Share on Facebook Share on Twitter Share on Google+ Share on Pinterest Share on Linkedin ਟੀਡੀਆਈ ਸਿਟੀ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੀ ਚੋਣ, ਰਾਜਵਿੰਦਰ ਸਿੰਘ 7ਵੀਂ ਵਾਰ ਪ੍ਰਧਾਨ ਬਣੇ ਨਬਜ਼-ਏ-ਪੰਜਾਬ, ਮੁਹਾਲੀ, 8 ਅਪਰੈਲ: ਇੱਥੋਂ ਦੇ ਟੀਡੀਆਈ ਸਿਟੀ ਸੈਕਟਰ-110 ਦੀ ਰੈਜ਼ੀਡੈਂਟ ਵੈੱਲਫੇਅਰ ਸੁਸਾਇਟੀ ਦੇ ਸਾਲਾਨਾ ਜਨਰਲ ਇਜਲਾਸ ਦੌਰਾਨ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਰਾਜਵਿੰਦਰ ਸਿੰਘ ਸਰਾਓ ਨੂੰ ਸੱਤਵੀਂ ਵਾਰ ਪ੍ਰਧਾਨ ਚੁਣਿਆ ਗਿਆ। ਜਸਵੀਰ ਸਿੰਘ ਗੜਾਂਗ ਨੂੰ ਮੀਤ ਪ੍ਰਧਾਨ, ਸੰਜੇਵੀਰ ਨੂੰ ਜਨਰਲ ਸਕੱਤਰ, ਮੋਹਿਤ ਮਦਾਨ ਨੂੰ ਵਿੱਤ ਸਕੱਤਰ, ਅਮਰਜੀਤ ਸਿੰਘ ਸੇਖੋਂ ਨੂੰ ਆਡੀਟਰ ਅਤੇ ਮਨੋਹਰ ਲਾਲ ਸ਼ਰਮਾ ਨੂੰ ਸਰਪ੍ਰਸਤ ਥਾਪਿਆ ਗਿਆ। ਅਸ਼ੋਕ ਕੁਮਾਰ ਡੋਗਰਾ, ਗੁਰਬਚਨ ਸਿੰਘ ਮੰਡੇਰ, ਅਸ਼ਵਨੀ ਰਾਣਾ, ਨੀਰੂ ਬਾਲਾ, ਸਰੀਤਾ ਕਸ਼ਯਪ, ਅਰਵਿੰਦ ਸ਼ਰਮਾ, ਆਸ਼ੂਤੋਸ਼ ਕੈਂਥ ਅਤੇ ਮਨੋਹਰ ਸਿੰਘ ਨੂੰ ਕਾਰਜਕਾਰਨੀ ਮੈਂਬਰ ਨਾਮਜ਼ਦ ਕੀਤਾ ਗਿਆ। ਮੀਟਿੰਗ ਦੌਰਾਨ ਜਨਰਲ ਸਕੱਤਰ ਸੰਜੇਵੀਰ ਨੇ ਸਾਲਾਨਾ ਰਿਪੋਰਟ ਪੇਸ਼ ਕੀਤੀ। ਕੈਸ਼ੀਅਰ ਗੁਰਬਿੰਦਰ ਸਿੰਘ ਬਖ਼ਸ਼ੀ ਨੇ ਸਾਲ ਭਰ ਦੀ ਆਮਦਨ ਅਤੇ ਖਰਚ ਸਬੰਧੀ ਰਿਪੋਰਟ ਪੇਸ਼ ਕੀਤੀ। ਮੀਟਿੰਗ ਦੌਰਾਨ ਸੁਸਾਇਟੀ ਦੇ ਸਰਗਰਮ ਆਗੂ ਹਰਦੇਵ ਸਿੰਘ ਅਤੇ ਆਨਵੀ ਸਿੰਘ 9 ਸਾਲ ਦੀ ਮਾਸੂਮ ਬੱਚੀ ਦੀ ਬੇਵਕਤੀ ਮੌਤ ’ਤੇ ਦੁੱਖ ਦਾ ਪ੍ਰਗਟ ਕਰਦਿਆਂ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ। ਸੁਸਾਇਟੀ ਦੇ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਆਉਣ ਵਾਲੇ ਸਮੇਂ ਵਿੱਚ ਪਹਿਲ ਦੇ ਆਧਾਰ ’ਤੇ ਕੀਤੇ ਜਾਣ ਵਾਲੇ ਕੰਮਾਂ (ਜਿਨ੍ਹਾਂ ਵਿੱਚ ਬਿਜਲੀ ਸਪਲਾਈ ਪ੍ਰਬੰਧਾਂ ਨੂੰ ਠੀਕ ਕਰਵਾਉਣਾ, 95-96 ਸੈਕਟਰ ਨੂੰ ਵੰਡ ਦੀ ਸੜਕ ਬਣਾਉਣ ਲਈ ਯਤਨ ਕਰਨੇ, ਬਰਸਾਤੀ ਪਾਣੀ ਦੀ ਸਮੱਸਿਆ ਵਾਲੇ ਇਲਾਕਿਆਂ ’ਤੇ ਵਿਸ਼ੇਸ਼ ਧਿਆਨ ਦੇਣਾ ਸ਼ਾਮਲ ਹੈ) ਬਾਰੇ ਜਾਣਕਾਰੀ ਦਿੱਤੀ। ਪ੍ਰਧਾਨ ਰਾਜਵਿੰਦਰ ਸਿੰਘ ਸਰਾਓ ਨੇ ਕਿਹਾ ਕਿ ਰਹਿੰਦੇ ਕੰਮਾਂ ਦਾ ਨਿਪਟਾਰਾ ਵੀ ਜਲਦੀ ਕੀਤਾ ਜਾਵੇਗਾ ਅਤੇ ਵਸਨੀਕਾਂ ਦੀਆਂ ਭਾਵਨਾਵਾਂ ਦਾ ਹਮੇਸ਼ਾ ਖਿਆਲ ਰੱਖਿਆ ਜਾਵੇਗਾ। ਇਸ ਮੌਕੇ ਗੁਲਜ਼ਾਰ ਸਿੰਘ ਅੌਜਲਾ ਸਾਬਕਾ ਸਰਪੰਚ ਲਾਂਡਰਾਂ ਜਿਨ੍ਹਾਂ ਨੇ ਆਰ. ਡਬਲਿਊ ਸੋਸਾਇਟੀ ਦੇ ਦਫਤਰ ਲਈ ਇੱਕ ਲੱਖ ਰੁਪਏ ਦੀ ਰਾਸ਼ੀ ਦਾਨ ਦੇ ਰੂਪ ਵਿੱਚ ਦਿੱਤੀ ਸੀ ਦਾ ਵਿਸ਼ੇਸ ਤੌਰ ’ਤੇ ਸਨਮਾਨ ਕੀਤਾ ਗਿਆ। ਉਨ੍ਹਾਂ ਤੋਂ ਇਲਾਵਾ ਹੋਰ ਵੀ ਦਾਨੀ ਸ਼ਖ਼ਸੀਅਤਾਂ ਜਗਦੀਪ ਸਿੰਘ ਪੰਜਾਬ ਪੁਲੀਸ, ਗੁਰਸੇਵਕ ਸਿੰਘ, ਗੁਰਸ਼ਰਨ ਸਿੰਘ, ਡਾ. ਰੇਸ਼ਮ ਸਿੰਘ, ਮੋਨਿਕਾ ਸ਼ਰਮਾ, ਮਾ. ਸੁਰਮੁੱਖ ਸਿੰਘ, ਬਲਜੀਤ ਕੌਰ, ਸੋਨੀਆ ਬਾਂਸਲ, ਹਰਿੰਦਰ ਸਿੰਘ ਅਤੇ ਪ੍ਰੇਮ ਸਿੰਘ ਦਾ ਸੁਸਾਇਟੀ ਵੱਲੋਂ ਸਨਮਾਨ ਕੀਤਾ ਗਿਆ। ਸਟੇਜ ਸਕੱਤਰ ਦੀ ਭੂਮਿਕਾ ਪ੍ਰਿੰਸੀਪਲ ਐਮਐਲ ਸ਼ਰਮਾ ਨੇ ਨਿਭਾਈ। ਇਸ ਮੌਕੇ ਨਵਜੋਤ ਸਿੰਘ ਸਿੱਧੂ, ਗਗਨਦੀਪ ਸਿੰਘ, ਪੂਨਮ ਸ਼ਰਮਾ, ਰਚਨਾ ਡੁਬਰਾਲ, ਪ੍ਰਸ਼ੋਤਮ ਲਾਲ, ਜਸਬੀਰ ਸਿੰਘ, ਕਰਤਾਰ ਸਿੰਘ, ਜਗਦੀਪ ਸਿੰਘ, ਮੋਹਨ ਲਾਲ ਰੰਗਾ, ਹਰਜਿੰਦਰ ਸਿੰਘ, ਅਮਰਜੀਤ ਸਿੰਘ ਧਨੋਆ, ਐਡਵੋਕੇਟ ਨਵਜੀਤ ਸਿੰਘ, ਐਡਵੋਕਟ ਹਰਪ੍ਰੀਤ ਸਿੰਘ, ਭੁਪਿੰਦਰ ਸਿੰਘ ਬਾਵਾ, ਸੰਦੀਪ ਸ਼ਰਮਾ ਅਤੇ ਹੋਰ ਪਤਵੰਤੇ ਸ਼ਾਮਲ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ