Share on Facebook Share on Twitter Share on Google+ Share on Pinterest Share on Linkedin ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੀ ਚੋਣ, ਹਰਜਿੰਦਰ ਧਵਨ ਨੂੰ ਪ੍ਰਧਾਨ ਥਾਪਿਆ ਨਬਜ਼-ਏ-ਪੰਜਾਬ, ਮੁਹਾਲੀ, 29 ਮਾਰਚ: ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ (ਐਮਪੀਸੀਏ) ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਉੱਘੇ ਸਮਾਜ ਸੇਵਕ ਹਰਜਿੰਦਰ ਸਿੰਘ ਧਵਨ ਨੂੰ ਅਗਲੇ ਦੋ ਸਾਲਾਂ ਲਈ ਸਰਬਸੰਮਤੀ ਨਾਲ ਪ੍ਰਧਾਨ ਚੁਣਿਆ ਗਿਆ। ਇਸ ਤੋਂ ਪਹਿਲਾਂ ਹਰਪ੍ਰੀਤ ਡਡਵਾਲ ਨੇ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਸੀ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸੰਸਥਾ ਦੀ ਬਿਹਤਰੀ ਦੇ ਨਾਲ-ਨਾਲ ਸਮੂਹ ਮੈਂਬਰਾਂ ਦੀਆਂ ਨਿੱਜੀ ਸਮੱਸਿਆਵਾਂ ਦੇ ਹੱਲ ਲਈ ਨਿਰੰਤਰ ਯਤਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੰਸਥਾ ਦੇ ਸੰਵਿਧਾਨ ਅਨੁਸਾਰ ਉਹ ਆਪਣਾ ਕਾਰਜਕਾਲ ਪੂਰਾ ਹੋਣ ’ਤੇ ਕਾਰਜਕਾਰਨੀ ਨੂੰ ਭੰਗ ਕਰਨ ਦਾ ਐਲਾਨ ਕਰਦੇ ਹਨ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ ਨੇ ਪ੍ਰਧਾਨ ਦੇ ਅਹੁਦੇ ਲਈ ਹਰਜਿੰਦਰ ਸਿੰਘ ਧਵਨ ਦਾ ਨਾਮ ਤਜਵੀਜ਼ ਕੀਤਾ ਗਿਆ। ਜਿਸ ਦੀ ਹਾਊਸ ਵੱਲੋਂ ਸਰਬਸੰਮਤੀ ਨਾਲ ਪ੍ਰਵਾਨਗੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਵੀਂ ਕਾਰਜਕਾਰਨੀ ਦੇ ਗਠਨ ਦੇ ਸਾਰੇ ਅਧਿਕਾਰ ਵੀ ਦਿੱਤੇ ਗਏ। ਅਖੀਰ ਵਿੱਚ ਨਵੇਂ ਪ੍ਰਧਾਨ ਹਰਜਿੰਦਰ ਸਿੰਘ ਧਵਨ ਨੇ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਨੂੰ ਆਪਣੇ ਨਾਲ ਲੈ ਕੇ ਚੱਲਣਗੇ ਅਤੇ ਐਮਪੀਸੀਏ ਦੀ ਬਿਹਤਰੀ ਲਈ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕੰਮ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ