ਪੰਜਾਬੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਨ ਲਈ ਬੋਰਡ ਮੁਖੀ ਤੇ ਹੋਰਨਾਂ ਦਾ ਸਨਮਾਨ

ਗਰੀਬ ਬੱਚਿਆਂ ਦੀ ਪੜ੍ਹਾਈ ਲਈ ਪ੍ਰਾਈਵੇਟ ਸਕੂਲਾਂ ਨੂੰ 25 ਫੀਸਦੀ ਦਾ ਕੋਟਾ ਜਾਰੀ ਕਰਨ ਦੀ ਗੁਹਾਰ

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦੀ ਨੁਮਾਇੰਦਾ ਜਥੇਬੰਦੀ ਰੈਕੋਗਨਾਇਜ਼ਡ ਅਤੇ ਐਫੀਲੀਏਟਿਡ ਸਕੂਲ ਐਸੋਸੀਏਸ਼ਨ (ਰਾਸਾ) ਦੇ ਵਫ਼ਦ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਿਬੀਰ ਬੇਦੀ, ਵਾਈਸ ਚੇਅਰਮੈਨ ਪ੍ਰੇਮ ਕੁਮਾਰ ਅਤੇ ਸਕੱਤਰ ਅਵਿਕੇਸ ਗੁਪਤਾ ਨਾਲ ਮੁਲਾਕਾਤ ਕੀਤੀ ਅਤੇ ਬੋਰਡ ਮੈਨੇਜਮੈਂਟ ਵੱਲੋਂ ਪੰਜਾਬੀ ਮਾਂ-ਬੋਲੀ ਨੂੰ ਵਿਸ਼ਵ ਪੱਧਰ ’ਤੇ ਪ੍ਰਚਾਰਨ ਲਈ ਕਰਵਾਏ ਗਏ ਓਲੰਪੀਅਡ ਦੀ ਸਫਲਤਾ ਲਈ ਵਧਾਈ ਦਿੱਤੀ ਅਤੇ ਟੀਮ ਮੈਂਬਰਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਮੰਗ ਕੀਤੀ ਕਿ ਆਰਈਟੀ ਐਕਟ ਅਨੁਸਾਰ 25 ਫੀਸਦੀ ਗਰੀਬ ਬੱਚਿਆਂ ਦੇ ਦਾਖ਼ਲਿਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਸ ਦੇ ਇਵਜ਼ ਵਜੋਂ ਨਿਯਮਾਂ ਅਨੁਸਾਰ ਬਣਦਾ ਮਾਣ ਭੱਤਾ ਦਿੱਤਾ ਜਾਵੇ।
ਰਾਸਾ ਦੇ ਜਨਰਲ ਸਕੱਤਰ ਗੁਰਮੁੱਖ ਸਿੰਘ ਨੇ ਦੱਸਿਆ ਕਿ ਸਕੂਲ ਬੋਰਡ ਵੱਲੋਂ ਪਹਿਲੀ ਵਾਰ ਪੰਜਾਬੀ ਮਾਂ-ਬੋਲੀ ਦੇ ਸਨਮਾਨ ਵਿੱਚ ਓਲੰਪੀਅਡ ਦੀ ਸਫਲਤਾ ਅਤੇ ਪੰਜਵੀਂ ਤੋਂ ਬਾਰ੍ਹਵੀਂ ਸ਼੍ਰੇਣੀ ਤੱਕ ਦੀਆਂ ਸਾਲਾਨਾ ਪ੍ਰੀਖਿਆਵਾਂ ਲਈ ਕੀਤੇ ਪੁਖ਼ਤਾ ਪ੍ਰਬੰਧਾਂ ਲਈ ਬੋਰਡ ਦੀ ਹੌਸਲਾ ਅਫਜਾਈ ਕੀਤੀ। ਸੰਸਥਾ ਦੇ ਚੇਅਰਮੈਨ ਹਰਪਾਲ ਸਿੰਘ ਯੂਕੇ ਕਿਹਾ ਕਿ ਸਿੱਖਿਆ ਬੋਰਡ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਲਾਨਾ ਪ੍ਰੀਖਿਆਵਾਂ ਨਿਰਵਿਘਨ ਅਤੇ ਅਮਨ-ਅਮਾਨ ਨਾਲ ਨੇਪਰੇ ਚੜ੍ਹੀਆਂ ਹਨ। ਪੁਖ਼ਤਾ ਪ੍ਰਬੰਧਾਂ ਕਾਰਨ ਪ੍ਰਾਈਵੇਟ ਸਕੂਲਾਂ ਨੂੰ ਕੋਈ ਸਮੱਸਿਆ ਵੀ ਨਹੀਂ ਆਈ। ਪ੍ਰਸ਼ਨ-ਪੱਤਰਾਂ ਦੀ ਸਾਂਭ-ਸੰਭਾਲ ਅਤੇ ਸੁਚੱਜੀ ਪੈਕਿੰਗ ਕਾਰਨ ਕੋਈ ਪੇਪਰ ਲੀਕ ਨਹੀਂ ਹੋਇਆ।
ਰਾਸਾ ਦੇ ਪ੍ਰਧਾਨ ਰਵੀ ਸ਼ਰਮਾ ਨੇ ਮੰਗ ਕੀਤੀ ਕਿ ਬੋਰਡ ਦੀਆਂ ਸਬ ਕਮੇਟੀਆਂ ਵਿੱਚ ਪ੍ਰਾਈਵੇਟ ਸਕੂਲਾਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ ਅਤੇ ਪ੍ਰਾਈਵੇਟ ਸਕੂਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਦੋ ਮਹੀਨੇ ਤੋਂ ਬਾਅਦ ਪ੍ਰਾਈਵੇਟ ਸਕੂਲ ਐਸੋਸੀਏਸ਼ਨਾਂ ਦੀ ਮੀਟਿੰਗ ਸੱਦੀ ਜਾਵੇ। ਵਫ਼ਦ ਵਿੱਚ ਕੁਲਜੀਤ ਸਿੰਘ ਬਾਠ, ਗੁਰਮੁੱਖ ਸਿੰਘ, ਰਵਿੰਦਰ ਪਠਾਣੀਆਂ ਅਤੇ ਤੇਜਬੀਰ ਸਿੰਘ ਵੀ ਸ਼ਾਮਲ ਸਨ।

Load More Related Articles
Load More By Nabaz-e-Punjab
Load More In General News

Check Also

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ

ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਨਰਸਿੰਗ ਹਫ਼ਤਾ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 13 ਮਈ…