ਸਿਵਲ ਸਰਜਨ ਨੇ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਸਹੂਲਤਾਂ ਦਾ ਜਾਇਜ਼ਾ ਲਿਆ

ਨਬਜ਼-ਏ-ਪੰਜਾਬ, ਮੁਹਾਲੀ, 19 ਮਾਰਚ:
ਮੁਹਾਲੀ ਦੇ ਨਵ-ਨਿਯੁਕਤ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਅੱਜ ਇੱਥੋਂ ਦੇ ਫੇਜ਼6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਹਸਪਤਾਲ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੇ ਮੈਡੀਕਲ ਸਾਜ਼ੋ-ਸਾਮਾਨ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿੱਚ ਜਾ ਕੇ ਉੱਥੇ ਦਾਖ਼ਲ ਮਰੀਜ਼ਾਂ ਨਾਲ ਵੀ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਸੁਝਾਅ ਲਏ।
ਸਿਵਲ ਸਰਜਨ ਨੇ ਐਮਰਜੈਂਸੀ ਵਾਰਡ, ਆਈਸੀਯੂ, ਅਪਰੇਸ਼ਨ ਥੀਏਟਰ ਸਮੇਤ ਵੱਖ-ਵੱਖ ਓਪੀਡੀ ਕਮਰਿਆਂ, ਮੈਡੀਕਲ ਲੈਬ ਵਿੱਚ ਵੀ ਫੇਰੀ ਪਾਈ ਅਤੇ ਹਸਪਤਾਲ ਕੰਪਲੈਕਸ ਵਿੱਚ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਹਸਪਤਾਲ ਨੂੰ ਹਮੇਸ਼ਾ ਸਾਫ਼-ਸੁਥਰਾ ਰੱਖਿਆ ਜਾਵੇ ਤਾਂ ਜੋ ਮਰੀਜ਼ਾਂ ਨੂੰ ਚੰਗਾ ਮਾਹੌਲ ਮਿਲਦਾ ਰਹੇ। ਉਨ੍ਹਾਂ ਕਿਹਾ ਕਿ ਭਾਵੇਂ ਮਰੀਜ਼ਾਂ ਨੂੰ ਸਾਰੀਆਂ ਦਵਾਈਆਂ ਪਹਿਲਾਂ ਹੀ ਸਰਕਾਰੀ ਹਸਪਤਾਲਾਂ ਵਿੱਚ ਮਿਲ ਰਹੀਆਂ ਹਨ ਪ੍ਰੰਤੂ ਫਿਰ ਵੀ ਇਹ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਓਪੀਡੀ ਜਾਂ ਐਮਰਜੈਂਸੀ ਮਰੀਜ਼ ਜਾਂ ਉਸ ਦੇ ਤੀਮਾਰਦਾਰ ਨੂੰ ਦਵਾਈ ਲੈਣ ਲਈ ਬਾਹਰ ਨਾ ਜਾਣਾ ਪਵੇ। ਸਿਵਲ ਸਰਜਨ ਨੇ ਕਿਹਾ ਕਿ ਸਿਹਤ ਸਹੂਲਤਾਂ ਦੇਣ ਵਿੱਚ ਕਿਸੇ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਭਾਸ਼ ਕੁਮਾਰ, ਐਸਐਮਓਜ਼ ਡਾ. ਐਚਐਚ ਚੀਮਾ, ਡਾ. ਵਿਜੈ ਭਗਤ ਅਤੇ ਡਾ. ਪਰਮਿੰਦਰਜੀਤ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…