ਫਿਰੌਤੀ ਮਾਮਲਾ: ਗੈਂਗਸਟਰ ਲੱਕੀ ਪਟਿਆਲਾ ਤੇ ਮਨਦੀਪ ਧਾਲੀਵਾਲ ਦੇ 4 ਸ਼ੂਟਰ ਅਸਲੇ ਸਣੇ ਗ੍ਰਿਫ਼ਤਾਰ

ਵਾਰਦਾਤ ਨੂੰ ਅੰਜਾਮ ਦੇਣ ਲਈ ਮੁਲਜ਼ਮਾਂ ਵੱਲੋਂ ਵਰਤੇ ਗਏ ਵਾਹਨ ਵੀ ਕੀਤੇ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 12 ਮਾਰਚ:
ਮੁਹਾਲੀ ਪੁਲੀਸ ਨੇ ਇੱਥੋਂ ਦੇ ਸੈਕਟਰ-79 ਸਥਿਤ ਕਟਾਣੀ ਪ੍ਰੀਮੀਅਮ ਢਾਬੇ ਉੱਤੇ ਫਾਇਰਿੰਗ ਕਰਕੇ ਕਟਾਣੀ ਢਾਬੇ ਦੇ ਮਾਲਕ ਕੋਲੋਂ ਗੈਂਗਸਟਰ ਲੱਕੀ ਪਟਿਆਲ ਨੇ ਫੋਨ ਕਰਕੇ 1 ਕਰੋੜ ਦੀ ਫਿਰੌਤੀ ਮੰਗਣ ਦੇ ਮਾਮਲੇ ਵਿੱਚ ਗੈਂਗਸਟਰ ਲੱਕੀ ਪਟਿਆਲ ਅਤੇ ਮਨਦੀਪ ਧਾਲੀਵਾਲ ਦੇ ਚਾਰ ਸ਼ੂਟਰਾਂ ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਹਾਲੀ ਵਿਖੇ ਪੱਤਰਕਾਰ ਸੰਮੇਲਨ ਦੌਰਾਨ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਬੀਤੀ 26 ਤੇ 27 ਫਰਵਰੀ ਦੀ ਦਰਮਿਆਨੀ ਰਾਤ ਨੂੰ ਮੋਟਰ ਸਾਈਕਲ ਸਵਾਰਾਂ ਨੇ ਕਟਾਣੀ ਪ੍ਰੀਮੀਅਮ ਢਾਬੇ ਉੱਤੇ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਸੋਹਾਣਾ ਥਾਣੇ ਵਿੱਚ ਧਾਰਾ 307, 427, 34, 120ਬੀ ਅਤੇ ਅਸਲਾ ਐਕਟ ਤਹਿਤ ਪਰਚਾ ਦਰਜ ਕੀਤਾ ਗਿਆ ਸੀ।
ਐੱਸਐੱਸਪੀ ਗਰਗ ਨੇ ਦੱਸਿਆ ਕਿ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਐਸਪੀ (ਤਫ਼ਤੀਸ਼ੀ) ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਸਪੈਸ਼ਲ ਸੈੱਲ) ਗੁਰਸ਼ੇਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਸਪੈਸ਼ਲ ਸੈੱਲ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਦੀ ਪੈੜ ਨੱਪਦਿਆਂ ਟੈਕਨੀਕਲ ਅਤੇ ਮਾਨਵੀ ਸਾਧਨਾਂ ਰਾਹੀ ਟਰੇਸ ਕਰਕੇ ਅਰਸ਼ਜੋਤ ਸਿੰਘ ਉਰਫ਼ ਅਰਸ਼ ਵਾਸੀ ਪਿੰਡ ਬੱਲੋਮਾਜਰਾ (ਮੁਹਾਲੀ) ਨੂੰ ਇਸ ਵਾਰਦਾਤ ਦੇ ਮੁੱਖ ਮੁਲਜ਼ਮ ਸ਼ੂਟਰ ਰਣਬੀਰ ਸਿੰਘ ਉਰਫ਼ ਰਾਣਾ ਵਾਸੀ ਪਿੰਡ ਗੁਣੋਮਾਜਰਾ ਨੂੰ ਅੱਜ ਫੇਜ਼-1, ਮੁਹਾਲੀ ਮੰਦਰ ਨੇੜਿਓਂ ਕਾਬੂ ਕੀਤਾ ਗਿਆ। ਮੁਲਜ਼ਮ ਕੋਲੋਂ .30 ਬੋਰ ਦੇ ਦੋ ਪਿਸਤੌਲ ਅਤੇ 3 ਜਿੰਦਾ ਰੋਂਦ ਅਤੇ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਸਪਲੈਡਰ ਮੋਟਰ ਸਾਈਕਲ ਬਰਾਮਦ ਕੀਤਾ ਗਿਆ ਹੈ। ਜਦੋਂਕਿ ਮੁਲਜ਼ਮਾਂ ਦੇ ਦੋ ਸਾਥੀਆਂ ਅੰਮ੍ਰਿਤਪਾਲ ਸਿੰਘ ਉਰਫ਼ ਨੋਨਾ ਵਾਸੀ ਪਿੰਡ ਬੱਲੋਮਾਜਰਾ (ਮੁਹਾਲੀ) ਨੂੰ ਏਜੀਟੀਐਫ਼ ਵੱਲੋਂ ਅਤੇ ਫਿਰੋਜ ਖਾਨ ਵਾਸੀ ਪਿੰਡ ਛੋਟੀ ਖਾਟੂ (ਰਾਜਸਥਾਨ) ਨੂੰ ਐਸਟੀਐਫ਼ ਕਰਨਾਲ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਅਤੇ ਮਾਮਲੇ ਦੀ ਤਫ਼ਤੀਸ਼ ਜਾਰੀ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ ਅਰਸ਼ਜੋਤ ਦੀ ਮਨਦੀਪ ਧਾਲੀਵਾਲ ਵਾਸੀ ਪਿੰਡ ਫਿਰੋਜਪੁਰ ਨਾਲ ਜੇਲ੍ਹ ਵਿੱਚ ਜਾਣ ਪਛਾਣ ਹੋਈ ਸੀ। ਮਨਦੀਪ ਧਾਲੀਵਾਲ, ਗੈਂਗਸਟਰ ਲੱਕੀ ਪਟਿਆਲ ਦਾ ਸਾਥੀ ਹੈ। ਪੁਲੀਸ ਅਨੁਸਾਰ ਅਰਸ਼ਜੋਤ ਨੇ ਗੈਂਗਸਟਰ ਲੱਕੀ ਪਟਿਆਲ ਅਤੇ ਮਨਦੀਪ ਧਾਲੀਵਾਲ ਦੇ ਕਹਿਣ ’ਤੇ ਆਪਣੀ ਕਾਰ ਵਿੱਚ ਸ਼ੂਟਰਾਂ ਨੂੰ ਕਟਾਣੀ ਢਾਬੇ ਦੀ ਰੇਕੀ ਕਰਵਾਈ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…