ਸਿਹਤ ਸੰਭਾਲ ਦੇ ਖੇਤਰ ਵਿੱਚ ਜ਼ਿਕਿਤਸਾ ਦਾ ਯੋਗਦਾਨ ਅਹਿਮ: ਡਾ. ਬਲਬੀਰ ਸਿੰਘ

ਜ਼ਿਕਿਤਸਾ ਹੈਲਥਕੇਅਰ ਨੇ ਪੰਜਾਬ ਦੇ ਸਰਕਾਰੀ ਹਸਪਤਾਲਾਂ ਲਈ 100 ਵ੍ਹੀਲਚੇਅਰਾਂ ਦਿੱਤੀਆਂ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸਿਹਤ ਖੇਤਰ ਦੇ ਸੁਧਾਰ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉੱਥੇ ਵੱਖੋ-ਵੱਖ ਸੰਸਥਾਵਾਂ ਵੀ ਇਸ ਕਾਰਜ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਜਿਨ੍ਹਾਂ ’ਚੋਂ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਵੀ ਇਕ ਹੈ। ਇਹ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਡਾ. ਬੀਆਰ ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਵਿਖੇ ਜ਼ਿਕਿਤਸਾ ਹੈਲਥਕੇਅਰ ਲਿਮਟਿਡ ਵੱਲੋਂ ਪੰਜਾਬ ਦੇ ਸਰਕਾਰੀ ਹਸਪਤਾਲਾਂ ਲਈ 100 ਵ੍ਹੀਲਚੇਅਰਾਂ ਦੇਣ ਸਬੰਧੀ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਹ ਸੰਸਥਾ ਪਿਛਲੇ ਕਰੀਬ ਡੇਢ ਦਹਾਕੇ ਤੋਂ ਸੂਬੇ ਵਿੱਚ 108 ਐਂਬੂਲੈਂਸ ਸੇਵਾਵਾਂ ਵੀ ਮੁਹੱਈਆ ਕਰਵਾ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਨਹੀਂ ਛੱਡ ਰਹੀ। ਐਮਰਜੈਂਸੀ ਸਥਿਤੀਆਂ ਵਿੱਚ ਐਂਬੂਲੈਂਸ ਸੇਵਾਵਾਂ ਦੀ ਬਹੁਤ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਜ਼ਿਕਿਤਸਾ ਹੈਲਥਕੇਅਰ ਲੋਕਾਂ ਨੂੰ ਐਂਬੂਲੈਂਸ ਸੇਵਾ ਪ੍ਰਦਾਨ ਕਰਨ ਵਿੱਚ ਸ਼ਲਾਘਾਯੋਗ ਕੰਮ ਕਰ ਰਹੀ ਹੈ।
ਇਸ ਤੋਂ ਪਹਿਲਾਂ ਜ਼ਿਕਿਤਸਾ ਹੈਲਥਕੇਅਰ ਦੇ ਪ੍ਰਾਜੈਕਟ ਮੁਖੀ ਮਨੀਸ਼ ਬੱਤਰਾ ਨੇ ਕਿਹਾ ਕਿ ਪੰਜਾਬ ਖੇਤਰ ਵਿੱਚ ਗਤੀਸ਼ੀਲਤਾ ਦੀਆਂ ਚੁਨੌਤੀਆਂ ਦਾ ਸਾਹਮਣਾ ਕਰ ਰਹੇ ਵਿਅਕਤੀਆਂ ਦੇ ਜੀਵਨ ਵਿੱਚ ਸੁਧਾਰ ਕਰਨ ਵਿੱਚ ਇਹ ਦਾਨ ਯੋਗਦਾਨ ਪਾਵੇਗਾ। ਕਸਟਮਾਈਜ਼ਡ ਵ੍ਹੀਲਚੇਅਰ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦੀ ਦੇਖਭਾਲ ਸੇਵਾ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰੇਗੀ। ਇਸ ਨਾਲ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋਵੇਗਾ।
ਇਸ ਮੌਕੇ ਸਿਹਤ ਨਿਗਮ ਦੇ ਚੇਅਰਮੈਨ ਰਮਨ ਬਹਿਲ, ਐੱਮਡੀ ਵਰਿੰਦਰ ਸ਼ਰਮਾ, ਡਾਇਰੈਕਟਰ ਡਾ. ਅਨਿਲ ਗੋਇਲ, ਡਿਪਟੀ ਡਾਇਰੈਕਟਰ ਡਾ. ਬੋਪਾਰਾਏ, ਡਾ. ਸੰਗੀਤਾ ਜੈਨ, ਨੋਡਲ ਅਫ਼ਸਰ ਵਿਸ਼ਾਲ ਗਰਗ, ਸਿਵਲ ਸਰਜਨ ਡਾ: ਰੇਨੂ ਸਿੰਘ, ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ, ਡੀਐਮਸੀ ਡਾ. ਪਰਵਿੰਦਰਪਾਲ ਕੌਰ, ਐਸਐਮਓ ਡਾ. ਐਚਐਸ ਚੀਮਾ ਅਤੇ ਡਾ. ਵਿਜੈ ਭਗਤ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…