Share on Facebook Share on Twitter Share on Google+ Share on Pinterest Share on Linkedin ਜ਼ਿਲ੍ਹਾ ਪੁਲੀਸ ਵੱਲੋਂ ਵਾਹਨ ਚੋਰ ਗਰੋਹ ਦਾ ਪਰਦਾਫਾਸ਼, 7 ਮੁਲਜ਼ਮ ਗ੍ਰਿਫ਼ਤਾਰ, 47 ਵਾਹਨ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਅੰਤਰਰਾਜੀ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਕੇ ਸੱਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਕਰੀਬ 75 ਲੱਖ ਕੀਮਤ ਦੇ ਚੋਰੀ ਦੇ 47 ਵਾਹਨ ਵੀ ਬਰਾਮਦ ਕੀਤੇ ਗਏ ਹਨ। ਇਸ ਗੱਲ ਦਾ ਖ਼ੁਲਾਸਾ ਅੱਜ ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਕੀਤਾ। ਉਨ੍ਹਾਂ ਦੱਸਿਆ ਕਿ ਐਸਪੀ (ਤਫ਼ਤੀਸ਼ੀ) ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਦੀ ਪੈੜ ਨੱਪਦਿਆਂ 11 ਮੈਂਬਰੀ ਵਾਹਨ ਚੋਰ ਗਰੋਹ ਸੱਤ ਮੈਂਬਰਾਂ ਨੂੰ ਹਰਮੀਤ ਸਿੰਘ ਵਾਸੀ ਪਿੰਡ ਬਰਵਾਲਾ, (ਲੁਧਿਆਣਾ), ਗੁਰਪ੍ਰਤਾਪ ਸਿੰਘ ਵਾਸੀ ਬਿਲਾਸਪੁਰ ਰੋਡ ਖਮਾਣੋਂ, ਅਭਿਸ਼ੇਕ ਸਿੰਘ ਉਰਫ਼ ਅਭੀ ਵਾਸੀ ਪਿੰਡ ਸ਼ਮਸਪੁਰ, ਹਰਮਨਜੋਤ ਸਿੰਘ ਵਾਸੀ ਐਫ਼ਸੀਆਈ ਰੋਡ ਖਮਾਣੋਂ, ਸ਼ੁਭਕਰਮਨ ਸਿੰਘ ਉਰਫ਼ ਸ਼ੁੱਭੀ ਵਾਸੀ ਪਿੰਡ ਮਨਸੂਰਪੁਰ, ਅਮਨਿੰਦਰ ਸਿੰਘ ਉਰਫ਼ ਡਾਂਗੀ ਉਰਫ਼ ਰੋਹਿਤ ਵਾਸੀ ਪਿੰਡ ਨਰੈਣਾ ਅਤੇ ਗੁਰਕੀਰਤ ਸਿੰਘ ਉਰਫ਼ ਗੱਗੀ ਪਿੰਡ ਧਨੌਲਾ (ਜ਼ਿਲ੍ਹਾ ਫਤਹਿਗੜ੍ਹ ਸਾਹਿਬ) ਨੂੰ ਗ੍ਰਿਫ਼ਤਾਰ ਕਰਕੇ ਮਹਿੰਗੇ ਭਾਅ ਦੇ 47 ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਮੁਲਜ਼ਮਾਂ ਨੇ ਇਹ ਵਾਹਨ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ ਗਏ ਸਨ। ਐੱਸਐੱਸਪੀ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਮੀਤ ਸਿੰਘ ਅਤੇ ਗੁਰਪ੍ਰਤਾਪ ਸਿੰਘ ਆਪਣੇ ਕਈ ਸਾਥੀਆਂ ਨਾਲ ਮਿਲ ਕੇ ਮੁਹਾਲੀ, ਖਰੜ ਅਤੇ ਚੰਡੀਗੜ੍ਹ ਖੇਤਰ ’ਚੋਂ ਮਹਿੰਗੇ ਮੋਟਰ ਸਾਈਕਲ ਚੋਰੀ ਕਰਦੇ ਹਨ ਅਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਅੱਗੇ ਵੇਚ ਦਿੰਦੇ ਹਨ। ਮੁਲਜ਼ਮਾਂ ਵਿਰੁੱਧ ਥਾਣਾ ਸਿਟੀ ਖਰੜ ਵਿੱਚ ਧਾਰਾ 379,473,411 ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ। ਇਸ ਦੌਰਾਨ ਪੁਲੀਸ ਨੇ ਉਕਤ ਸਾਰੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮ ਹਰਮਨਜੋਤ ਸਿੰਘ ਮੋਟਰਸਾਈਕਲ ਮਕੈਨਿਕ ਦਾ ਕੰਮ ਕਰਦਾ ਹੈ ਜਦੋਂਕਿ ਅਮਨਿੰਦਰ ਸਿੰਘ ਚਾਬੀਆਂ ਬਣਾਉਣ ਦਾ ਕੰਮ ਕਰਦਾ ਹੈ। ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਇਹ ਖ਼ੁਲਾਸਾ ਹੋਇਆ ਕਿ ਉਹ ਮੁਹਾਲੀ ਸਮੇਤ ਟਰਾਈ ਸਿਟੀ ਵਿੱਚ ਮੋਟਰਸਾਈਕਲ ਚੋਰੀ ਕਰਨ ਲਈ ਆਪਣੀਆਂ ਵੱਖ-ਵੱਖ ਕਾਰਾਂ ਵਿੱਚ ਆਉਂਦੇ ਸਨ ਅਤੇ ਇੱਕੋ ਸਮੇਂ ਕਈ-ਕਈ ਮੋਟਰਸਾਈਕਲ ਚੋਰੀ ਕਰਕੇ ਲੈ ਜਾਂਦੇ ਸਨ। ਮੁਲਜ਼ਮਾਂ ਇਹ ਵੀ ਮੰਨਿਆ ਕਿ ਬਰਾਮਦ ਕੀਤੇ ਮੋਟਰਸਾਈਕਲਾਂ ’ਚੋਂ 2 ਵਾਹਨ ਮਨਾਲੀ ਘੁੰਮਣ ਗਏ ਸਮੇਂ ਵਾਪਸੀ ’ਤੇ ਚੋਰੀ ਕੀਤੇ ਸਨ। ਇੱਕ ਕੇਟੀਐਮ, ਇੱਕ ਬੁਲਟ ਅਤੇ ਦੋ ਸਪਲੈਂਡਰ ਮੋਟਰਸਾਈਕਲ ਫਤਹਿਗੜ੍ਹ ਸਾਹਿਬ ਵਿੱਚ ਵੱਖ-ਵੱਖ ਥਾਣਿਆਂ ਵਿੱਚ ਮੁਲਜ਼ਮਾਂ ਦਾ ਚੋਰੀ ਦੇ ਮੋਟਰਸਾਈਕਲਾਂ ਦਾ ਚਲਾਨ ਹੋਣ ਕਰਕੇ ਧਾਰਾ 207 ਮੋਟਰ ਵਹੀਕਲ ਐਕਟ ਤਹਿਤ ਬੰਦ ਹਨ। ਇਨ੍ਹਾਂ ਵਾਹਨਾਂ ਨੂੰ ਵੀ ਇਸ ਕੇਸ ਵਿੱਚ ਸ਼ਾਮਲ ਕਰਕੇ ਕਬਜ਼ੇ ਵਿੱਚ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ