Share on Facebook Share on Twitter Share on Google+ Share on Pinterest Share on Linkedin ਅਪਰੇਸ਼ਨ ਲੋਟਸ ਤਹਿਤ ਪੰਜਾਬ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ ਭਾਜਪਾ: ਕੇਜਰੀਵਾਲ ਕੇਜਰੀਵਾਲ ਨੇ ਵਿਧਾਨ ਸਭਾ ਵਾਂਗ ਲੋਕ ਸਭਾ ਚੋਣਾਂ ਵਿੱਚ ਪੰਜਾਬੀਆਂ ਤੋਂ ਸਹਿਯੋਗ ਮੰਗਿਆ ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਪਰੇਸ਼ਨ ਲੋਟਸ ਤਹਿਤ ਭਾਜਪਾ ਪੰਜਾਬ ਸਰਕਾਰ ਨੂੰ ਤੋੜਨਾ ਚਾਹੁੰਦੀ ਹੈ ਪ੍ਰੰਤੂ ਕੇਂਦਰ ਸਰਕਾਰ ਦੇ ਇਨ੍ਹਾਂ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਮੁਹਾਲੀ ਵਿੱਚ ‘ਆਪ’ ਦੀ ਚੋਣ ਮੁਹਿੰਮ ਦੇ ਆਗਾਜ਼ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹਮੇਸ਼ਾ ਹੀ ਪਿਆਰ ਦਿੱਤਾ ਹੈ ਅਤੇ ਅੱਜ ਬੱਚਾ-ਬੱਚਾ ਬੋਲਣ ਲੱਗ ਪਿਆ ਹੈ ਕਿ ਪੰਜਾਬ ਦੇ ਇਤਿਹਾਸ ਵਿੱਚ ਹੁਣ ਤੱਕ ਪਿਛਲੇ 75 ਸਾਲਾਂ ਵਿੱਚ ਅਜਿਹੀ ਲੋਕ-ਪੱਖੀ ਸਰਕਾਰ ਪਹਿਲਾਂ ਕਦੇ ਨਹੀਂ ਦੇਖੀ। ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪਿਛਲੇ ਦੋ ਸਾਲਾਂ ਵਿੱਚ ਕਾਫ਼ੀ ਕੰਮ ਹੋਇਆ ਹੈ ਲੇਕਿਨ ਹਾਲੇ ਬਹੁਤ ਕੁੱਝ ਕਰਨਾ ਬਾਕੀ ਹੈ, ਜੋ ਲੋਕਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਉਮੀਦਵਾਰਾਂ ਨੂੰ ਜਿਤਾ ਕੇ ਇਤਿਹਾਸ ਸਿਰਜਿਆ ਸੀ ਅਤੇ ਹੁਣ ਦੂਜਾ ਵੱਡਾ ਚੋਣ ਮੁਕਾਬਲਾ ਹੋਣ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਵੀ ਉਨ੍ਹਾਂ ਨੂੰ ਪਹਿਲਾਂ ਵਾਂਗ ਸੂਬੇ ਦੇ ਲੋਕਾਂ ਦੇ ਪਿਆਰ ਅਤੇ ਸਹਿਯੋਗ ਦੀ ਬਹੁਤ ਲੋੜ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਆਪਣੇ ਲਈ ਕੁੱਝ ਵੀ ਨਹੀਂ ਮੰਗ ਰਹੇ ਬਲਕਿ ਪੰਜਾਬੀ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਅਤੇ ਵਿਕਾਸ ਦੀ ਗੱਡੀ ਨੂੰ ਲੀਹ ’ਤੇ ਤੋਰਨ ਦਾ ਯਤਨ ਕਰ ਰਹੇ ਹਨ। ਕਿਉਂਕਿ ਮੌਜੂਦਾ ਸਮੇਂ ਵਿੱਚ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨਾਲ ਸਿਰੇ ਦਾ ਮਤਭੇਦ ਕਰ ਰਹੀ ਹੈ। ਦਿੱਲੀ ਵਿੱਚ ਵੀ ਅਜਿਹਾ ਕੁੱਝ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਬਿਨਾਂ ਵਜ੍ਹਾ ਤੰਗ ਪ੍ਰੇਸ਼ਾਨ ਕਰਨ ਲਈ ਜਾਂਚ ਏਜੰਸੀਆਂ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਹੁਣ ਅਪਰੇਸ਼ਨ ਲੋਟਸ ਤਹਿਤ ਪੰਜਾਬ ਸਰਕਾਰ ਨੂੰ ਤੋੜਨ ਲਈ ਹਰ ਹੀਲਾ ਵਰਤ ਰਹੀ ਹੈ। ਜਿਹੜਾ ਵੀ ਵਿਰੋਧੀ ਆਗੂ ਕੇਂਦਰ ਖ਼ਿਲਾਫ਼ ਬੋਲਣ ਦੀ ਹਿੰਮਤ ਕਰਦਾ ਹੈ ਤਾਂ ਉਸ ਦੇ ਘਰ ਈਡੀ ਨੂੰ ਭੇਜ ਕੇ ਡਰਾਇਆ ਧਮਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਦੀ ਚੋਣ ਮੁਹਿੰਮ ਦੌਰਾਨ ਪੰਜਾਬ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਕੀਤੇ ਕੰਮਾਂ ਦਾ ਵੇਰਵਾ ਵੀ ਤਿਆਰ ਕੀਤਾ ਗਿਆ ਹੈ। ਇਨ੍ਹਾਂ ਦੀ ਮਦਦ ਨਾਲ ਪਾਰਟੀ ਸਿੱਧੇ ਤੌਰ ’ਤੇ ਲੋਕਾਂ ਨਾਲ ਜੁੜਨ ਦੀ ਕੋਸ਼ਿਸ਼ ਕਰੇਗੀ। ਪੰਜਾਬ ਸਰਕਾਰ ਜ਼ੀਰੋ ਬਿੱਲ, ਘਰ-ਘਰ ਰੁਜ਼ਗਾਰ ਮੁਹਿੰਮ, ਆਮ ਆਦਮੀ ਕਲੀਨਿਕ, ਹਰ ਖੇਤ ਨੂੰ ਨਹਿਰੀ ਪਾਣੀ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਆਪਣੀ ਚੋਣ ਮੁਹਿੰਮ ਵਿੱਚ ਵੱਡੀਆਂ ਪ੍ਰਾਪਤੀਆਂ ਵਜੋਂ ਸ਼ਾਮਲ ਕਰੇਗੀ। ਕੇਂਦਰ ਵੱਲੋਂ ਬੰਦ ਕੀਤੇ ਗਏ ਪੰਜਾਬ ਦੇ ਪੇਂਡੂ ਵਿਕਾਸ ਫੰਡ ਦਾ ਮੁੱਦਾ ਵੀ ਲੋਕਾਂ ਵਿੱਚ ਚੁੱਕਿਆ ਜਾਵੇਗਾ। ਇਸ ਵਾਰ ਪੰਜਾਬ ਵਿੱਚ ਚੋਣ ਪ੍ਰਚਾਰ ਦੀ ਕਮਾਨ ਪੂਰੀ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਵਿੱਚ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ