ਪਟਵਾਰੀ-ਸ਼ਾਹੀ ਗਰੁੱਪ ਨੇ ਮੁਹਾਲੀ ਪ੍ਰੈਸ ਕਲੱਬ ਦੀ ਚੋਣ ਲਈ ਫਾਰਮ ਭਰੇ

ਨਬਜ਼-ਏ-ਪੰਜਾਬ, ਮੁਹਾਲੀ, 26 ਮਾਰਚ:
ਮੁਹਾਲੀ ਪ੍ਰੈਸ ਕਲੱਬ ਦੀ ਚੋਣ ਦੇ ਲਈ ਤਿੰਨ ਮੈਂਬਰੀ ਚੋਣ ਕਮਿਸ਼ਨ ਵੱਲੋਂ ਐਲਾਨੇ ਗਏ ਪ੍ਰੋਗਰਾਮ ਮੁਤਾਬਕ ਅੱਜ ਦੁਪਹਿਰ 1 ਵਜੇ ਫਾਰਮ ਭਰਨ ਦਾ ਆਖ਼ਰੀ ਸਮਾਂ ਸੀ। ਇਸ ਦੌਰਾਨ ਚੋਣ ਅਧਿਕਾਰੀਆਂ ਕੋਲ ਨਾਮਜ਼ਦਗੀ ਫਾਰਮ ਜਮ੍ਹਾਂ ਕਰਵਾਏ ਗਏ। ਮੁੱਖ ਚੋਣ ਕਮਿਸ਼ਨਰ ਹਰਿੰਦਰ ਪਾਲ ਸਿੰਘ ਹੈਰੀ, ਚੋਣ ਕਮਿਸ਼ਨਰ ਧਰਮਪਾਲ ਉਪਾਸ਼ਕ ਅਤੇ ਕੁਲਵਿੰਦਰ ਸਿੰਘ ਬਾਵਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਸੁਖਦੇਵ ਸਿੰਘ ਪਟਵਾਰੀ ਤੇ ਗੁਰਮੀਤ ਸਿੰਘ ਸ਼ਾਹੀ ਇਕ ਹੀ ਪੈਨਲ ਵੱਲੋਂ ਨਾਮਜ਼ਦਗੀ ਫਾਰਮ ਜਮ੍ਹਾਂ ਕਰਵਾਏ ਗਏ। ਅੱਜ ਦੁਪਹਿਰ 1 ਵਜੇ ਫਾਰਮ ਜਮ੍ਹਾਂ ਕਰਾਉਣ ਦੀ ਪ੍ਰਕਿਰਿਆ ਬੰਦ ਹੋ ਗਈ। ਨਾਮਜ਼ਦਗੀ ਫਾਰਮ ਵਾਪਸ ਲੈਣ ਦਾ ਸਮਾਂ ਭਲਕੇ 27 ਮਾਰਚ ਨੂੰ ਬਾਅਦ ਦੁਪਹਿਰ 3 ਵਜੇ ਤੱਕ ਦਾ ਹੋਵੇਗਾ। ਇਸ ਉਪਰੰਤ 4 ਵਜੇ ਤੱਕ ਜਮ੍ਹਾਂ ਹੋਏ ਫਾਰਮਾਂ ਦੀ ਪੜਤਾਲ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਕ ਹੀ ਪੈਨਲ ਵੱਲੋਂ ਨਾਮਜ਼ਦਗੀ ਫਾਰਮ ਭਰੇ ਗਏ ਹਨ। ਚੋਣਾਂ ਦਾ ਨਤੀਜਾ ਬੁੱਧਵਾਰ ਨੂੰ ਬਾਅਦ ਦੁਪਹਿਰ 4 ਵਜੇ ਐਲਾਨਿਆ ਜਾਵੇਗਾ।
ਪ੍ਰੈਸ ਕਲੱਬ ਦੀ ਚੋਣ ਲਈ ਜਿਨ੍ਹਾਂ ਪੱਤਰਕਾਰਾਂ ਨੇ ਨਾਮਜ਼ਦਗੀ ਫਾਰਮ ਦਾਖ਼ਲ ਕੀਤੇ ਹਨ, ਉਨ੍ਹਾਂ ਵਿੱਚ ਪ੍ਰਧਾਨਗੀ ਲਈ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ, ਸੀਨੀਅਰ ਮੀਤ ਪ੍ਰਧਾਨ ਸੁਸ਼ੀਲ ਗਰਚਾ, ਮੀਤ ਪ੍ਰਧਾਨ ਰਾਜੀਵ ਤਨੇਜਾ ਤੇ ਧਰਮ ਸਿੰਘ, ਜਥੇਬੰਦਕ ਸਕੱਤਰ ਨੀਲਮ ਠਾਕੁਰ, ਸੰਯੁਕਤ ਸਕੱਤਰ ਵਿਜੈ ਕੁਮਾਰ ਤੇ ਮਾਇਆ ਰਾਮ ਅਤੇ ਵਿੱਤ ਸਕੱਤਰ ਮਨਜੀਤ ਸਿੰਘ ਚਾਨਾ ਸ਼ਾਮਲ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…