Share on Facebook Share on Twitter Share on Google+ Share on Pinterest Share on Linkedin ਨਸ਼ਾ ਤਸਕਰੀ: ਦੋ ਕਿੱਲੋ ਅਫ਼ੀਮ ਸਣੇ ਦੋ ਸਕੇ ਭਰਾ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਦੋ ਮੁਲਜ਼ਮਾਂ ਨੂੰ 2 ਕਿੱਲੋ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਮੁਹੰਮਦ ਸਾਦਾਵ ਅਤੇ ਮੁਹੰਮਦ ਤਾਲਿਬ ਅੰਸਾਰੀ ਪੱਪੂ ਦੋਵੇਂ ਵਾਸੀ ਬਨੀਆ ਮੁਹੱਲਾ, ਜੰਗਪੁਰਾ (ਯੂਪੀ) ਵਜੋਂ ਹੋਈ ਹੈ। ਮੁਲਜ਼ਮ ਰਿਸ਼ਤੇ ਵਿੱਚ ਸਕੇ ਭਰਾ ਹਨ। ਅੱਜ ਇੱਥੇ ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਮੁਹਾਲੀ ਦੀ ਐਸਪੀ (ਤਫ਼ਤੀਸ਼) ਸ੍ਰੀਮਤੀ ਜਯੋਤੀ ਯਾਦਵ ਅਤੇ ਡੀਐਸਪੀ (ਡੀ) ਹਰਸਿਮਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਸੀਆਈਏ ਸਟਾਫ਼ ਦੀ ਗਸ਼ਤ ਡਿਊਟੀ ’ਤੇ ਸੀ। ਇਸ ਦੌਰਾਨ ਮੈਰੀਨਾ ਹਾਈਟਸ ਨੇੜੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆਂ ਅਤੇ ਬੈਗ ਦੀ ਚੈਕਿੰਗ ਦੌਰਾਨ ਦੋ ਕਿੱਲੋਗਰਾਮ ਅਫ਼ੀਮ ਬਰਾਮਦ ਕੀਤੀ ਗਈ। ਮੁਲਜ਼ਮਾਂ ਖ਼ਿਲਾਫ਼ ਖਰੜ ਸਿਟੀ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੁਹੰਮਦ ਸਾਦਾਵ ਯੂਪੀ ਵਿੱਚ ਦਿਹਾੜੀ ਮਜ਼ਦੂਰੀ ਕਰਦਾ ਹੈ, ਜੋ ਪੈਸੇ ਕਮਾਉਣ ਦੇ ਲਾਲਚ ਵਿੱਚ ਆ ਕੇ ਯੂਪੀ ਤੋਂ ਅਫ਼ੀਮ ਲਿਆ ਕੇ ਮੁਹਾਲੀ, ਖਰੜ ਅਤੇ ਆਸਪਾਸ ਇਲਾਕੇ ਵਿੱਚ ਸਪਲਾਈ ਕਰਨ ਲੱਗ ਪਿਆ। ਮੁਲਜ਼ਮ ਮੁਹੰਮਦ ਅੰਸਾਰੀ ਬਾਰ੍ਹਵੀਂ ਪਾਸ ਹੈ, ਜੋ ਆਪਣੇ ਭਰਾ ਮਿਲ ਕੇ ਪੈਸਿਆਂ ਦੇ ਲਾਲਚ ਵਿੱਚ ਯੂਪੀ ਤੋਂ ਸਸਤੇ ਭਾਅ ਵਿੱਚ ਅਫ਼ੀਮ ਲਿਆ ਕੇ ਪੰਜਾਬ ਵਿੱਚ ਸਪਲਾਈ ਕਰਨ ਲੱਗ ਪਿਆ। ਮੁਲਜ਼ਮਾਂ ਨੂੰ ਭਲਕੇ 24 ਮਾਰਚ ਨੂੰ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਉਹ ਯੂਪੀ ’ਚੋਂ ਕਿਹੜੇ ਸਮਗਲਰ ਕੋਲੋਂ ਨਸ਼ੀਲੇ ਪਦਾਰਥ ਲਿਆਉਂਦੇ ਸੀ ਅਤੇ ਅੱਗੇ ਕਿੱਥੇ ਕਿੱਥੇ ਵੇਚਦੇ ਸਨ ਅਤੇ ਹੁਣ ਤੱਕ ਕਿੰਨੇ ਲੋਕਾਂ ਨੂੰ ਨਸ਼ਾ ਸਪਲਾਈ ਕੀਤਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ