ਪੰਜਾਬ ਮੰਡੀ ਬੋਰਡ ਦੇ 9 ਨਵੇਂ ਮੈਂਬਰਾਂ ਨੇ ਆਪੋ ਆਪਣੇ ਅਹੁਦਿਆਂ ਦਾ ਚਾਰਜ ਸੰਭਾਲਿਆ

ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਬੋਰਡ ਆਫ਼ ਡਾਇਰੈਕਟਰਜ਼ ਦੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ

ਨਬਜ਼-ਏ-ਪੰਜਾਬ, ਮੁਹਾਲੀ, 13 ਮਾਰਚ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਮੁਹਾਲੀ ਸਥਿਤ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਮੰਡੀ ਬੋਰਡ ਦੇ ਬੋਰਡ ਆਫ਼ ਡਾਇਰੈਕਟਰ ਦੇ ਨਵੇਂ ਮੈਂਬਰਾਂ ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਬਲਕਾਰ ਭੋਖੜਾ, ਬਲਜੀਤ ਸਿੰਘ, ਸੁਖਵਿੰਦਰ ਸਿੰਘ, ਗੁਰਦਿੱਤਾ ਸਿੰਘ ਸੰਧੂ, ਬਲਜਿੰਦਰ ਸਿੰਘ, ਕਰਨੈਲ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਆਪੋ ਆਪਣਾ ਅਹੁਦਾ ਸੰਭਾਲਿਆ।
ਇਸ ਮੌਕੇ ਸ੍ਰੀ ਬਰਸਟ ਨੇ ਸਾਰੇ ਨਵੇਂ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ। ਚੇਅਰਮੈਨ ਨੇ ਨਵੇਂ ਮੈਂਬਰਾਂ ਨੂੰ ਕਿਸਾਨਾਂ ਅਤੇ ਲੋਕਾਂ ਦੇ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਇਮਾਨਦਾਰ, ਨਿਰਪੱਖ ਅਤੇ ਪ੍ਰਗਤੀਸ਼ੀਲ ਸੋਚ ਵਾਲੇ ਆਗੂਆਂ ਨੂੰ ਲੋਕਾਂ ਦੀ ਸੇਵਾ ਲਈ ਅੱਗੇ ਲਿਆ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਨਵੇਂ ਮੈਂਬਰ ਕਿਸਾਨਾਂ ਤੇ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਵੱਖ-ਵੱਖ ਸਰਕਾਰੀ ਸਕੀਮਾਂ ਲੋਕਾਂ ਤੱਕ ਪੁੱਜਦੀਆਂ ਕਰਨ ਨੂੰ ਤਰਜ਼ੀਹ ਦੇਣਗੇ। ਇਸ ਮੌਕੇ ਨਵ-ਨਿਯੁਕਤ ਮੈਂਬਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾਲ ਨਾਲ ਨਿਭਾਉਣਗੇ।
ਇਸ ਮੌਕੇ ਮੰਡੀ ਬੋਰਡ ਦੀ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ, ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਤਰਨਤਾਰਨ ਦੇ ਚੇਅਰਮੈਨ ਗੁਰਵਿੰਦਰ ਸਿੰਘ, ਇੰਪਰੂਵਮੈਂਟ ਟਰੱਸਟ ਤਰਨਤਾਰਨ ਦੇ ਚੇਅਰਮੈਨ ਰਜਿੰਦਰ ਸਿੰਘ ਉਸਮਾਂ, ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ, ਮੁੱਖ ਇੰਜੀਨੀਅਰ ਜਤਿੰਦਰ ਸਿੰਘ ਭੰਗੂ ਤੇ ਗੁਰਿੰਦਰ ਸਿੰਘ ਚੀਮਾ, ਚੀਫ਼ ਆਪਰੇਟਿੰਗ ਅਫ਼ਸਰ ਪਰਮਜੀਤ ਸਿੰਘ, ਡੀਜੀਐਮ ਸਵਰਨ ਸਿੰਘ ਅਤੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…