ਰਾਸ਼ਟਰ ਨਿਰਮਾਣ ਤੇ ਲੋਕਤੰਤਰ ਦੀ ਰਾਖੀ ਲਈ ਅੌਰਤਾਂ ਦੀ ਭੂਮਿਕਾ ਅਹਿਮ: ਡੀਸੀ ਆਸ਼ਿਕਾ ਜੈਨ

ਮਹਿਲਾ ਮੁਲਾਜ਼ਮਾਂ ਨੂੰ ਆਗਾਮੀ ਲੋਕ ਸਭਾ ਚੋਣਾਂ ਵਿੱਚ ਅੌਰਤਾਂ ਦੀ ਸਰਗਰਮ ਸ਼ਮੂਲੀਅਤ ਯਕੀਨੀ ਬਣਾਉਣ ਲਈ ਪ੍ਰੇਰਿਆ

ਡੀਸੀ ਆਸ਼ਿਕਾ ਜੈਨ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਮਨਾਉਣ ਲਈ ਕਨੈਕਟ ਬਰਾਡਬੈਂਡ ਦੇ ਮਹਿਲਾ ਸਟਾਫ਼ ਦੀ ਸ਼ਲਾਘਾ

ਨਬਜ਼-ਏ-ਪੰਜਾਬ, ਮੁਹਾਲੀ, 8 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਦੇਸ਼ ਵਿੱਚ ਲੋਕਤੰਤਰ ਦੀ ਰਾਖੀ ਦੇ ਨਾਲ-ਨਾਲ ਇੱਕ ਮਜ਼ਬੂਤ ਰਾਸ਼ਟਰ ਦੇ ਨਿਰਮਾਣ ਲਈ ਅੌਰਤਾਂ ਦਾ ਵੱਡਾ ਯੋਗਦਾਨ ਹੈ। ਕਵਾਡਰੈਂਟ ਟੈਲੀਵੈਂਚਰਜ਼ ਲਿਮਟਿਡ (ਕਨੈਕਟ ਬਰਾਡਬੈਂਡ) ਦੀਆਂ ਮਹਿਲਾ ਸਟਾਫ਼ ਵੱਲੋਂ ਮਨਾਏ ਗਏ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਰਾਜਨੀਤੀ ਵਿੱਚ ਅੌਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਆਮ ਨਾਗਰਿਕਾਂ ਦੀਆਂ ਲੋੜਾਂ ਪ੍ਰਤੀ ਵਧੇਰੇ ਜਵਾਬਦੇਹੀ ਅਤੇ ਅਨੁਸ਼ਾਸਨ ਬਣਿਆ ਰਹਿੰਦਾ ਹੈ। ਲਿਹਾਜ਼ਾ ਅੌਰਤਾਂ ਨੂੰ ਆਗਾਮੀ ਲੋਕ ਸਭਾ ਦੀਆਂ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਅੱਗੇ ਆਉਣਾ ਚਾਹੀਦਾ ਹੈ।
ਡੀਸੀ ਆਸ਼ਿਕਾ ਜੈਨ ਨੇ ਕਿਹਾ ਕਿ ਅੌਰਤਾਂ ਨਾ ਸਿਰਫ਼ ਘਰੇਲੂ ਕੰਮਾਂ ਦਾ ਪ੍ਰਬੰਧ ਕਰਦੀਆਂ ਹਨ ਸਗੋਂ ਆਪਣੇ ਪੇਸ਼ੇਵਰ ਕਰਤੱਵਾਂ ਨੂੰ ਵੀ ਕੁਸ਼ਲਤਾ ਨਾਲ ਨਿਭਾਉਂਦੀਆਂ ਹਨ। ਅੌਰਤਾਂ ਦਾ ਮਿਹਨਤੀ ਸੁਭਾਅ ਹਰ ਕਿਸੇ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਦਾ ਹੈ। ਬਹੁਤ ਸਾਰੇ ਲੋਕ ਆਪਣੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਇੱਕ ਮਾਪਦੰਡ ਸਥਾਪਿਤ ਕਰਨ ਲਈ ਉਨ੍ਹਾਂ ਤੋਂ ਪ੍ਰੇਰਣਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਧੀਆਂ ਜਾਂ ਅੌਰਤਾਂ ਰੋਜ਼ਾਨਾ ਘਰੋਂ ਬਾਹਰ ਨਿਕਲਦੀਆਂ ਹਨ ਅਤੇ ਵਧੀਆ ਕੰਮ ਕਰਨ ਦੀ ਕੋਸ਼ਿਸ਼ ਕਰਦੀਆਂ ਹਨ।
ਡੀਸੀ ਨੇ ਐਲਾਨ ਕੀਤਾ ਕਿ ਮੁਹਾਲੀ ਵਿੱਚ ਕੰਮਕਾਜੀ ਅੌਰਤਾਂ ਲਈ ਇੱਕ ਆਧੁਨਿਕ ਹੋਸਟਲ ਜਲਦੀ ਖੋਲ੍ਹਿਆ ਜਾਵੇਗਾ ਤਾਂ ਜੋ ਕੰਮਕਾਜੀ ਅੌਰਤਾਂ ਲਈ ਇੱਕ ਸੁਰੱਖਿਅਤ ਥਾਂ ਦੀ ਵਿਵਸਥਾ ਕੀਤੀ ਜਾ ਸਕੇ। ਉਨ੍ਹਾਂ ਨੇ ਪਿਛਲੇ ਕਈ ਸਾਲਾਂ ਤੋਂ ਪੰਜਾਬ ਭਰ ਵਿੱਚ ਕਨੈਕਟ ਇੰਟਰਨੈੱਟ ਨਾਲ ਸਬੰਧਤ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਦਾਰੇ ਦੀ ਭੂਮਿਕਾ ਨੂੰ ਵੀ ਸਰਾਹਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…