Share on Facebook Share on Twitter Share on Google+ Share on Pinterest Share on Linkedin ਡਿਪਟੀ ਮੇਅਰ ਕੁਲਜੀਤ ਬੇਦੀ ਨੇ ਕੀਤੀ ਕਾਂਗਰਸ ਵੱਲੋਂ ਜਾਰੀ ਚੋਣ ਮੈਨੀਫੈਸਟੋ ਦੀ ਸ਼ਲਾਘਾ ਦੇਸ਼ ਵਿਆਪੀ ਸਮਾਜਿਕ ਆਰਥਿਕ ਤੇ ਜਾਤੀ ਜਨ ਗਨਣਾ ਸਮੇਂ ਦੀ ਲੋੜ: ਕੁਲਜੀਤ ਬੇਦੀ ਨਬਜ਼-ਏ-ਪੰਜਾਬ, ਮੁਹਾਲੀ, 6 ਅਪਰੈਲ: ਮੁਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਆਉਂਦੀਆਂ ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਚੋਣ ਮੈਨੀਫੈਸਟੋ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਦੇਸ਼ ਵਿਆਪੀ ਸਮਾਜਿਕ ਆਰਥਿਕ ਅਤੇ ਜਾਤੀ ਜਨਗਣਨਾ ਸਮੇਂ ਦੀ ਲੋੜ ਹੈ। ਜਿਸ ਨੂੰ ਕਾਂਗਰਸ ਨੇ ਚੋਣ ਮੈਨੀਫੈਸਟੋ ਵਿੱਚ ਸ਼ਾਮਿਲ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਾਰੀ ਕੀਤੇ ਗਏ ਚੋਣ ਮੈਨੀਫੈਸਟੋ ਵਿੱਚ ਨੌਜਵਾਨ ਇਨਸਾਫ਼, ਅੌਰਤ ਇਨਸਾਫ਼, ਕਿਸਾਨ ਇਨਸਾਫ਼, ਮਜ਼ਦੂਰ ਇਨਸਾਫ਼ ਅਤੇ ਬਰਾਬਰੀ ਦਾ ਇਨਸਾਫ ਵਰਗੇ ਜੱਜ ਲਿਆ ਕੇ ਕਾਂਗਰਸ ਨੇ ਅਨਿਆ ਦੇ ਦੌਰ ਵਿੱਚ ਹਨੇਰੇ ਨੂੰ ਦੂਰ ਕਰਨ ਅਤੇ ਭਾਰਤ ਦੇ ਲੋਕਾਂ ਨੂੰ ਖੁਸ਼ਹਾਲ ਨਿਆ ਭਰਪੂਰ ਅਤੇ ਸਦਭਾਵਨਾ ਭਰਿਆ ਭਵਿੱਖ ਦੇਣ ਦੀ ਗੱਲ ਕੀਤੀ ਹੈ। ਉਹਨਾਂ ਕਿਹਾ ਕਿ ਇਸ ਚੋਣ ਮਨੋਰਥ ਪੱਤਰ ਰਾਹੀਂ ਦੇਸ਼ ਦੀ ਸੱਤਾ ਵਿੱਚ ਆਉਣ ਉਪਰੰਤ ਕਾਂਗਰਸ ਪਾਰਟੀ ਹਰ ਨਾਗਰਿਕ ਦੀ ਤਰ੍ਹਾਂ ਘੱਟ ਗਿਣਤੀਆਂ ਨੂੰ ਵੀ ਕੱਪੜੇ, ਭੋਜਨ, ਭਾਸ਼ਾ ਅਤੇ ਨਿੱਜੀ ਕਾਨੂੰਨਾਂ ਦੀ ਚੋਣ ਦੀ ਆਜ਼ਾਦੀ ਦੇਣਾ ਯਕੀਨੀ ਬਣਾਵੇਗੀ, ਨਿੱਜੀ ਕਾਨੂੰਨਾਂ ਵਿੱਚ ਸੁਧਾਰਾਂ ਨੂੰ ਉਤਸ਼ਾਹਿਤ ਕਰੇਗੀ ਅਤੇ ਸਮੂਹ ਭਾਈਚਾਰਿਆਂ ਦੀ ਸ਼ਮੂਲੀਅਤ ਅਤੇ ਸਹਿਮਤੀ ਨਾਲ ਫੈਸਲੇ ਕਰੇਗੀ। ਐਸਸੀ, ਐਸਟੀ ਅਤੇ ਓਬੀਸੀ ਵਰਗ ਲਈ ਰਾਖਵੇਂਕਰਨ ਦੀ ਸੀਮਾ 50 ਫੀਸਦੀ ਵਧਾਉਣ ਦੀ ਗੱਲ ਕਰਕੇ ਕਾਂਗਰਸ ਪਾਰਟੀ ਨੇ ਦਬੇ ਕੁਚਲੇ ਵਰਗ ਨੂੰ ਉੱਚਿਆ ਚੁੱਕਣ ਦਾ ਸ਼ਲਾਘਾ ਯੋਗ ਫੈਸਲਾ ਆਪਣੇ ਚੋਣ ਮੈਨੀਫੈਸਟੋ ਵਿੱਚ ਕੀਤਾ ਹੈ। ਇਹਨਾਂ ਵਰਨਾਂ ਲਈ ਰਾਖੀਆਂ ਅਸਾਮੀਆਂ ਦੀਆਂ ਸਾਰੀਆਂ ਬੈਕਲੋਕ ਅਸਾਮੀਆਂ ਤੇ ਭਰਤੀ ਇੱਕ ਸਾਲ ਦੇ ਅੰਦਰ ਕਰਨ ਦੀ ਘੋਸ਼ਣਾ ਕੀਤੀ ਗਈ ਹੈ। ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸੇ ਤਰ੍ਹਾਂ ਕਾਂਗਰਸ ਦੇ ਚੋਣ ਮਨੋਰਥ ਪੱਤਰ ਵਿੱਚ ਕਿਸਾਨਾਂ ਦੀ ਫਸਲ ਐਮਐਸਪੀ ਤੇ ਚੁੱਕਣ ਦੀ ਗਰੰਟੀ ਦਿੱਤੀ ਗਈ ਹੈ। ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ ਨੌਕਰੀਆਂ ਅਤੇ ਵਿਦਿਅਕ ਸੰਸਥਾਵਾਂ ਵਿੱਚ 10 ਪ੍ਰਤੀਸ਼ਤ ਰਾਖਵਾਂਕਰਨ ਸਾਰੀਆਂ ਜਾਤਾਂ ਅਤੇ ਭਾਈਚਾਰਿਆਂ ਲਈ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕਰਨ ਦੀ ਗੱਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਚੋਣ ਮਨੋਰਥ ਪੱਤਰ ਵੀ ਸਭ ਤੋਂ ਵੱਡੀ ਗੱਲ ਇਹ ਹੈ ਕਿ ਕਾਂਗਰਸ ਸਰਕਾਰੀ ਅਤੇ ਜਨਤਕ ਖੇਤਰ ਦੇ ਉਦਯੋਗਾਂ ਵਿੱਚ ਨਿਯਮਤ ਨੌਕਰੀਆਂ ਦੀ ਠੇਕਾ ਪ੍ਰਣਾਲੀ ਨੂੰ ਖਤਮ ਕਰੇਗੀ। ਘਰ ਬਣਾਉਣ, ਕਾਰੋਬਾਰ ਸ਼ੁਰੂ ਕਰਨ ਅਤੇ ਜਾਇਦਾਦ ਖਰੀਦਣ ਲਈ ਐਸ ਸੀ ਅਤੇ ਐਸਟੀ ਵਰਗ ਨੂੰ ਸੰਸਥਾਗਤ ਕਰਜ਼ਾ ਦਿੱਤਾ ਜਾਵੇਗਾ। ਲੈਂਡ ਸੀਲਿੰਗ ਐਕਟ ਤਹਿਤ ਗਰੀਬਾਂ ਨੂੰ ਸਰਕਾਰੀ ਜ਼ਮੀਨ ਅਤੇ ਵਾਧੂ ਜ਼ਮੀਨ ਦੀ ਵੰਡ ਦੀ ਨਿਗਰਾਨੀ ਕਰਨ ਲਈ ਇੱਕ ਅਥਾਰਟੀ ਬਣਾਈ ਜਾਵੇਗੀ ਅਤੇ ਗਰੀਬ, ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਰਿਹਾਇਸ਼ੀ ਸਕੂਲਾਂ ਦਾ ਇੱਕ ਨੈਟਵਰਕ ਬਣਾਇਆ ਜਾਵੇਗਾ ਅਤੇ ਹਰ ਬਲਾਕ ਤੱਕ ਵਿਸਤਾਰ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦੂਜੇ ਪਾਸੇ ਮੌਜੂਦਾ ਕੇਂਦਰ ਸਰਕਾਰ ਵਿੱਚ ਬੇਰੁਜ਼ਗਾਰੀ ਬੇਤਹਾਸ਼ਾ ਵਧੀ ਹੈ ਅਤੇ ਹੈਪੀਨੈਸ ਇੰਡੈਕਸ ਵਿੱਚ ਭਾਰਤ, ਪਾਕਿਸਤਾਨ ਨਾਲ ਵੀ ਕਿਤੇ ਹੇਠਾਂ ਚਲਾ ਗਿਆ ਹੈ। ਉਹਨਾਂ ਕਿਹਾ ਕਿ ਚੀਨ ਅਰੁਣਾਚਲ ਪ੍ਰਦੇਸ਼ ਦੇ 30 ਇਲਾਕਿਆਂ ਦੇ ਨਾਂ ਬਦਲ ਦਿੰਦਾ ਹੈ ਪਰ ਕੇਂਦਰ ਸਰਕਾਰ ਚੁੱਪ ਧਾਰੀ ਰੱਖਦੀ ਹੈ। ਉਹਨਾਂ ਕਿਹਾ ਕਿ ਲੋਕ ਸਭ ਦੇਖ ਰਹੇ ਹਨ ਅਤੇ ਸਮਝ ਰਹੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਕਾਂਗਰਸ ਪਾਰਟੀ ਨੂੰ ਜਿਤਾ ਕੇ ਕੇਂਦਰ ਦੀ ਸੱਤਾ ਉੱਤੇ ਕਾਬਜ ਕਰਵਾਉਣਗੇ ਅਤੇ ਕਾਂਗਰਸ ਪਾਰਟੀ ਆਪਣੇ ਚੋਣ ਮੈਨੀਫੈਸਟੋ ਨੂੰ ਇੰਨਬਿੰਨ ਲਾਗੂ ਕਰੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ