Share on Facebook Share on Twitter Share on Google+ Share on Pinterest Share on Linkedin ਸਿਟੀਜ਼ਨ ਵੈੱਲਫੇਅਰ ਐਂਡ ਡਿਵੈਲਪਮੈਂਟ ਫੋਰਮ ਮੁਹਾਲੀ ਦੀ ਚੋਣ ਕਰਵਾਉਣ ਲਈ ਕਮੇਟੀ ਦਾ ਗਠਨ ਨਬਜ਼-ਏ-ਪੰਜਾਬ, ਮੁਹਾਲੀ, 10 ਅਪਰੈਲ: ਸਿਟੀਜ਼ਨ ਵੈੱਲਫੇਅਰ ਐਂਡ ਡਿਵੈਲਪਮੈਂਟ ਫੋਰਮ ਮੁਹਾਲੀ ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਸੰਸਥਾ ਦੇ ਪ੍ਰਧਾਨ ਤੇ ਕੌਂਸਲਰ ਪਰਮਜੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਇੱਥੋਂ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਭਵਨ ਫੇਜ਼-7 ਵਿਖੇ ਹੋਈ। ਜਿਸ ਵਿੱਚ ਫੋਰਮ ਦੀ ਚੋਣ ਅਗਲੀ ਚੋਣ ਕਰਵਾਉਣ ਸਮੇਤ ਸ਼ਹਿਰ ਦੇ ਹੋਰਨਾਂ ਭਖਦਿਆਂ ਮੁੱਦਿਆਂ ’ਤੇ ਚਰਚਾ ਕੀਤੀ ਗਈ। ਸੰਸਥਾ ਦੇ ਜਨਰਲ ਸਕੱਤਰ ਕੇ.ਐਲ. ਸ਼ਰਮਾ ਨੇ ਦੱਸਿਆ ਕਿ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਵਿੱਛੜ ਗਏ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਦੱਸਿਆ ਕਿ ਕਾਫ਼ੀ ਸਮੇਂ ਤੋਂ ਫੋਰਮ ਦੀ ਚੋਣ ਪੈਂਡਿੰਗ ਪਈ ਹੈ। ਨਵੇਂ ਸਿਰਿਓਂ ਚੋਣ ਕਰਵਾਉਣ ਬਾਰੇ ਵਿਚਾਰ ਕੀਤਾ ਗਿਆ। ਇਸ ਬਾਰੇ ਸਾਰੇ ਮੈਂਬਰਾਂ ਨੇ ਨਵੇਂ ਅਹੁਦੇਦਾਰਾਂ ਦੀ ਚੋਣ ਛੇਤੀ ਚੋਣ ਕਰਵਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮੀਟਿੰਗ ਵਿੱਚ ਚੋਣ ਕਰਵਾਉਣ ਲਈ ਇੱਕ ਚੋਣ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਸ਼ੇਰ ਸਿੰਘ ਨੂੰ ਕਨਵੀਨਰ, ਦੀਪਕ ਮਲਹੋਤਰਾ, ਸੁਖਦੀਪ ਸਿੰਘ ਅਤੇ ਗਗਨ ਧਾਲੀਵਾਲ ਨੂੰ ਕਮੇਟੀ ਮੈਂਬਰ ਅਤੇ ਪੀਡੀ ਵਧਵਾ ਨੂੰ ਚੋਣ ਅਧਿਕਾਰੀ ਨਿਯੁਕਤ ਕੀਤਾ ਗਿਆ। ਫੋਰਮ ਦੇ ਕੈਸ਼ੀਅਰ ਮੋਹਨ ਸਿੰਘ ਦੇ ਦੇਹਾਂਤ ਕਾਰਨ ਸੰਯੁਕਤ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਪਿਆਰਾ ਸਿੰਘ ਨੂੰ ਦਿੱਤੀ ਗਈ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਲਿਆ ਗਿਆ ਕਿ ਜਿਨ੍ਹਾਂ ਦਾ ਸਾਲਾਨਾ ਚੰਦਾ ਸਾਲ 2019 ਤੱਕ ਨਹੀਂ ਆਇਆ। ਉਹ ਸੰਯੁਕਤ ਵਿੱਤ ਸਕੱਤਰ ਕੋਲ ਜਲਦੀ ਚੰਦਾ ਜਮਾਂ ਕਰਵਾਉਣ। ਮੀਟਿੰਗ ਵਿੱਚ ਇਹ ਵੀ ਸਪੱਸ਼ਟ ਕੀਤਾ ਕਿ ਚੰਦਾ ਜਮ੍ਹਾ ਕਰਵਾਉਣ ਵਾਲੇ ਮੈਂਬਰਾਂ ਨੂੰ ਹੀ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਕਮਲਜੀਤ ਸਿੰਘ ਰੂਬੀ, ਜਸਬੀਰ ਸਿੰਘ ਜੱਸੀ, ਸੁੱਚਾ ਸਿੰਘ ਕਲੌੜ, ਹਰਬਿੰਦਰ ਸਿੰਘ ਸੈਣੀ, ਹਰਦਿਆਲ ਸਿੰਘ ਠੇਕੇਦਾਰ, ਪਿਆਰਾ ਸਿੰਘ, ਅਜੀਤ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ