ਮਿਸ਼ਨ-2024: ਇੰਡੀਆ ਗੱਠਜੋੜ ਮੌਕਾਪ੍ਰਸਤ ਆਗੂਆਂ ਦਾ ਸਮੂਹ: ਚੰਦੂਮਾਜਰਾ

ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਵਰਕਰਾਂ ਤੇ ਆਮ ਲੋਕਾਂ ਨਾਲ ਮੇਲ-ਜੋਲ ਸ਼ੁਰੂ

ਨਬਜ਼-ਏ-ਪੰਜਾਬ, ਮੁਹਾਲੀ, 21 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਨਾਲ ਮੇਲ-ਜੋਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਨੇ ਅੱਜ ਮੁਹਾਲੀ ਦੇ ਸੈਕਟਰ-89 ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਮੀਡੀਆ ਦੇ ਰੂਬਰੂ ਹੋਏ। ਵੀਰਵਾਰ ਨੂੰ ਅਕਾਲੀ ਆਗੂ ਨੇ ਪਿੰਡ ਲਖਨੌਰ, ਸਨੇਟਾ, ਮਨੌਲੀ, ਮਨਾਣਾ ਅਤੇ ਸਿਆਊ ਸਮੇਤ ਦਰਜਨਾਂ ਪਿੰਡਾਂ ਵਿੱਚ ਭਰਵੀਆਂ ਮੀਟਿੰਗਾਂ ਕੀਤੀਆਂ।
ਦੇਸ਼ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਇੰਡੀਆ ਗੱਠਜੋੜ ਨੂੰ ਮੌਕਾਪ੍ਰਸਤ ਸਾਂਝ ਦੱਸਦਿਆਂ ਚੰਦੂਮਾਜਰਾ ਨੇ ਕਿਹਾ ਕਿ ਗੁਆਂਢੀ ਸੂਬਿਆਂ ਵਿੱਚ ਇਕੱਠੇ ਚੋਣ ਲੜ ਰਹੇ ਕਾਂਗਰਸ ਅਤੇ ‘ਆਪ’ ਦੇ ਗੱਠਜੋੜ ਨੇ ਪੰਜਾਬ ਵਿੱਚ ਰਾਜਨੀਤਿਕ ਅਤੇ ਆਰਥਿਕ ਨੁਕਸਾਨ ਪਹੁੰਚਾਇਆ ਹੈ। ਸੂਬੇ ਦੇ ਲੋਕਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਵਜੋਂ ਵਿਧਾਨ ਸਭਾ ਵਿੱਚ ਭੇਜਿਆ ਸੀ ਪ੍ਰੰਤੂ ਲਾਲਚ ਅਤੇ ਨਿੱਜੀ ਸਵਾਰਥਾਂ ਕਰਕੇ ਕਾਂਗਰਸੀ ਆਗੂਆਂ ਨੇ ਲੋਕਾਂ ਦੇ ਹੱਕਾਂ ਦੀ ਪਹਿਰੇਦਾਰੀ ਕਰਨ ਦੀ ਥਾਂ ਸੱਤਾਧਾਰੀ ‘ਆਪ’ ਦੇ ਪੱਲੜੇ ਵਿੱਚ ਬੈਠਣ ਨੂੰ ਤਰਜ਼ੀਹ ਦਿੱਤੀ।
ਭਾਜਪਾ ਨਾਲ ਗੱਠਜੋੜ ਬਾਰੇ ਪੁੱਛੇ ਜਾਣ ’ਤੇ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੇ ਵਿਕਾਸ ਅਤੇ ਤਰੱਕੀ ਨੂੰ ਤਰਜੀਹ ਦਿੱਤੀ ਹੈ। ਮਿਸ਼ਨ-2024 ਲਈ ਅਕਾਲੀ ਦਲ ਪੰਜਾਬ ਦੀ ਖ਼ੁਸ਼ਹਾਲੀ ਅਤੇ ਤਰੱਕੀ ਨੂੰ ਮੁੱਖ ਰੱਖ ਕੇ ਸਿਆਸੀ ਗੱਠਜੋੜ ਬਾਰੇ ਸੋਚ ਸਕਦਾ ਹੈ। ਭਾਜਪਾ ਅੱਗੇ ਸ਼ਰਤਾਂ ਰੱਖ ਕੇ ਸਮਝੌਤੇ ਦੀ ਗੱਲ ਤੋਰਨ ਬਾਰੇ ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਦੀ ਸੂਬਿਆਂ ਦੇ ਅਧਿਕਾਰਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ।
ਅਕਾਲੀ ਆਗੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਮਾੜੀ ਹੈ। ਕਤਲ ਅਤੇ ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਵਧ ਰਹੇ ਹਨ ਅਤੇ ਆਏ ਦਿਨ ਗੋਲੀਬਾਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਕਾਰਨ ਸੂਬੇ ਦੇ ਲੋਕ ਭੈਅ-ਭੀਤ ਹਨ। ਉਨ੍ਹਾਂ ਕਿਹਾ ਕਿ ਝੂਠ ਦੇ ਪ੍ਰਚਾਰ ਕਾਰਨ ਪਿਛਲੀ ਵਾਰ ਲੋਕ ਗੁਮਰਾਹ ਹੋ ਗਏ ਸੀ ਪਰ ਇਸ ਵਾਰ ਉਨ੍ਹਾਂ ਸਾਰੇ ਉਲਾਂਭੇ ਲਾਹੁਣ ਦੀ ਅਪੀਲ ਕੀਤੀ। ਆਰਡੀਐਫ਼ ਫੰਡ ਰੋਕਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੁੱਪ ਧਾਰ ਲਈ ਹੈ। ਲਿਹਾਜ਼ਾ ਪੰਜਾਬ ਨੂੰ ਬਣਾਉਣ ਲਈ ਹੁਣ ਲੋਕਾਂ ਨੂੰ ਅੱਗੇ ਆਉਣਾ ਪਵੇਗਾ।
ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਕਿਹਾ ਕਿ ਪਾਰਟੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਦਾ ਆਗਾਜ਼ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ‘ਆਪ’ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਐਕਵਾਇਰ ਜ਼ਮੀਨਾਂ ਦਾ ਯੋਗ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ।
ਇਸ ਮੌਕੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਸਮੇਤ ਪਾਰਟੀ ਦੇ ਮੀਤ ਪ੍ਰਧਾਨ ਰਣਬੀਰ ਸਿੰਘ ਪੂਨੀਆ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਲਖਨੌਰ, ਗੁਰਪ੍ਰਤਾਪ ਸਿੰਘ ਬੜੀ, ਕਰਮਜੀਤ ਸਿੰਘ ਬੜੀ, ਨੰਬਰਦਾਰ ਹਰਵਿੰਦਰ ਸਿੰਘ, ਸਿਮਰਨਜੀਤ ਸਿੰਘ ਚੰਦੂਮਾਜਰਾ, ਸੁਖਵਿੰਦਰ ਸਿੰਘ ਛਿੰਦੀ ਬੱਲੋਮਾਜਰਾ, ਸਾਬਕਾ ਚੇਅਰਮੈਨ ਜਸਬੀਰ ਸਿੰਘ ਜੱਸਾ, ਸਰਕਲ ਪ੍ਰਧਾਨ ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਗੋਬਿੰਦਗੜ੍ਹ ਨੇ ਵੀ ਸੰਬੋਧਨ ਕੀਤਾ।

ਇਸ ਮੌਕੇ ਗੁਰਜੀਤ ਸਿੰਘ ਜੀਤੀ, ਬਲਵਿੰਦਰ ਸਿੰਘ, ਹੈਪੀ ਸਨੇਟਾ, ਗੁਰਪ੍ਰੀਤ ਸਿੰਘ ਮਨੌਲੀ, ਨਿਰਭੈ ਸਿੰਘ, ਹਰਪਾਲ ਸਿੰਘ ਬਠਲਾਣਾ, ਭਗਤ ਰਾਮ ਸਨੇਟਾ, ਕਰਮਜੀਤ ਸਿੰਘ ਨੰਬਰਦਾਰ, ਰੂਪਨਾਥ ਸਨੇਟਾ, ਨਵਾਬ ਸਿੰਘ ਸਿਆਊ, ਬਲਵੀਰ ਸਿੰਘ ਪੱਤੋ, ਸੋਨੂ ਮਨਾਣਾ, ਜੀਤੀ ਮਨਾਣਾ, ਨਿਰਮਲ ਸਿੰਘ ਮਾਣਕਮਾਜਰਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਅਤੇ ਸਰਗਰਮ ਵਰਕਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…