Share on Facebook Share on Twitter Share on Google+ Share on Pinterest Share on Linkedin ਇਸਲਾਮ ਅਲੀ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਵਜੋਂ ਅਹੁਦੇ ਦਾ ਚਾਰਜ ਸੰਭਾਲਿਆ ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ: ਪੰਜਾਬ ਸਰਕਾਰ ਵੱਲੋਂ ‘ਆਪ’ ਵਲੰਟੀਅਰ ਇਸਲਾਮ ਅਲੀ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਮੈਂਬਰ ਨਿਯੁਕਤ ਕੀਤਾ ਹੈ। ਜਿਨ੍ਹਾਂ ਨੇ ਅੱਜ ਇੱਥੇ ਕਮਿਸ਼ਨ ਦਫ਼ਤਰ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲਿਆ। ਇਸ ਮੌਕੇ ਇਸਲਾਮ ਅਲੀ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਲਗਨ, ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਅਬਦੁਲ ਬਾਰੀ ਸਲਮਾਨੀ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ, ਮਾਰਕੀਟ ਕਮੇਟੀ ਦੇ ਚੇਅਰਮੈਨ ਸੁਖਵਿੰਦਰ ਕੌਰ, ਇੰਪਰੂਵਮੈਂਟ ਟਰੱਸਟ ਮਲੇਰਕੋਟਲਾ ਦੇ ਚੇਅਰਮੈਨ ਕੇਵਲ ਸਿੰਘ ਜਾਗੋਵਾਲ, ਯੂਥ ਆਗੂ ਅੰਨੁ ਬੱਬਰ, ਅਬਦੁਲ ਕਾਦਰ, ਹਾਸੀਮ ਸੂਫ਼ੀ, ਪੰਜਾਬ ਇੰਡਸਟਰੀ ਕਾਰਪੋਰੇਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਪਰਵੀਨ ਛਾਬੜਾ, ਜ਼ਿਲ੍ਹਾ ਰੂਪਨਗਰ ਦੇ ਪ੍ਰਧਾਨ ਨਵਦੀਪ ਸਿੰਘ, ਨਿਸਾਰ ਮੁਹੰਮਦ, ਸਿਕੰਦਰ ਸਿੰਘ ਬਨੂੜ, ਕਸ਼ਮੀਰ ਕੌਰ ਮੁਹਾਲੀ, ਰਸਾਲ ਗਿਰ ਸਰਪੰਚ ਨਲਾਸ, ਸਲੀਮ ਖਾਨ ਨਾਭਾ, ਸ਼ਿਵ ਕੁਮਾਰ ਭੂਰਾ ਰਾਜਪੁਰਾ, ਲਾਡੀ ਸ਼ਾਮਦੂ, ਰਜਿੰਦਰ ਧੀਮਾਨ ਗੱਜੂ ਖੇੜਾ, ਗੁਰਮੀਤ ਸਿੰਘ, ਅਨੈਤ ਅਲੀ ਪਟਿਆਲਾ, ਪਿੰਕੀ ਰਾਣੀ ਗੱਜੂ ਖੇੜਾ, ਅਮਰੀਕ ਸਿੰਘ ਸਿੰਘ ਫਰੀਦਪੁਰ ਗੱੁਜਰਾਂ, ਹਰਵਿੰਦਰ ਵਿਨੈ ਸਮੇਤ ਹੋਰ ਵਲੰਟੀਅਰ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ