ਡੀਸੀ ਵੱਲੋਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਦਸਤਖ਼ਤੀ ਮੁਹਿੰਮ ਦੀ ਸ਼ੁਰੂਆਤ

80 ਫੀਸਦੀ ਤੋਂ ਵੱਧ ਮਤਦਾਨ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਯਤਨ ਕਰਾਂਗੇ: ਡੀਸੀ ਆਸ਼ਿਕਾ ਜੈਨ

ਨਬਜ਼-ਏ-ਪੰਜਾਬ, ਮੁਹਾਲੀ, 5 ਅਪਰੈਲ:
ਭਾਰਤ ਦੇ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਪੰਜੀਕਰਨ ਕਰਵਾਉਣ ਅਤੇ ਮਤਦਾਨ ਵਾਲੇ ਦਿਨ 1 ਜੂਨ ਨੂੰ ਵੱਧ ਤੋਂ ਵੱਧ ਵੋਟਾਂ ਦੇ ਭੁਗਤਾਨ ਲਈ ਨਵੇਂ-ਨਵੇਂ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਵੋਟਰ ਆਈਕਨ ਨਿਯੁਕਤ ਕੀਤੇ ਗਏ ਹਨ। ਜਿਨ੍ਹਾਂ ਵਿੱਚ ਹਰਜੀਤ ਸਿੰਘ, ਜੂਨੀਅਰ ਵਰਲਡ ਕੱਪ ਹਾਕੀ ਜੇਤੂ ਟੀਮ ਦੇ ਕਪਤਾਨ, ਉੱਘੀ ਫ਼ਿਲਮ ਅਦਾਕਾਰਾ, ਰਾਜ ਧਾਲੀਵਾਲ, ਪ੍ਰੇਮ ਸਿੰਘ, ਦਿਵਿਆਂਗਜਨ ਲੋਕਾਂ ਨੂੰ ਸਮਰਪਿਤ ਸ਼ਖ਼ਸੀਅਤ ਪੂਨਮ ਲਾਲ ਅਤੇ ਰਾਜ ਆਈਕਨ ਸੁਮੇਧਾ ਤਿਆਗੀ ਜੋ ਕਿ ਮੁਹਾਲੀ ਜ਼ਿਲੇ੍ਹ ਨਾਲ ਸਬੰਧਤ ਹਨ, ਇਨ੍ਹਾਂ ਆਈਕਨਜ਼ ਵਿੱਚ ਸ਼ਾਮਲ ਹਨ।
ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਆਸ਼ਿਕਾ ਜੈਨ ਨੇ ਆਖਿਆ ਕਿ ਚੋਣ ਆਈਕਨਜ਼ ਦੀ ਸ਼ਖ਼ਸੀਅਤ ਦਾ ਆਮ ਮਤਦਾਤਾਵਾਂ ’ਤੇ ਸੁਖਦ ਪ੍ਰਭਾਵ ਹੁੰਦਾ ਹੈ, ਇਸ ਲਈ ਉਹ ਆਪਣੀ ਸ਼ਖ਼ਸੀਅਤ ਰਾਹੀਂ ਵੱਧ ਤੋਂ ਵੱਧ ਵੋਟਰਾਂ ਨੂੰ ਮਤਦਾਨ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਕਰਨ। ਉਨ੍ਹਾਂ ਨੇ ਵੋਟ ਪਾਉਣ ਦੇ ਸੁਨੇਹੇ ਵਾਲੇ ਪ੍ਰਣ ਪੱਤਰ ’ਤੇ ਹਸਤਾਖ਼ਰ ਮੁਹਿੰਮ ਦੀ ਸ਼ੁਰੂਆਤ ਇਨ੍ਹਾਂ ਜ਼ਿਲ੍ਹਾ ਆਈਕਨਜ਼ ਦੀ ਮੌਜੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਤੋਂ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਵੀਪ ਗਤੀਵਿਧੀਆਂ ਅਤੇ ਚੋਣਾਂ ਵਾਲੇ ਦਿਨ ਤਾਇਨਾਤ ਕੀਤੇ ਜਾਣ ਵਾਲੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਦੀ ਟਰੇਨਿੰਗ ਸਬੰਧੀ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ। ਇਸ ਮੌਕੇ ਦਿਵਿਆਂਗਜਨ ਕੋ-ਆਰਡੀਨੇਟਰ ਪੂਨਮ ਲਾਲ ਨੇ ਡੀਸੀ ਨੂੰ ਦਿਵਿਆਂਗਜਨ ਵੋਟਰਾਂ ਨੂੰ ਆਈਪੀਐਲ ਮੈਚ ਦਿਖਾਉਣ ਲਈ ਅਪੀਲ ਕੀਤੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਵੱਲੋਂ ਤੁਰੰਤ ਪ੍ਰਵਾਨ ਕਰਕੇ, ਇਸ ਸਬੰਧੀ ਵਿਸ਼ੇਸ਼ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਹਰ ਇਕ ਯੋਗ ਵੋਟਰ ਤੱਕ ਪਹੁੰਚ ਕਰਕੇ ਉਨ੍ਹਾਂ ਦੀ ਵੋਟ ਪਵਾਉਣੀ ਯਕੀਨੀ ਬਣਾਈ ਜਾਵੇਗੀ। ਮੀਟਿੰਗ ਏਡੀਸੀ ਵਿਰਾਜ ਐਸ ਤਿੜਕੇ, ਜ਼ਿਲ੍ਹਾ ਨੋਡਲ ਅਫ਼ਸਰ (ਸਵੀਪ) ਪ੍ਰੋ. ਗੁਰਬਖ਼ਸ਼ੀਸ਼ ਸਿੰਘ ਅੰਟਾਲ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਜ਼ਿਲ੍ਹਾ ਗੁੱਡ ਗਵਰਨੈਂਸ ਫੈਲੋ ਵਿਜੇ ਲਕਸ਼ਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…