ਪੈਣ ਦੀ ਬਜਾਏ ਆਪਣੇ ਹੱਥਾਂ ਵਿੱਚ ਕਿਤਾਬ ਫੜ ਕੇ ਆਪਣੇ ਗਿਆਨ ਵਿੱਚ ਵਾਧਾ ਕਰ ਸਕੇ ਅਤੇ ਸੀਨੀਅਰ ਸਿਟੀਜਨ ਆਪਣਾ ਸਮਾਂ ਲਾਇਬਰੇਰੀ ਵਿੱਚ ਬਿਤਾ ਸਕਣ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਸਕੂਲਾਂ ਦੀ ਚਾਰ ਦੀਵਾਰੀ ਬਣਾਏ ਜਾਣ ਲਈ 200 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ ਅਤੇ ਇਨ੍ਹਾਂ ਸਕੂਲਾਂ ਦੀ ਪਛਾਣ ਵੀ ਕਰ ਲਈ ਗਈ ਹੈ। ਕਾਫ਼ਖੀ ਸਕੂਲਾਂ ਦੀ ਚਾਰ ਦੀਵਾਰੀਆਂ ਬਣਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ 40 ਹਜ਼ਾਰ ਤੋਂ ਵੀ ਵੱਧ ਬੇਰੁਜ਼ਗਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਮੁਹਾਲੀ ਹਲਕੇ ਵਿੱਚ 8 ਮੁਹੱਲਾ ਕਲੀਨਿਕ ਖੁੱਲ੍ਹੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸਨੇਟੇ ਅਤੇ ਹੋਰਨਾਂ ਪਿੰਡਾਂ ਵੀ ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਦਵਾਈ ਅਤੇ ਟੈੱਸਟ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਜ਼ਾਰਾਂ ਦੀ ਗਿਣਤੀ ਵਿੱਚ ਰੋਜ਼ਾਨਾ ਮਰੀਜ਼ ਆਪਣਾ ਇਲਾਜ ਮੁਹੱਲਾ ਕਲੀਨਿਕਾਂ ਵਿੱਚ ਕਰਵਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਨਾਂ ਕਿਸੇ ਭੇਦ-ਭਾਵ ਦੇ ਪਹਿਲਾਂ ਹੀ ਜਾਰੀ ਹੈ, ਹਾਲੇ ਸਰਕਾਰ ਬਣੇ ਨੂੰ ਦੋ ਸਾਲ ਦਾ ਸਮਾਂ ਵੀ ਪੂਰਾ ਨਹੀਂ ਹੋਇਆ, ਪ੍ਰੰਤੂ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਲਗਪਗ ਪੂਰੀਆਂ ਕਰ ਦਿੱਤੀਆਂ ਗਈਆਂ ਹਨ।
ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਹਰਪਾਲ ਸਿੰਘ ਚੰਨਾ, ਹਰਮੇਸ਼ ਸਿੰਘ ਕੁੰਭੜਾ, ਮਿੱਠੂ ਸਰਪੰਚ, ਹਰਜੋਤ ਗੱਬਰ ਮੌਲੀ, ਡਾ. ਕੁਲਦੀਪ ਸਿੰਘ, ਅਵਤਾਰ ਸਿੰਘ ਝਾਂਮਪੁਰ, ਬਲਾਕ ਪ੍ਰਧਾਨ ਰਵਿੰਦਰ ਸਿੰਘ, ਮੁਖ਼ਤਿਆਰ ਸਿੰਘ, ਜਗਦੀਸ਼ ਸਿੰਘ ਜੱਗੀ, ਟਹਿਲ ਸਿੰਘ, ਰਾਜਵੀਰ ਸਿੰਘ ਪੰਚ, ਗੁਰਤੇਜ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…