Share on Facebook Share on Twitter Share on Google+ Share on Pinterest Share on Linkedin ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਨੂੰ ਦਿੱਤੇ ਜਾਣਗੇ 1.98 ਕਰੋੜ ਦੇ ਕਰਜ਼ੇ ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ: ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਭਲਕੇ 12 ਮਾਰਚ ਨੂੰ ਮੁਹਾਲੀ ਵਿੱਚ ਕਰਵਾਏ ਜਾ ਰਹੇ ਸੂਬਾ ਰਾਜ ਪੱਧਰੀ ਸਮਾਗਮ ਵਿੱਚ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਵੰਡੇ ਜਾਣਗੇ ਜਦੋਂਕਿ ਬੈਂਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਦਿੱਤੇ ਜਾਣਗੇ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮੀਡੀਆ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਐਸਸੀ ਅਤੇ ਬੀਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ ’ਤੇ ਉਪਲਬਧ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਤੇ ਪੱਛੜੀਆਂ ਸ਼੍ਰੇਣੀਆਂ ਦੇ ਲੋਕਾਂ ਦਾ ਜੀਵਨ ਬਿਹਤਰ ਬਣਾਉਣ ਲਈ ਕਰਜ਼ਾ ਦਿੱਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ। ਜਿਸ ਨਾਲ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਹ ਕਰਜ਼ੇ ਲਾਭਪਾਤਰੀਆਂ ਦੀਆਂ ਇੱਛਾਵਾਂ ਨੂੰ ਸਾਕਾਰ ਕਰਨ, ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਉਨ੍ਹਾਂ ਦੀ ਰੋਜ਼ੀ-ਰੋਟੀ ਨੂੰ ਕਮਾਉਣ ਵਿੱਚ ਮਦਦ ਕਰਨਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ