Share on Facebook Share on Twitter Share on Google+ Share on Pinterest Share on Linkedin ਸਿੱਖ ਨੌਜਵਾਨ ਦੀ ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਨੇ ਪੰਜਾਬੀਆਂ ਦੀ ਗੈਰਤ ਨੂੰ ਵੰਗਾਰਿਆ: ਚੰਦੂਮਾਜਰਾ ਭਾਈ ਅੰਮ੍ਰਿਤਪਾਲ ਸਿੰਘ ਮਾਤਾ ਨੂੰ ਗ੍ਰਿਫ਼ਤਾਰ ਕਰਨਾ ਬਹੁਤ ਮੰਦਭਾਗੀ ਗੱਲ: ਚੰਦੂਮਾਜਰਾ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ: ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਂ ਅਤੇ ਚਾਚੇ ਸਮੇਤ ਹੋਰਨਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖ ਨੌਜਵਾਨ ਦੀ ਮਾਂ ਨੂੰ ਗ੍ਰਿਫ਼ਤਾਰ ਕਰਨਾ ਬਹੁਤ ਮੰਦਭਾਗੀ ਗੱਲ ਹੈ। ਸੂਬਾ ਸਰਕਾਰ ਅਤੇ ਪੰਜਾਬ ਪੁਲੀਸ ਨੇ ਉਨ੍ਹਾਂ ਦੇ ਪਰਿਵਾਰ ਅਤੇ ਇਨਸਾਫ਼ ਪਸੰਦ ਲੋਕਾਂ ਨਾਲ ਵੱਡੀ ਜ਼ਿਆਦਤੀ ਕੀਤੀ ਹੈ। ਅੱਜ ਇੱਥੇ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਇਨਸਾਫ਼ ਪਸੰਦ ਲੋਕਾਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਹਿਸਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇੱਕ ਮਾਂ ਆਪਣੇ ਪੁੱਤ ਦੀ ਰਿਹਾਈ ਲਈ ਪੁਕਾਰ ਕਰਦੀ ਹੋਵੇ ਅਤੇ ਉਸ ਨੂੰ ਇਨਸਾਫ਼ ਦੇਣ ਦੀ ਥਾਂ ਪੁਲੀਸ ਗ੍ਰਿਫ਼ਤਾਰ ਕਰ ਲਵੇ ਤਾਂ ਇਸ ਤੋਂ ਮਾੜੀ ਗੱਲ ਹੋਰ ਕੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਮਾਤਾ ਨੂੰ ਗ੍ਰਿਫ਼ਤਾਰ ਕਰਕੇ ਸਰਕਾਰ ਨੇ ਪੰਜਾਬੀਆਂ ਦੀ ਗੈਰਤ ਨੂੰ ਵੰਗਾਰਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦਾ ਗਲਾ ਘੁੱਟ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਅ ਨਹੀਂ ਸਕੇਗੀ। ਚੰਦੂਮਾਜਰਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਕਿਹਾ ਕਿ ਇਸ ਨੌਜਵਾਨ ਨੇ ਐਡਾ ਵੀ ਕੋਈ ਗੁਨਾਹ ਨਹੀਂ ਕੀਤਾ, ਜਿਸ ਕਰਕੇ ਸਰਕਾਰ ਨੂੰ ਉਸ ’ਤੇ ਐਨਐਸਏ ਲਗਾਉਣ ਦੀ ਲੋੜ ਪੈ ਗਈ। ਇਸ ਨੌਜਵਾਨ ਨੇ ਲੋਕਾਂ ਨੂੰ ਅੰਮ੍ਰਿਤ ਛਕਾ ਕੇ ਨਸ਼ਿਆਂ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਸਰਕਾਰ ਨੇ ਨਸ਼ਾ ਤਸਕਰੀ ਰੋਕਣ ਦੀ ਥਾਂ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਜੇਲ੍ਹਾਂ ਵਿੱਚ ਡੱਕਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਤਾਨਾਸ਼ਾਹ ਸਰਕਾਰ ਸਿੱਖਾਂ ਨੂੰ ਆਪਣੇ ਹੀ ਦੇਸ਼ ਅਤੇ ਸੂਬੇ ਵਿੱਚ ਬੇਗਾਨਿਆਂ ਵਰਗਾ ਅਹਿਸਾਸ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਪਣੀ ਹੋਣ ਵਾਲੀ ਹਾਰ ਦਾ ਅੰਦਾਜ਼ਾ ਲਗਾ ਕੇ ਸਰਕਾਰ ਬੁਖਲਾ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ