ਮੁਹਾਲੀ ਵਿੱਚ ਖ਼ੂਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ

ਨਬਜ਼-ਏ-ਪੰਜਾਬ, ਮੁਹਾਲੀ, 20 ਮਾਰਚ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੁਹਾਲੀ ਜ਼ਿਲ੍ਹੇ ਵਿੱਚ ਪਿਛਲੀਆਂ ਚੋਣਾਂ ਵਿੱਚ ਘੱਟ ਵੋਟਰ ਪ੍ਰਤੀਸ਼ਤ ਖੇਤਰਾਂ ਦੀ ਸ਼ਨਾਖ਼ਤ ਕਰਨ ਉਪਰੰਤ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕਰਕੇ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਵਾਰ 80 ਪ੍ਰਤੀਸ਼ਤ ਤੋਂ ਵੱਧ ਲੋਕ ਮਤਦਾਨ ਕਰ ਸਕਣ।
ਇਸੇ ਲੜੀ ਤਹਿਤ ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਤੋਂ ਵੋਟ ਦੀ ਮਹੱਤਤਾ ਨੂੰ ਦਰਸਾਉਂਦੇ ਖ਼ੂਬਸੂਰਤ ਚਿੱਤਰ ਤਿਆਰ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆਂ ਕਿ ਨੌਜਵਾਨ ਵੋਟਰ ਜ਼ਿਲ੍ਹਾ ਪੱਧਰ ’ਤੇ ਉਲੀਕੀਆਂ ਸਵੀਪ ਗਤੀਵਿਧੀਆਂ ਵਿੱਚ ਵੱਡੇ ਪੱਧਰ ’ਤੇ ਹਿੱਸਾ ਲੈ ਰਹੇ ਹਨ ਅਤੇ ਨਾਲ ਹੋਰਾਂ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਦੱਸਦੇ ਹੋਏ ਵੋਟ ਪਾਉਣ ਲਈ ਪ੍ਰੇਰਿਤ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੁਹਾਲੀ ਜ਼ਿਲ੍ਹੇ ਤਿੰਨ ਵਿਧਾਨ ਸਭਾ ਹਲਕੇ ਵਿੱਚ ਸਵੀਪ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜੋ ਵੋਟਰ ਸਾਖਰਤਾ ਕਲੱਬਾਂ, ਵੋਟਰ ਅਵੇਰਨੈਸ ਫੋਰਮ, ਐਨਜੀਓ, ਚੋਣ ਪਾਠਸ਼ਾਲਾ ਅਧੀਨ ਚੋਣ ਬੂਥ ਪੱਧਰ ’ਤੇ ਜਾ ਕੇ ਵੱਖ-ਵੱਖ ਸਵੀਪ ਗਤੀਵਿਧੀਆਂ ਲਿਖ ਰਹੇ ਹਨ ਤਾਂ ਜੋ 1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦਾ ਭੁਗਤਾਨ ਕਰਕੇ ਮੁਹਾਲੀ ਨੂੰ ਪੰਜਾਬ ਵਿੱਚ ਨੰਬਰ ਇੱਕ ’ਤੇ ਲਿਆਂਦਾ ਜਾ ਸਕੇ।
ਮੁਹਾਲੀ ਵਿੱਚ ਪ੍ਰੋ. ਗੁਣਜੀਤ ਕੌਰ ਅਸੀਸ ਬਾਜਪਾਈ ਸਰਕਾਰੀ ਕਾਲਜ ਫੇਜ਼-6 ਤੇ ਨਵਦੀਪ ਚੌਧਰੀ ਅਤੇ ਕ੍ਰਿਸ਼ਨ ਕੁਮਾਰ ਸਰਕਾਰੀ ਸਕੂਲ ਆਫ਼ ਐਮੀਨੈਂਸ ਖਰੜ ਵੱਲੋਂ ਬਤੌਰ ਨੋਡਲ ਅਫ਼ਸਰ ਅਤੇ ਡੇਰਾਬੱਸੀ ਵਿਖੇ ਪ੍ਰਿੰਸੀਪਲ ਰੁਮਾ ਰਾਣੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੁਬਾਰਕਪੁਰ ਵਿੱਚ ਸਵੀਪ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…