Share on Facebook Share on Twitter Share on Google+ Share on Pinterest Share on Linkedin ਗੈਂਗਸਟਰ ਗੋਲਡੀ ਬਰਾੜ ਤੇ ਰੋਹਿਤ ਗੋਦਾਰਾ ਦੇ 3 ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਪੰਜਾਬ ਤੇ ਰਾਜਸਥਾਨ ਵਿੱਚ ਵਿਰੋਧੀ ਗੈਂਗਸਟਰਾਂ ਦੀ ਮਿੱਥ ਕੇ ਹੱਤਿਆ ਕਰਨ ਦਾ ਸੌਂਪਿਆ ਗਿਆ ਸੀ ਕੰਮ: ਡੀਜੀਪੀ ਹਰਿਆਣਾ ਪੁਲੀਸ ਨੂੰ ਗੈਂਗਸਟਰ ਜੈ ਕੁਮਾਰ ਉਰਫ਼ ਭੱਦਰ ਦੇ ਦਿਨ-ਦਿਹਾੜੇ ਕਤਲ ਵਿੱਚ ਲੋੜੀਂਦਾ ਸੀ ਮੁਲਜ਼ਮ ਅੰਕਿਤ ਨਬਜ਼-ਏ-ਪੰਜਾਬ, ਮੁਹਾਲੀ, 16 ਮਾਰਚ: ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ਼) ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ ਆਧਾਰਤ ਸਰਗਰਮ ਮੈਂਬਰ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖ਼ੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਦੀ ਪਛਾਣ ਅਜੈ ਸਿੰਘ ਉਰਫ਼ ਅਜੈਪਾਲ ਅਤੇ ਅੰਕਿਤ ਦੋਵੇਂ ਵਾਸੀ ਭਿਵਾਨੀ (ਹਰਿਆਣਾ) ਅਤੇ ਲਖਵਿੰਦਰ ਸਿੰਘ ਉਰਫ਼ ਲੱਕੀ ਵਾਸੀ ਏਕੇਐਸ ਕਲੋਨੀ, ਜ਼ੀਰਕਪੁਰ ਵਜੋਂ ਹੋਈ ਹੈ। ਇਨ੍ਹਾਂ ਖ਼ਿਲਾਫ਼ ਮੁਹਾਲੀ ਦੇ ਥਾਣਾ ਸਟੇਟ ਕਰਾਈਮ ਵਿੱਚ ਵੱਖਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਗੱਲ ਦਾ ਖ਼ੁਲਾਸਾ ਡੀਜੀਪੀ ਗੌਰਵ ਯਾਦਵ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਅੰਕਿਤ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਰਿਆਣਾ ਵਿੱਚ ਕਤਲ, ਇਰਾਦਾ ਕਤਲ , ਜਬਰਨ ਵਸੂਲੀ ਅਤੇ ਅਸਲਾ ਐਕਟ ਸਮੇਤ ਕਈ ਘਿਣਾਉਣੇ ਅਪਰਾਧਿਕ ਕੇਸਾਂ ਵਿੱਚ ਸ਼ਾਮਲ ਹੈ। ਪੁਲੀਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ .32 ਦੇ ਦੋ ਪਿਸਤੌਲ, 11 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਹੁੰਡਈ ਅੌਰਾ ਕਾਰ ਵੀ ਪੁਲੀਸ ਵੱਲੋਂ ਜ਼ਬਤ ਕੀਤੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਏਡੀਜੀਪੀ ਪ੍ਰਮੋਦ ਬਾਨ, ਏਆਈਜੀ ਗੁਰਮੀਤ ਸਿੰਘ ਚੌਹਾਨ ਅਤੇ ਏਆਈਜੀ ਸੰਦੀਪ ਗੋਇਲ ਦੀ ਨਿਗਰਾਨੀ ਹੇਠ ਡੀਐਸਪੀ ਬਿਕਰਮਜੀਤ ਸਿੰਘ ਬਰਾੜ ਅਗਵਾਈ ਵਾਲੀ ਏਜੀਟੀਐਫ਼ ਟੀਮਾਂ ਨੇ ਉਕਤ ਤਿੰਨਾਂ ਮੁਲਜ਼ਮਾਂ ਦਾ ਪਿੱਛਾ ਕਰਦਿਆਂ ਉਨ੍ਹਾਂ ਨੂੰ ਮੁਹਾਲੀ ਏਅਰਪੋਰਟ ਸੜਕ ਤੋਂ ਥੋੜਾ ਅੱਗੇ ਜ਼ੀਰਕਪੁਰ ਨੇੜੇ ਇੱਕ ਫਲੈਟ ’ਚੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ, ਗੈਂਗਸਟਰ ਲਾਰੈਂਸ ਬਿਸ਼ਨੋਈ ਗੈਂਗ ਦੇ ਵਿਦੇਸ਼ੀ ਅਤੇ ਫਰਾਰ ਗੈਂਗਸਟਰਾਂ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਨਿਰਦੇਸ਼ਾਂ ’ਤੇ ਕੰਮ ਕਰ ਕਰਦੇ ਸਨ। ਇਹ ਤਿੰਨੇ ਰੇਕੀ ਕਰ ਕੇ ਹੋਰ ਲੋੜੀਂਦੀ ਜਾਣਕਾਰੀ ਇਕੱਠੀ ਕਰ ਰਹੇ ਸਨ ਕਿਉਂਕਿ ਇਨ੍ਹਾਂ ਨੂੰ ਵਿਰੋਧੀ ਗੈਂਗਸਟਰਾਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ। ਏਡੀਜੀਪੀ ਪ੍ਰਮੋਦ ਬਾਨ ਨੇ ਦੱਸਿਆ ਕਿ ਮੁਲਜ਼ਮ ਅੰਕਿਤ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਪਰਾਧਿਕ ਪਿਛੋਕੜ ਵਾਲੇ ਵਿਰੋਧੀ ਗੈਂਗਸਟਰ ਜੈ ਕੁਮਾਰ ਉਰਫ਼ ਭੱਦਰ, ਜਿਸ ਵਿਰੁੱਧ ਘਿਣਾਉਣੇ ਅਪਰਾਧਾਂ ਦੇ 27 ਤੋਂ ਵੱਧ ਅਪਰਾਧਿਕ ਪਰਚੇ ਦਰਜ ਸਨ, ਦਾ 6 ਨਵੰਬਰ 2023 ਨੂੰ ਦਿਨ-ਦਿਹਾੜੇ ਕਤਲ ਕੀਤਾ ਗਿਆ ਸੀ ਅਤੇ ਉਹ ਉਦੋਂ ਤੋਂ ਹੀ ਫਰਾਰ ਚੱਲਿਆ ਆ ਰਿਹਾ ਸੀ। ਹਰਿਆਣਾ ਪੁਲੀਸ ਨੇ ਉਸਦੀ ਗ੍ਰਿਫ਼ਤਾਰੀ ਲਈ ਇਨਾਮ ਵੀ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਅਜੈਪਾਲ ਅਤੇ ਅੰਕਿਤ ਨੇ ਰਾਜਸਥਾਨ ਵਿੱਚ ਮਿੱਥ ਕੇ ਕਤਲ ਕਰਨ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਨਾਕਾਮ ਕੋਸ਼ਿਸ਼ ਵੀ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਡਿਊਲ ਦੀਆਂ ਅਪਰਾਧਿਕ ਗਤੀਵਿਧੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਹੋਰ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ