Share on Facebook Share on Twitter Share on Google+ Share on Pinterest Share on Linkedin ਐਸਓਆਈ ਨਵ-ਨਿਯੁਕਤ ਪ੍ਰਧਾਨ ਰਾਣਾ ਢਿੱਲੋਂ ਦਾ ਵਿਸ਼ੇਸ਼ ਸਨਮਾਨ ਭਟਕੇ ਹੋਏ ਨੌਜਵਾਨਾਂ ਨੂੰ ਰਾਹੇ ਪਾਉਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ: ਰਾਣਾ ਢਿੱਲੋਂ ਨਬਜ਼-ਏ-ਪੰਜਾਬ, ਮੁਹਾਲੀ, 8 ਮਾਰਚ: ਸ਼੍ਰੋਮਣੀ ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਅੱਜ ਮੁਹਾਲੀ ਵਿਖੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਸਨਮਾਨਿਤ ਕੀਤਾ ਗਿਆ। ਰਾਣਾ ਢਿੱਲੋਂ ਨੇ ਕਿਹਾ ਕਿ ਪੰਜਾਬ ਦੀ ਭਟਕੀ ਹੋਈ ਨੌਜਵਾਨੀ ਨੂੰ ਮੁੜ ਰਾਹੇ ਪਾਉਣ ਲਈ ਪਿੰਡ ਪੱਧਰ ’ਤੇ ਜਾਗਰੂਕਤਾ ਮੁਹਿੰਮ ਵਿੱਢੀ ਜਾਵੇਗੀ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਅਕਾਲੀ ਦਲ ਨਾਲ ਜੋੜਿਆ ਜਾਵੇਗਾ। ਇਸ ਤੋਂ ਪਹਿਲਾਂ ਰਾਣਾ ਢਿੱਲੋਂ ਅਤੇ ਪਰਵਿੰਦਰ ਸਿੰਘ ਨੇ ਪਿੰਡ ਸੋਹਾਣਾ ਵਿੱਚ ਯੂਥ ਵਿੰਗ ਅਤੇ ਵਿਦਿਆਰਥੀ ਵਰਗ ਨਾਲ ਮੀਟਿੰਗ ਕਰਕੇ ਪਾਰਟੀ ਦੀ ਮਜ਼ਬੂਤੀ ਲਈ ਵਿਉਂਤਬੰਦੀ ਕੀਤੀ ਗਈ। ਰਾਣਾ ਢਿੱਲੋਂ ਨੇ ਕਿਹਾ ਕਿ ਵਿਦਿਆਰਥੀ ਜਥੇਬੰਦੀ ਪਾਰਟੀ ਦੀ ਰੀੜ੍ਹ ਦੀ ਹੱਡੀ ਵਾਂਗ ਕੰਮ ਕਰੇਗੀ ਅਤੇ ਛੇਤੀ ਹੀ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਬਣਾਈਆਂ ਜਾਣਗੀਆਂ। ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਹਰੇਕ ਫਰੰਟ ’ਤੇ ਫੇਲ੍ਹ ਸਾਬਤ ਹੋ ਰਹੀ ਹੈ ਅਤੇ ਨੌਜਵਾਨ ਵਰਗ ਦਾ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਨੌਜਵਾਨ ਖ਼ੁਦ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਬਜਟ ਨੂੰ ਪੰਜਾਬ ਵਿਰੋਧੀ ਦੱਸਦਿਆਂ ਕਿਹਾ ਕਿ ਸਰਕਾਰ ਦੇ ਤੀਜੇ ਬਜਟ ਵਿੱਚ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਕੋਈ ਤਜਵੀਜ਼ ਨਹੀਂ ਹੈ ਅਤੇ ਭਲਾਈ ਕੰਮਾਂ ਲਈ ਬਹੁਤ ਘੱਟ ਫ਼ੰਡ ਰੱਖੇ ਗਏ ਹਨ। ਇਸ ਮੌਕੇ ਯੂਥ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਤਰਨਪ੍ਰੀਤ ਸਿੰਘ ਧਾਲੀਵਾਲ, ਰੂਪਨਗਰ ਦੇ ਪ੍ਰਧਾਨ ਉਦੇਸ਼ ਰਾਣਾ, ਅਮਨ ਪੂਨੀਆ, ਖੁਸ਼ਇੰਦਰ ਸਿੰਘ ਬੈਦਵਾਨ, ਹਰਮਨਦੀਪ ਸਿੰਘ ਰੰਧਾਵਾ, ਹਰਕਮਲ ਸਿੰਘ ਗਿੱਲ, ਗੁਰਸਿਮਰਨ, ਨਵਦੀਪ ਬੈਦਵਾਨ, ਨੰਨੂੰ ਬਸਾਤੀ, ਜਸ਼ਨ ਭੋਲਾ, ਹੈਪੀ ਸੋਹਾਣਾ, ਰਾਜੂ ਸੋਹਾਣਾ ਅਤੇ ਸੁੱਖੀ ਗਿੱਲ ਨਾਨੂੰਮਾਜਰਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ