Share on Facebook Share on Twitter Share on Google+ Share on Pinterest Share on Linkedin 5 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਨੌਕਰੀ ਲਈ ਨਿਯੁਕਤੀ ਪੱਤਰ ਵੰਡੇ ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ: ਮੁਹਾਲੀ ਦੇ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਅੱਜ ਆਪਣੇ ਦਫ਼ਤਰ ਵਿੱਚ ਪੰਜ ਸ਼ਹੀਦ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਸਰਕਾਰੀ ਨੌਕਰੀ ਸਬੰਧੀ ਨਿਯੁਕਤੀ ਪੱਤਰ ਦਿੱਤੇ। ਸਰਕਾਰੀ ਨੌਕਰੀ ਹਾਸਲ ਕਰਨ ਵਾਲਿਆਂ ਵਿੱਚ ਜਸਵਿੰਦਰ ਸਿੰਘ ਵਾਸੀ ਪਿੰਡ ਮਨਾਣਾ, ਬਲਜੀਤ ਸਿੰਘ ਵਾਸੀ ਪਿੰਡ ਦਾਊਂ, ਲਖਵਿੰਦਰ ਸਿੰਘ ਪਿੰਡ ਕੁਰੜੀ, ਜੁਗਰਾਜ ਸਿੰਘ ਵਾਸੀ ਪਿੰਡ ਸਹੋੜਾ, ਸੁਖਵੀਰ ਸਿੰਘ ਪਿੰਡ ਦਾਸਤਨਾਂ ਕਲਾਂ ਸ਼ਾਮਲ ਹਨ। ਇਹ ਸਾਰੇ ਮੁਹਾਲੀ ਜ਼ਿਲ੍ਹੇ ਨਾਲ ਸਬੰਧਤ ਹਨ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀਬਾੜੀ ਸਬੰਧੀ ਬਣਾਏ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਾਲ 2021-22 ਦੌਰਾਨ ਸਿੰਘੂ ਬਾਰਡਰ, ਟਿੱਕਰੀ ਬਾਰਡਰ ਉੱਤੇ ਸਾਲ ਭਰ ਚੱਲੇ ਕਿਸਾਨ ਅੰਦੋਲਨ ਦੌਰਾਨ ਮੁਹਾਲੀ ਸਮੇਤ ਹੋਰਨਾਂ ਪਿੰਡਾਂ ਅਤੇ ਸ਼ਹਿਰਾਂ ਦੇ ਸੈਂਕੜੇ ਕਿਸਾਨ ਸ਼ਹੀਦ ਹੋ ਗਏ ਸਨ। ਪੀੜਤ ਪਰਿਵਾਰਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲੇ ਤਹਿਤ ਸਬੰਧਤ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਤੋਂ ਇਲਾਵਾ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਸੀ। ਇਸੇ ਕੜੀ ਤਹਿਤ ਅੱਜ ਮੁਹਾਲੀ ਜ਼ਿਲ੍ਹੇ ਦੇ 5 ਸ਼ਹੀਦ ਕਿਸਾਨਾਂ ਦੇ ਵਾਰਸਾਂ ਨੂੰ ਖੇਤੀਬਾੜੀ ਵਿਭਾਗ ਵਿੱਚ ਪੱਕੀ ਨੌਕਰੀ ਦਿੱਤੀ ਗਈ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਅਤੇ ਨੌਜਵਾਨਾਂ ਨਾਲ ਚਟਾਨ ਵਾਂਗ ਖੜ੍ਹੀ ਹੈ, ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਵਾਰਸਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਸਾਲਾਂ ਵਿੱਚ ਹੁਣ ਤੱਕ 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਗਈ ਹੈ ਅਤੇ ਵੱਡੀ ਗਿਣਤੀ ਵਿੱਚ ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ ਅਤੇ ਬਾਕੀ ਰਹਿੰਦੇ ਕੱਚੇ ਮੁਲਾਜ਼ਮਾਂ ਨੂੰ ਵੀ ਕਾਨੂੰਨ ਤਹਿਤ ਪੱਕਾ ਕੀਤਾ ਜਾਵੇਗਾ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ, ਗੁਰਦਿਆਲ ਕੁਮਾਰ, ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ ਬੈਦਵਾਨ, ਬਲਾਕ ਪ੍ਰਧਾਨ ਹਰਪਾਲ ਸਿੰਘ ਚੰਨਾ, ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਡਾ. ਕੁਲਦੀਪ ਸਿੰਘ, ਹਰਮੇਸ਼ ਸਿੰਘ ਕੁੰਭੜਾ ਅਤੇ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ