Share on Facebook Share on Twitter Share on Google+ Share on Pinterest Share on Linkedin ਖੇਤੀਬਾੜੀ ਮੰਤਰੀ ਵੱਲੋਂ ਮੁਹਾਲੀ ਵਿੱਚ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦੀ ਸ਼ੁਰੂਆਤ ਪੰਜਾਬ ਵਿੱਚ ਬਣ ਰਹੀਆਂ ਨੇ 3 ਲੈਬਾਰਟਰੀਆਂ ਪਹਿਲਾਂ ਬਾਹਰਲੇ ਸੂਬਿਆਂ ਵਿੱਚ ਭੇਜੇ ਜਾਂਦੇ ਸਨ ਸੈਂਪਲ: ਖੁੱਡੀਆਂ ਨਬਜ਼-ਏ-ਪੰਜਾਬ, ਮੁਹਾਲੀ, 11 ਮਾਰਚ: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੁਹਾਲੀ ਫੇਜ਼-6 ਵਿਖੇ 2.5 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਖੁਸ਼ਹਾਲ ਬਣਾਉਣ ਲਈ ਕਈ ਸ਼ਲਾਘਾਯੋਗ ਫ਼ੈਸਲੇ ਲੈ ਚੁੱਕੀ ਹੈ ਅਤੇ ਹੋਰ ਵੀ ਫ਼ੈਸਲੇ ਲਏ ਜਾ ਰਹੇ ਹਨ। ਇਸੇ ਲੜੀ ਤਹਿਤ ਸੂਬੇ ਵਿੱਚ 3 ਬਾਇਓਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਿਤ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਨ੍ਹਾਂ ’ਚੋਂ ਪਹਿਲੀ ਲੈਬਾਰਟਰੀ ਗੁਰਦਾਸਪੁਰ ਵਿਖੇ ਬਣਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਅਜਿਹੀ ਹੀ ਇੱਕ ਲੈਬ ਬਠਿੰਡਾ ਵਿੱਚ ਵੀ ਬਣਾਈ ਜਾਵੇਗੀ। ਸ੍ਰੀ ਖੁੱਡੀਆਂ ਨੇ ਕਿਹਾ ਕਿ ਪਹਿਲਾਂ ਬਾਇਓਫਰਟੀਲਾਈਜ਼ਰ ਦੇ ਨਾਮ ’ਤੇ ਕਈ ਤਰ੍ਹਾਂ ਦੀਆਂ ਗਲਤ ਦਵਾਈਆਂ ਵਿਕ ਜਾਂਦੀਆਂ ਸਨ ਅਤੇ ਜਦੋਂ ਅਜਿਹੀਆਂ ਦਵਾਈਆਂ ਦੀ ਵਿਕਰੀ ਨੂੰ ਰੋਕਣ ਲਈ ਸੈਂਪਲ ਭਰ ਕੇ ਟੈਸਟ ਕਰਨੇ ਹੁੰਦੇ ਸਨ ਤਾਂ ਉਨ੍ਹਾਂ ਨੂੰ ਬਾਹਰੀ ਸੂਬਿਆਂ ਦੀਆਂ ਲੈਬਾਰਟਰੀਆਂ ਵਿੱਚ ਭੇਜਣਾ ਪੈਂਦਾ ਸੀ ਪਰ ਹੁਣ ਪੰਜਾਬ ਸਰਕਾਰ ਨੇ ਆਪਣੇ ਸੂਬੇ ਵਿੱਚ ਹੀ ਅਜਿਹੀਆਂ ਲੈਬਾਰਟਰੀਆਂ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਹ ਲੈਬਾਰਟਰੀਆਂ ਸ਼ੁਰੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਦੇ ਬਾਇਓ ਖਾਦ ਮਿਲਣਗੇ ਅਤੇ ਜ਼ਹਿਰ ਮੁਕਤ ਖੇਤੀ ਨੂੰ ਉਤਸ਼ਾਹਿਤ ਕਰਨ ਵਿੱਚ ਵੱਡੇ ਪੱਧਰ ’ਤੇ ਹੁਲਾਰਾ ਮਿਲੇਗਾ। ਪੰਜਾਬ ਸਰਕਾਰ ਦੀ ਨਵੀਂ ਖੇਤੀਬਾੜੀ ਨੀਤੀ ਦਾ ਜ਼ਿਕਰ ਕਰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਇਸ ਨੀਤੀ ਨੂੰ ਲਾਗੂ ਕਰਨ ਵਿੱਚ ਥੋੜ੍ਹਾ ਜਿਹਾ ਸਮੇਂ ਲੱਗ ਸਕਦਾ ਹੈ ਪਰ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਇਸ ਨੀਤੀ ਵਿੱਚ ਅਜਿਹੀ ਕੋਈ ਵੀ ਖਾਮੀ ਨਾ ਰਹੇ, ਜਿਸ ਨਾਲ ਕਿਸਾਨਾਂ ਨੂੰ ਕੋਈ ਮੁਸ਼ਕਲ ਆਵੇ। ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਡਾ. ਜਸਵੰਤ ਸਿੰਘ ਨੇ ਉਕਤ ਲੈਬਾਰਟਰੀ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਮਿਲਣ ਵਾਲੇ ਲਾਭ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਸ ਉਪਰਾਲੇ ਨਾਲ ਬਾਇਓ ਖਾਦਾਂ ਦੀ ਗੁਣਵੱਤਾ ਸੁਧਾਰਨ ਅਤੇ ਜ਼ਹਿਰ ਮੁਕਤ ਖੇਤੀ ਨੂੰ ਹੁਲਾਰਾ ਦੇਣ ਵਿੱਚ ਵੱਡੀ ਮਦਦ ਮਿਲੇਗੀ। ਅਖੀਰ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਸਿੰਘ ਨੇ ਖੇਤੀਬਾੜੀ ਮੰਤਰੀ ਸਮੇਤ ਹੋਰਨਾਂ ਮਹਿਮਾਨਾਂ ਧੰਨਵਾਦ ਕੀਤਾ ਅਤੇ ਭਰੋਸਾ ਦਿੱਤਾ ਕਿ ਇਸ ਲੈਬ ਨੂੰ ਬਿਹਤਰ ਢੰਗ ਨਾਲ ਚਲਾਇਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਐਸਡੀਐਮ ਦੀਪਾਂਕਰ ਗਰਗ, ਡਾ. ਰਾਜੇਸ਼ ਕੁਮਾਰ ਰਹੇਜਾ, ਕੇਨ ਕਮਿਸ਼ਨਰ ਪੰਜਾਬ, ਡਾ. ਗੁਰਜੀਤ ਸਿੰਘ ਬਰਾੜ, ਸੰਯੁਕਤ ਡਾਇਰੈਕਟਰ (ਇਨਪੁਟਸ), ਡਾ: ਨਰਿੰਦਰ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ (ਪੀ.ਪੀ), ਡਾ. ਅਰੁਣ ਕੁਮਾਰ ਸੰਯੁਕਤ ਡਾਇਰੈਕਟਰ ( ਹਾਈਡਰੋਜਿਓਲੋਜੀ), ਡਾ. ਹਰਪ੍ਰੀਤ ਕੌਰ, ਸੰਯੁਕਤ ਡਾਇਰੈਕਟਰ (ਖੇਤੀਬਾੜੀ ਅੰਕੜਾ), ਡਾ: ਗੁਰਮੇਲ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਮੁਹਾਲੀ, ਗੁਰਦਿਆਲ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ, ਡਾ: ਰਾਕੇਸ਼ ਸ਼ਰਮਾ, ਐਫ਼ਐਮਓ, ਡਾ. ਰਣਯੋਧ ਸਿੰਘ ਬੈਂਸ, ਸੀ.ਆਈ.ਐਫ, ਡਾ: ਗੁਰਪਾਲ ਸਿੰਘ, ਐਗਰੋਨੋਮਿਸਟ, ਡਾ: ਰੀਤੂ ਗਰਗ, ਡਾ: ਜਸਕੰਵਲ ਸਿੰਘ ਅਤੇ ਡਾ: ਵਿਵੇਕ ਬਿਸ਼ਨੋਈ ਖੇਤੀਬਾੜੀ ਵਿਕਾਸ ਅਫਸਰ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ