Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰੈਸ ਕਲੱਬ ਚੋਣਾਂ ਸਬੰਧੀ ਚੋਣ ਸ਼ਡਿਊਲ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 23 ਮਾਰਚ: ਮੁਹਾਲੀ ਪ੍ਰੈਸ ਕਲੱਬ ਦੀ 30 ਮਾਰਚ ਨੂੰ ਹੋਣ ਵਾਲੀ ਸਲਾਨਾ ਚੋਣ ਸਬੰਧੀ ਅੱਜ ਚੋਣ ਕਮਿਸ਼ਨ ਵੱਲੋਂ ਚੋਣ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਹਰਿੰਦਰ ਪਾਲ ਸਿੰਘ ਹੈਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ, ਜਿਸ ਵਿੱਚ ਚੋਣ ਅਧਿਕਾਰੀ ਧਰਮਪਾਲ ਉਪਾਸ਼ਕ ਅਤੇ ਕੁਲਵਿੰਦਰ ਸਿੰਘ ਬਾਵਾ ਹਾਜ਼ਰ ਸਨ, ਨੇ ਸ਼ਡਿਊਲ ਜਾਰੀ ਕਰਦਿਆਂ ਦੱਸਿਆ ਕਿ 30 ਮਾਰਚ 2024 ਦੀ ਚੋਣ ਸਬੰਧੀ ਨਾਮਜ਼ਦਗੀਆਂ ਭਰਨ ਲਈ 26 ਮਾਰਚ ਨੂੰ ਸਵੇਰੇ 10 ਵਜੇ ਤੱਕ ਲਏ ਜਾ ਸਕਣਗੇ ਅਤੇ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ ਜਦਕਿ ਨਾਮਜ਼ਦਗੀ ਵਾਪਸ ਲੈਣ ਦਾ ਸਮਾਂ 27 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਨਾਮਜ਼ਦਗੀ ਫਾਰਮਾਂ ਦੀ ਪੜਤਾਲ 27 ਮਾਰਚ ਨੂੰ ਦੁਪਹਿਰ 3.00 ਵਜੇ ਤੋਂ 4 ਵਜੇ ਤੱਕ ਹੋਵੇਗੀ। ਚੋਣ ਪ੍ਰਕਿਰਿਆ 30 ਮਾਰਚ ਨੂੰ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਹੋਵੇਗੀ। ਇਹ ਚੋਣ ਮੁਹਾਲੀ ਪ੍ਰੈਸ ਕਲੱਬ, ਕੋਠੀ ਨੰਬਰ-384, ਫੇਜ਼-4 ਵਿਖੇ ਹੋਵੇਗੀ ਜਦਕਿ ਚੋਣ ਨਤੀਜੇ 30 ਮਾਰਚ ਨੂੰ ਸ਼ਾਮੀ 4 ਵਜੇ ਐਲਾਨੇ ਜਾਣਗੇ। ਜੇਕਰ ਮਿਤੀ 27.03.2024 ਤੱਕ ਸਰਬਸੰਮਤੀ ਜਾਂ ਬਿਨਾਂ ਮੁਕਾਬਲੇ ਨਾਲ ਅਹੁਦੇਦਾਰ ਚੁਣੇ ਜਾਂਦੇ ਹਨ ਤਾਂ ਇਸ ਦੇ ਨਤੀਜੇ ਉਸੇ ਦਿਨ ਹੀ ਸ਼ਾਮ 4 ਵਜੇ ਤੋਂ ਬਾਅਦ ਐਲਾਨ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਫਾਰਮ ਭਰਨ ਤੋਂ ਪਹਿਲਾਂ ਕਲੱਬ ਦੇ ਮੈਨੇਜਰ ਕੋਲੋਂ ਸਲਾਨਾ ਫੀਸ ਅਤੇ ਨੋ ਡਿਊਜ਼ ਸਰਟੀਫਿਕੇਟ ਲੈਣਾ ਲਾਜ਼ਮੀ ਹੋਵੇਗਾ ਅਤੇ ਨਾਮਜ਼ਦਗੀ ਫਾਰਮ ਜਮਾਂ ਕਰਨ ਮੌਕੇ ਬਤੌਰ 800 ਰੁਪਏ ਦੀ ਨਾ-ਮੋੜਨਯੋਗ ਰਾਸ਼ੀ ਬਤੋਰ ਫੀਸ ਲਈ ਜਾਵੇਗੀ। ਚੋਣ ਕਮਿਸ਼ਨ ਨੇ ਇਹ ਵੀ ਦੱਸਿਆ ਕਿ ਵੋਟ ਪਾਉਣ ਦੇ ਅਧਿਕਾਰ ਲਈ ਕਲੱਬ ਦੇ ਮੈਂਬਰਾਂ ਨੂੰ ਆਪਣੇ ਬਣਦੇ ਸਾਰੇ ਬਕਾਏ 26 ਮਾਰਚ ਨੂੰ ਸਵੇਰੇ 10 ਵਜੇ ਤੱਕ ਕਲੀਅਰ ਕਰਨੇ ਹੋਣਗੇ। ਪ੍ਰੈਸ ਕਲੱਬ ਦੀ ਚੋਣ ਲੜਨ ਵਾਲਾ ਉਮੀਦਵਾਰ ਦੂਸਰੇ ਚੋਣ ਲੜਨ ਵਾਲੇ ਉਮੀਦਵਾਰ ਦਾ ਨਾਂ ਪ੍ਰਪੋਜ਼ ਭਾਵ ਆਪਸ ਦੇ ਵਿਚ ਇਕ-ਦੂਜੇ ਦਾ ਨਹੀਂ ਕਰ ਸਕੇਗਾ। ਕਲੱਬ ਦਾ ਯੋਗ ਮੈਂਬਰ ਕੇਵਲ ਇਕ ਹੀ ਉਮੀਦਵਾਰ ਦਾ ਨਾਮ ਪ੍ਰਪੋਜ਼ ਕਰ ਸਕੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ