ਦਰਜਾ ਚਾਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੀਆਂ ਜਾਇਜ਼ ਮੰਗਾਂ ’ਤੇ ਸਹਿਮਤੀ ਬਣੀ

ਦਰਜਾ ਚਾਰ ਗੌਰਮਿੰਟ ਐਂਪਲਾਈਜ਼ ਯੂਨੀਅਨ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ, ਮੁਹਾਲੀ, 14 ਮਾਰਚ:
ਕੰਟਰੈਕਟ\ਆਊਟਸੋਰਸ ਚੌਥਾ ਦਰਜਾ ਕਰਮਚਾਰੀ ਜੋ ਪੰਜਾਬ ਮੰਡੀ ਬੋਰਡ ਅਧੀਨ ਵੱਖ-ਵੱਖ ਮਾਰਕੀਟ ਕਮੇਟੀਆਂ, ਮੰਡੀਆਂ, ਉਸਾਰੀ ਵਿੰਗਾਂ, ਬਿਜਲੀ ਵਿੰਗਾਂ, ਸੀਵਰੇਜ, ਜਲ ਸਪਲਾਈ ਵਿੰਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਹਨ, ਦੀਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਦਰਜਾ ਚਾਰ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਵਫ਼ਦ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ, ਇੰਜੀਨੀਅਰ-ਇਨ-ਚੀਫ਼ ਗੁਰਦੀਪ ਸਿੰਘ, ਮੁੱਖ ਇੰਜੀਨੀਅਰ ਗੁਰਵਿੰਦਰ ਪਾਲ ਚੀਮਾ ਅਤੇ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਦਰਸ਼ਨ ਸਿੰਘ ਲੁਬਾਣਾ, ਸਕੱਤਰ ਜਨਰਲ ਰਣਜੀਤ ਸਿੰਘ ਰਾਣਵਾਂ, ਸਕੱਤਰ ਰਮਨ ਸ਼ਰਮਾ, ਮੰਡੀ ਬੋਰਡ ਸਬ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਸਹੋਤਾ, ਜਨਰਲ ਸਕੱਤਰ ਵਿਜੈ ਰਿੰਕੂ, ਸੀਨੀਅਰ ਮੀਤ ਪ੍ਰਧਾਨ ਕੁਲਦੀਪ ਸਿੰਘ, ਮੁੱਖ ਸਲਾਹਕਾਰ ਗੁਰਿੰਦਰ ਗੁਰੀ, ਜ਼ਿਲ੍ਹਾ ਪ੍ਰਧਾਨ ਕ੍ਰਿਸ਼ਨ ਸਿੰਘ ਘੱਗਾ ਅਤੇ ਹੋਰ ਹਾਜ਼ਰ ਸਨ।
ਆਗੂਆਂ ਨੇ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਬੋਰਡ ਵਿੱਚ ਪੱਕਾ ਕੀਤਾ ਜਾਵੇ, ਸੀਨੀਅਰਤਾ ਸੂਚੀ ਬਣਾਈ ਜਾਵੇ, ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ, ਘੱਟ-ਘੱਟ ਉਜ਼ਰਤਾਂ, ਚੰਡੀਗੜ੍ਹ ਪੈਟਰਨ ’ਤੇ ਤਨਖ਼ਾਹ 21,600 ਰੁਪਏ ਜਾਰੀ ਕੀਤੀਆਂ ਜਾਣ, ਕਿਰਤ ਕਾਨੂੰਨਾਂ ਅਨੁਸਾਰ ਬਣਦੀਆਂ ਸਹੂਲਤਾਂ ਗਰੈਚੁਟੀ, ਈਪੀਐਫ਼, ਈਐਸਆਈ, 8.33 ਬੋਨਸ ਅਤੇ ਘੱਟੋ-ਘੱਟ ਉਜ਼ਰਤਾਂ ਵਿੱਚ ਵਾਧੇ ਦਾ ਬਕਾਇਆ ਸਾਲ 2020-22 ਦਿੱਤਾ ਜਾਵੇ, ਸ਼ਨਾਖ਼ਤੀ ਕਾਰਡ, ਡਬਲ ਡਿਊਟੀਆਂ ਵਾਲੇ ਕਰਮੀਆਂ ਨੂੰ ਵਿਸ਼ੇਸ਼ ਤਨਖ਼ਾਹ ਦਿੱਤੀ ਜਾਵੇ।
ਉਧਰ, ਮੀਟਿੰਗ ਦੌਰਾਨ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਪੁਰਾਣੇ ਸਮੇਂ ਵਿੱਚ ਮੁਲਾਜ਼ਮਾਂ ਦੇ ਹੱਕਾਂ ਲਈ ਕੀਤੇ ਗਏ ਸੰਘਰਸ਼ਾਂ ਨੂੰ ਚੇਤੇ ਕਰਵਾਉਂਦਿਆਂ ਕਿਹਾ ਕਿ ਉਹ ਹਮੇਸ਼ਾ ਤੋਂ ਹੀ ਮੁਲਾਜ਼ਮਾਂ ਦੇ ਹੱਕ ਵਿੱਚ ਖੜੇ ਰਹੇ ਹਨ ਅਤੇ ਹੁਣ ਜਦੋਂ ਉਹ ਸੱਤਾ ਵਿੱਚ ਹਨ ਤਾਂ ਮੁਲਾਜ਼ਮ ਵਰਗ ਦੇ ਮਸਲੇ ਹੱਲ ਕਰਨ ਲਈ ਪੈਰਵੀ ਕੀਤੀ ਜਾਵੇ। ਬਰਸਟ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਛੇਤੀ ਪੂਰਾ ਕੀਤਾ ਜਾਵੇਗਾ। ਪੰਜਾਬ ਸਰਕਾਰ ਜਿੱਥੇ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ ਹੈ, ਉੱਥੇ ਮੁਲਾਜ਼ਮਾਂ ਦੀ ਭਲਾਈ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਹ ਮੁਲਾਜ਼ਮਾਂ ਦੇ ਹਿੱਤ ਨੂੰ ਹਮੇਸ਼ਾ ਉੱਪਰ ਰੱਖਦੇ ਹਨ ਅਤੇ ਭਵਿੱਖ ਵਿੱਚ ਵੀ ਮੁਲਾਜ਼ਮਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਅਖੀਰ ਵਿੱਚ ਜਥੇਬੰਦੀ ਨੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਪਰੋਕਤ ਮੰਗਾਂ ਜਲਦੀ ਲਾਗੂ ਕੀਤੀਆਂ ਜਾਣ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…