ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ਪ੍ਰੈੱਸ ਕਲੱਬ ਦਾ ਦੌਰਾ ਕੀਤਾ

ਪਾਰਦਰਸ਼ੀ, ਆਜ਼ਾਦ ਤੇ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ’ਤੇ ਜ਼ੋਰ

ਨਬਜ਼-ਏ-ਪੰਜਾਬ, ਚੰਡੀਗੜ੍ਹ, 31 ਮਾਰਚ:
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਚੰਡੀਗੜ੍ਹ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਦੇ ਸਬੰਧ ਵਿੱਚ ਅੱਜ ਚੰਡੀਗੜ੍ਹ ਪ੍ਰੈਸ ਕਲੱਬ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਪ੍ਰੈਸ ਕਲੱਬ ਦੇ ਅਹੁਦੇਦਾਰਾਂ ਦੀ ਚੋਣ ਲਈ ਪੂਰੀ ਤਰ੍ਹਾਂ ਜਮਹੂਰੀ ਪ੍ਰਕਿਰਿਆ ਅਪਣਾਉਣ ਦੀ ਸ਼ਲਾਘਾ ਕੀਤੀ। ਸਿਬਿਨ ਸੀ ਨੇ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰੈਸ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੱਤਾ। ਉਨ੍ਹਾਂ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਕਮਿਸ਼ਨ ਦੀਆਂ ਅੱਖਾਂ ਅਤੇ ਕੰਨਾਂ ਵਜੋਂ ਕੰਮ ਕਰਨ ਤਾਂ ਜੋ ਪੰਜਾਬ ਭਰ ਵਿੱਚ ਆਦਰਸ਼ ਚੋਣ ਜ਼ਾਬਤੇ ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਯਕੀਨੀ ਬਣਾਇਆ ਜਾ ਸਕੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਪੱਤਰਕਾਰਾਂ ਨੂੰ ਚੋਣ ਜ਼ਾਬਤੇ ਦੀ ਕਿਸੇ ਵੀ ਉਲੰਘਣਾ ਦੀ ਰਿਪੋਰਟ ਕਰਨ ਵਾਸਤੇ ‘ਸੀ-ਵਿਜਿਲ’ ਐਪਲੀਕੇਸ਼ਨ ਬਾਰੇ ਨਾਗਰਿਕਾਂ ਵਿੱਚ ਜਾਗਰੂਕਤਾ ਵਧਾਉਣ ਵਿੱਚ ਸਹਿਯੋਗ ਦੇਣ ਲਈ ਕਿਹਾ। ਇਸ ਮੌਕੇ ਮੌਜੂਦ ਪੱਤਰਕਾਰਾਂ ਵੱਲੋਂ ਲੋਕ ਸਭਾ ਚੋਣਾਂ-2024 ਵਿੱਚ ਚੋਣ ਡਿਊਟੀ ’ਤੇ ਤਾਇਨਾਤ ਮੀਡੀਆ ਕਰਮੀਆਂ ਲਈ ਪੋਸਟਲ ਬੈਲਟ ਰਾਹੀਂ ਵੋਟ ਪਾਉਣ ਦੀ ਸਹੂਲਤ ਦੇਣ ਲਈ ਚੋਣ ਕਮਿਸ਼ਨ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕੀਤੀ ਗਈ ਅਤੇ ਸਿਬਿਨ ਸੀ ਵੱਲੋਂ ਪ੍ਰੈੱਸ ਕਲੱਬ ਦਾ ਦੌਰਾ ਕਰਨ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਸਿੱਧੂ, ਸੁਖਬੀਰ ਸਿੰਘ ਬਾਜਵਾ, ਸੀਨੀਅਰ ਪੱਤਰਕਾਰ ਬਲਜੀਤ ਬੱਲੀ, ਅਮਰ ਸਿੰਘ ਵਾਲੀਆ, ਮੁਕੇਸ਼ ਅਠਵਾਲ, ਜਗਤਾਰ ਸਿੰਘ ਭੁੱਲਰ, ਅਮਨਪ੍ਰੀਤ ਕੌਰ, ਜੈ ਸਿੰਘ ਛਿੱਬਰ, ਇੰਦਰਜੀਤ ਸਿੰਘ ਅਤੇ ਹੋਰ ਸੀਨੀਅਰ ਪੱਤਰਕਾਰ ਅਤੇ ਚੋਣ ਲੜ ਰਹੇ ਉਮੀਦਵਾਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…