Share on Facebook Share on Twitter Share on Google+ Share on Pinterest Share on Linkedin ਸਫ਼ਾਈ ਸੇਵਕ ਹੱਥ ’ਚੋਂ ਝਾੜੂ ਸੁੱਟ ਕੇ ਹੜਤਾਲ ’ਤੇ, ਸ਼ਹਿਰ ਵਿੱਚ ਗੰਦਗੀ ਫੈਲਣ ਦਾ ਖ਼ਦਸ਼ਾ ਸ਼ੁੱਕਰਵਾਰ ਨੂੰ ਡੀਸੀ ਮੁਹਾਲੀ ਦੇ ਦਫ਼ਤਰ ਅੱਗੇ ਕੂੜਾ ਸੁੱਟ ਕੇ ਘਿਰਾਓ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹਾਲੀ, 11 ਅਪਰੈਲ: ਮੁਹਾਲੀ ਵਿੱਚ ਸਫ਼ਾਈ ਸੇਵਕ ਆਪਣੇ ਹੱਥਾਂ ’ਚੋਂ ਝਾੜੂ ਸੁੱਟ ਕੇ ਹੜਤਾਲ ’ਤੇ ਚਲੇ ਗਏ ਹਨ। ਆਪਣੀਆਂ ਹੱਕੀ ਮੰਗਾਂ ਦੀ ਲਈ ਅਣਮਿੱਥੇ ਲਈ ਸ਼ੁਰੂ ਕੀਤੀ ਹੜਤਾਲ ਅੱਜ ਦੂਜੇ ਦਿਨ ਵੀ ਜਾਰੀ ਰਹੀ। ਸਮੂਹ ਸਫ਼ਾਈ ਸੇਵਕ ਅੱਜ ਸਵੇਰੇ 10 ਵਜੇ ਇੱਥੋਂ ਦੇ ਫੇਜ਼-3ਬੀ2 ਦੀ ਮਾਰਕੀਟ ਵਿੱਚ ਇਕੱਠੇ ਹੋਏ ਅਤੇ ਵੱਖ-ਵੱਖ ਮਾਰਕੀਟਾਂ, ਸੜਕਾਂ ਅਤੇ ਸ਼ਹਿਰ ਦੀਆਂ ਗਲੀਆਂ ਵਿੱਚ ਪੈਦਲ ਰੋਸ ਮਾਰਚ ਕਰਦੇ ਹੋਏ ਪੰਜਾਬ ਦੀ ‘ਆਪ’ ਸਰਕਾਰ, ਮੇਅਰ ਅਤੇ ਨਿਗਮ ਕਮਿਸ਼ਨਰ ਦੀਆਂ ਕਥਿਤ ਮੁਲਾਜ਼ਮ ਮਾਰੂ ਅਤੇ ਵਾਲਮੀਕੀ ਸਮਾਜ ਵਿਰੋਧੀ ਨੀਤੀਆਂ ਖ਼ਿਲਾਫ਼ ਪਿੱਟ ਸਿਆਪਾ ਕਰਦਿਆਂ ਨਾਅਰੇਬਾਜ਼ੀ ਕੀਤੀ। ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ ਵਿਚ ਗੰਦਗੀ ਅਤੇ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਹੈ। ਇਸ ਮੌਕੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਮੁਹਾਲੀ ਦੇ ਮੇਅਰ ਅਤੇ ਕਮਿਸ਼ਨਰ ਵੱਲੋਂ ਸਫ਼ਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਹੁਣ ਤੱਕ ਕੋਈ ਮੰਗ ਨਹੀਂ ਮੰਨੀ ਗਈ। ਉਨ੍ਹਾਂ ਕਿਹਾ ਕਿ ਮੁਹਾਲੀ ਮਹਿੰਗਾ ਸ਼ਹਿਰ ਹੈ, ਇੱਥੇ 10000 ਰੁਪਏ ਤਨਖ਼ਾਹਾਂ ਵਿੱਚ ਗੁਜ਼ਾਰਾ ਨਹੀਂ ਹੁੰਦਾ। ਇਸ ਲਈ 22000 ਰੁਪਏ ਤਨਖ਼ਾਹ ਕੀਤੀ ਜਾਵੇ। 500 ਰੁਪਏ ਸਪੈਸ਼ਲ ਤੇਲ ਭੱਤਾ ਲਾਗੂ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਕਰਮਚਾਰੀਆਂ ਦੀ ਬਾਗਬਾਨੀ ਵਿੰਗ ਦੀ ਤਾਇਨਾਤੀ ਕੀਤੀ ਜਾਵੇ। ਬੁਲਾਰਿਆਂ ਨੇ ਕਿਹਾ ਕਿ ਸੂਬਾ ਸਰਕਾਰ ਦੇ ਘਰ-ਘਰ ਰੁਜ਼ਗਾਰ ਅਤੇ ਕੱਚੇ ਕਰਮਚਾਰੀਆਂ ਨੂੰ ਪੱਕੇ ਕਰਨ ਦੇ ਦਾਅਵੇ ਖੋਖਲੇ ਸਾਬਤ ਹੋ ਰਹੇ ਹਨ ਅਤੇ ਨਗਰ ਨਿਗਮ ਵੱਲੋਂ ਦੋ ਪਬਲਿਕ ਪਖਾਨਿਆਂ ’ਤੇ ਕੰਮ ਕਰਦੇ 200 ਸਫ਼ਾਈ ਸੇਵਕਾਂ ਨੂੰ ਬੇਰੁਜ਼ਗਾਰ ਦੀ ਭੱਠੀ ਵਿਚ ਝੋਕਿਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਕਾਰਵਾਈ ਨੂੰ ਫੌਰੀ ਰੋਕਿਆ ਜਾਵੇ। ਆਗੂਆਂ ਨੇ ਦੱਸਿਆ ਕਿ 200 ਸਫ਼ਾਈ ਸੇਵਕਾਂ ਨੂੰ ਬੇਰੁਜ਼ਗਾਰ ਕਰਨ ਨਾਲ 2000 ਪਰਿਵਾਰਾਂ ਨੂੰ ਭੁੱਖਮਰੀ ਵੱਲ ਧੱਕਣਾ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਆਗੂਆਂ ਨੇ ਐਲਾਨ ਕੀਤਾ ਕਿ ਭਲਕੇ ਸਵੇਰੇ ਡੀਸੀ ਮੁਹਾਲੀ ਦੇ ਦਫ਼ਤਰ ਅੱਗੇ ਕੂੜਾ ਸੁੱਟ ਕੇ ਪ੍ਰਸ਼ਾਸਨ ਦਾ ਘਿਰਾਓ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ