Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਤਿੰਨ ਹੋਰ ਮੈਂਬਰ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਵਿਰੋਧੀ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ’ਤੇ ਹਮਲ਼ੇ ਲਈ ਭੇਜੇ ਗਏ ਸੀ ਹਥਿਆਰ ਨਬਜ਼-ਏ-ਪੰਜਾਬ, ਪਟਿਆਲਾ, 15 ਮਾਰਚ: ਪੰਜਾਬ ਪੁਲੀਸ ਦੇ ਸਪੈਸ਼ਲ ਸੈੱਲ ਰਾਜਪੁਰਾ (ਪਟਿਆਲਾ) ਵੱਲੋਂ ਗੈਂਗਸਟਰ ਲੱਕੀ ਪਟਿਆਲ ਗੈਂਗ ਦੇ ਤਿੰਨ ਹੋਰ ਮੈਂਬਰਾਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅੱਜ ਇੱਥੇ ਪੁਲੀਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪਟਿਆਲਾ ਦੇ ਐਸਐਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ ਵਾਸੀ ਜ਼ਿਲ੍ਹਾ ਤਰਨਤਾਰਨ, ਰੋਹਿਤ ਕੁਮਾਰ ਅਤੇ ਗੁਲਸ਼ਨ ਗੁੱਲੂ ਵਾਸੀ ਰਾਜਪੁਰਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਐਸਪੀ (ਡੀ) ਯੋਗੇਸ਼ ਸ਼ਰਮਾ ਅਤੇ ਰਾਜਪੁਰਾ ਦੇ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲੀਸ ਦੇ ਸਪੈਸ਼ਲ ਸੈੱਲ ਰਾਜਪੁਰਾ ਦੇ ਇੰਚਾਰਜ ਹੈਰੀ ਬੋਪਰਾਏ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਕਾਬੂ ਕੀਤਾ ਹੈ। ਐੱਸਐੱਸਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਮਰੀਕਾ ਵਿੱਚ ਬੈਠੇ ਗੈਂਗਸਟਰ ਗੁਰਵਿੰਦਰ ਸਿੱਧੂ ਹੈਂਡਲ ਕਰਦਾ ਹੈ, ਜੋ ਗੈਂਗਸਟਰ ਲੱਕੀ ਪਟਿਆਲ ਦਾ ਨਜ਼ਦੀਕੀ ਸਾਥੀ ਹੈ। ਲੱਕੀ ਪਟਿਆਲ ਫਿਰੌਤੀ ਅਤੇ ਟਾਰਗ਼ੇਟ ਕਿਲਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਰਾਮਦ ਹੋਏ ਹਥਿਆਰ ਉਨ੍ਹਾਂ ਨੂੰ ਗੁਰਵਿੰਦਰ ਸਿੱਧੂ ਨੇ ਆਪਣੇ ਵਿਰੋਧੀ ਗਰੋਹ ਦੇ ਮੈਂਬਰ ਗੋਲਡੀ ਢਿੱਲੋਂ ’ਤੇ ਹਮਲਾ ਕਰਵਾਉਣ ਲਈ ਮੁਹੱਈਆ ਕਰਵਾਏ ਸਨ। ਗੋਲਡੀ ਢਿੱਲੋਂ ਇਸ ਸਮੇਂ ਵਿਦੇਸ਼ ਵਿੱਚ ਰਹਿ ਰਹੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਗੋਲਡੀ ਬਰਾੜ ਦਾ ਕਰੀਬੀ ਸਾਥੀ ਦੱਸਿਆ ਜਾ ਰਿਹਾ ਹੈ। ਉਸ ਨੂੰ ਪਿਛਲੇ ਦਿਨੀ ਚੰਡੀਗੜ੍ਹ ਵਿੱਚ ਹੋਈ ਫਾਈਰਿੰਗ ਦਾ ਮਾਸਟਰ ਮਾਈਂਡ ਵੀ ਦੱਸਿਆ ਜਾ ਰਿਹਾ ਹੈ। ਇਨ੍ਹਾਂ ਦੋਵੇਂ ਗੈਂਗਸਟਰ ਗਰੁੱਪਾਂ ਵਿੱਚ ਪੁਰਾਣੀ ਰੰਜ਼ਸ਼ ਚੱਲੀ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ