Share on Facebook Share on Twitter Share on Google+ Share on Pinterest Share on Linkedin ਆਪ ਉਮੀਦਵਾਰ ਮਾਲਵਿੰਦਰ ਕੰਗ ਨੇ ਗੁਰੂਘਰ ਨਤਮਸਤਕ ਹੋ ਕੇ ਸ਼ੁਰੂ ਕੀਤਾ ਚੋਣ ਪ੍ਰਚਾਰ ਆਮ ਆਦਮੀ ਪਾਰਟੀ ਵਿਕਾਸ ਦੇ ਨਾਂ ’ਤੇ ਵੋਟਾਂ ਮੰਗੇਗੀ: ਮਾਲਵਿੰਦਰ ਕੰਗ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ: ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੇ ਸੋਮਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਤਮਸਤਕ ਹੋ ਕੇ ਚੋਣ ਪ੍ਰਚਾਰ ਦਾ ਆਗਾਜ਼ ਕੀਤਾ। ਉਨ੍ਹਾਂ ਨੇ ਅਰਦਾਸੀਆ ਸਿੰਘ ਕੋਲੋਂ ਸਰਬੱਤ ਦੇ ਭਲੇ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਵੀ ਕਰਵਾਈ ਅਤੇ ਸੰਗਤ ਨਾਲ ਗੁਰੂ-ਘਰ ਵਿੱਚ ਬੈਠ ਕੇ ਸ਼ਬਦ ਕੀਰਤਨ ਵੀ ਸੁਣਿਆ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ, ਜ਼ਿਲ੍ਹਾ ਯੋਜਨਾ ਬੋਰਡ ਦੀ ਚੇਅਰਪਰਸਨ ਸ੍ਰੀਮਤੀ ਪ੍ਰਭਜੋਤ ਕੌਰ, ਆਪ ਵਲੰਟੀਅਰ ਅਵਤਾਰ ਸਿੰਘ ਮੌਲੀ, ਨੰਬਰਦਾਰ ਹਰਸੰਗਤ ਸਿੰਘ, ਬਲਾਕ ਪ੍ਰਧਾਨ ਹਰਮੇਸ਼ ਸਿੰਘ ਕੁੰਭੜਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ, ਕਮਲਜੀਤ ਕੌਰ, ਆਰਪੀ ਸ਼ਰਮਾ, ਜਸਵੀਰ ਕੌਰ ਅੱਤਲੀ, ਹਰਬਿੰਦਰ ਸਿੰਘ ਸੈਣੀ, ਅਕਵਿੰਦਰ ਸਿੰਘ ਗੋਸਲ, ਦਵਿੰਦਰ ਸਿੰਘ ਸੋਹਾਣਾ, ਰਣਦੀਪ ਸਿੰਘ ਮਟੌਰ, ਪਰਮਜੀਤ ਸਿੰਘ ਚੌਹਾਨ, ਗੁਰਜੀਤ ਮਾਮਾ, ਤਰਨਜੀਤ ਸਿੰਘ ਸਮੇਤ ਹੋਰ ਵਲੰਟੀਅਰ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਕਾਸ ਦੇ ਨਾਂ ’ਤੇ ਵੋਟ ਮੰਗੇਗੀ। ਉਨ੍ਹਾਂ ਕਿਹਾ ਕਿ ਅੱਜ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਚੋਣ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਨੇ ਲੋਕਤੰਤਰ ਨੂੰ ਬਚਾਉਣ ਲਈ ਵਿੱਢੀ ਲੜਾਈ ਦਾ ਹਿੱਸਾ ਬਣਾਉਣ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਲੜਾਈ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਨਹਿਰੀ ਭਵਿੱਖ ਲਈ ਹੈ ਜਦੋਂਕਿ ਰਵਾਇਤੀ ਪਾਰਟੀਆਂ ਦੇ ਆਗੂਆਂ ਹਮੇਸ਼ਾ ਆਪਣੇ ਪਰਿਵਾਰਾਂ ਅਤੇ ਨਿੱਜ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨਾਲ ਧ੍ਰੋਹ ਕਮਾਉਣ ਵਾਲਿਆਂ ਨੂੰ ਗੁਰੂ ਅਤੇ ਲੋਕ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਬਚਾਉਣ ਲਈ ਸੰਸਦ ਵਿੱਚ ਸੂਬਿਆਂ ਦੇ ਅਧਿਕਾਰਾਂ ਦੀ ਗੱਲ ਕਰਨਗੇ। ਕੰਗ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ‘ਆਪ’ ਸਰਕਾਰ ਨੇ ਕਿਸਾਨਾਂ ਦੀ ਖ਼ੁਸ਼ਹਾਲੀ, ਬੇਰੁਜ਼ਗਾਰੀ ਖ਼ਤਮ ਕਰਨ ਲਈ 40 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦਿੱਤਾ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਭ੍ਰਿਸ਼ਟਾਚਾਰ ਨੂੰ ਵੱਡੇ ਪੱਧਰ ’ਤੇ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਸੀਟ ਜਿੱਤਣ ਲਈ ਉਹ ਹਰੇਕ ਘਰ ਦਾ ਬੂਹਾ ਖੜਕਾਉਣਗੇ ਅਤੇ ਸਾਰਿਆਂ ਨੂੰ ਨਾਲ ਲੈ ਕੇ ਚੱਲਣਗੇ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਨੂੰ ਸੈਰ ਸਪਾਟਾ ਕੇਂਦਰ ਵਜੋਂ ਵਿਕਸਤ ਕਰਨ ਦੀਆਂ ਅਥਾਹ ਸੰਭਾਵਨਾ ਹਨ। ਪਿਛਲੀਆਂ ਸਰਕਾਰਾਂ ਵੱਲੋਂ ਅਣਗੌਲਿਆ ਕੀਤੇ ਪੁਆਧ ਦੇ ਇਸ ਇਲਾਕੇ ਨੂੰ ਨਹਿਰੀ ਪਾਣੀ ਅਤੇ ਖੇਡਾਂ ਨੂੰ ਪ੍ਰਮੋਟ ਕਰਨਗੇ। ਇਸ ਤੋਂ ਬਾਅਦ ਮਾਲਵਿੰਦਰ ਕੰਗ ਆਪਣੇ ਸਮਰਥਕਾਂ ਸਮੇਤ ਅਗਲੇ ਪੜਾਅ ਲਈ ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਦੇ ਮੰਦਰ ਵਿੱਚ ਨਤਮਸਤਕ ਹੋਣ ਲਈ ਰਵਾਨਾ ਹੋਏ। ਰਸਤੇ ਵਿੱਚ ਖਰੜ, ਕੁਰਾਲੀ, ਸੋਲਖੀਆਂ ਸਾਹਿਬ ਅਤੇ ਰੂਪਨਗਰ ਵਿਖੇ ਆਪ ਵਲੰਟੀਅਰਾਂ ਨੇ ਮਾਲਵਿੰਦਰ ਕੰਗ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ