ਸੇਫ਼ ਸਕੂਲ ਵਾਹਨ ਨੀਤੀ: ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ, ਚਾਰ ਬੱਸਾਂ ਦੇ ਚਲਾਨ

ਨਬਜ਼-ਏ-ਪੰਜਾਬ, ਮੁਹਾਲੀ, 14 ਮਾਰਚ:
ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਕਮੇਟੀ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਦਫ਼ਤਰ ਦੀ ਸਾਂਝੀ ਟੀਮ ਨੇ ਅੱਜ ਮੁਹਾਲੀ ਜ਼ਿਲ੍ਹੇ ਵਿੱਚ ਸੇਫ਼ ਸਕੂਲ ਵਾਹਨ ਨੀਤੀ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਜ਼ਿਲ੍ਹਾ ਬਾਰ ਸੁਰੱਖਿਆ ਅਫ਼ਸਰ ਮੁਹਾਲੀ ਸ੍ਰੀਮਤੀ ਨਵਪ੍ਰੀਤ ਕੌਰ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ ਵੱਲੋਂ ਸਕੂਲ ਵਾਹਨਾਂ ਦੀ ਪੰਜਾਬ ਸੇਫ਼ ਸਕੂਲ ਵਾਹਨ ਨੀਤੀ ਤਹਿਤ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣਾ ਲਾਜ਼ਮੀ ਹੈ।
ਇਸ ਮੰਤਵ ਤਹਿਤ ਉਕਤ ਟੀਮ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਜਾਂਚ ਟੀਮ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਅਤੇ ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਜਨਕ ਰਾਜ ਸਮੇਤ ਸਿੱਖਿਆ ਵਿਭਾਗ ਦੇ ਨੁਮਾਇੰਦੇ ਵੀ ਸ਼ਾਮਲ ਹਨ।
ਉਕਤ ਟੀਮ ਨੇ ਗੁਰੂਕੁਲ ਵਰਲਡ ਸਕੂਲ ਸੈਕਟਰ-69 ਦੀਆਂ ਅੱਠ ਬੱਸਾਂ ਦੀ ਚੈਕਿੰਗ ਕੀਤੀ ਅਤੇ ਨਿਯਮਾਂ ਦੀ ਉਲੰਘਣਾ ਦੇ ਦੋਸ਼ ਵਿੱਚ ਚਾਰ ਬੱਸਾਂ ਦੇ ਚਲਾਨ ਕੀਤੇ ਗਏ। ਇਸ ਦੌਰਾਨ ਸੇਫ਼ ਸਕੂਲ ਵਾਹਨ ਨੀਤੀ ਦੀਆਂ ਹਦਾਇਤਾਂ ਸਬੰਧੀ ਬੱਸਾਂ ਡਰਾਈਵਰਾਂ ਅਤੇ ਲੇਡੀ ਅਟੈਂਡੈਟ ਨੂੰ ਜਾਣੂ ਕਰਵਾਇਆ ਗਿਆ ਅਤੇ ਸਕੂਲੀ ਬੱਚਿਆਂ ਨੂੰ ਟਰੈਫ਼ਿਕ ਨਿਯਮਾਂ ਬਾਰੇ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਭਵਿੱਖ ਵਿੱਚ ਵੀ ਸਕੂਲ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਸੇਫ਼ ਸਕੂਲ ਵਾਹਨ ਨੀਤੀ ਦੀਆਂ ਸ਼ਰਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…