Nabaz-e-punjab.com

ਪੰਜਾਬ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ: ਬਰਸਟ

ਸੂਬੇ ਦੀਆਂ ਮੰਡੀਆਂ ’ਚੋਂ ਕਣਕ ਦੀ ਆਮਦ ਤੇ ਖ਼ਰੀਦ ਸ਼ੁਰੂ, ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਮੁਕੰਮਲ

ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ:
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਹਾੜ੍ਹੀ ਸੀਜ਼ਨ 2024-25 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਅੱਜ ਇੱਥੇ ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਅਤੇ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਇਸਦੇ ਚੱਲਦਿਆਂ ਹੁਣ ਤੱਕ ਮੰਡੀਆਂ ਵਿੱਚ 5596 ਮੀਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ। ਜਿਸ ’ਚੋਂ 2717 ਮੀਟਰਿਕ ਟਨ ਕਣਕ ਖਰੀਦੀ ਜਾ ਚੁੱਕੀ ਹੈ। 1793 ਮੀਟਰਿਕ ਟਨ ਸਰਕਾਰੀ ਅਤੇ 924 ਮੀਟਰਿਕ ਟਨ ਕਣਕ ਦੀ ਪ੍ਰਾਈਵੇਟ ਪੱਧਰ ’ਤੇ ਖ਼ਰੀਦ ਹੋਈ ਹੈ, ਜਦੋਂਕਿ 742 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਵੀ ਹੋ ਗਈ ਹੈ।
ਸ੍ਰੀ ਬਰਸਟ ਨੇ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਹਾੜ੍ਹੀ ਸੀਜ਼ਨ 2024-25 ਦੌਰਾਨ ਕੁੱਲ 1907 ਖ਼ਰੀਦ ਕੇਂਦਰ ਅਤੇ 517 ਆਰਜ਼ੀ ਖ਼ਰੀਦ ਕੇਂਦਰ ਬਣਾਏ ਗਏ ਹਨ। ਜਿੱਥੇ ਪੰਜਾਬ ਦੇ ਲੋਕਾਂ, ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ ਅਤੇ ਵਪਾਰੀਆਂ ਲਈ ਖ਼ਰੀਦ ਪ੍ਰਬੰਧਾਂ ਨੂੰ ਸਹੀ ਚਲਾਉਣ ਲਈ ਸੁਚੱਜੇ ਪ੍ਰਬੰਧ ਕੀਤੇ ਗਏ ਹਨ। ਸਾਰੀਆਂ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਬਿਜਲੀ, ਬੈਠਣ ਲਈ ਛਾਂ ਅਤੇ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਮੂਹ ਜ਼ਿਲ੍ਹਾ ਮੰਡੀ ਅਫ਼ਸਰਾਂ ਨੂੰ ਨਿੱਜੀ ਪੱਧਰ ’ਤੇ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਮੁੱਖ ਦਫ਼ਤਰ ਪੱਧਰ ’ਤੇ ਫਲਾਇੰਗ ਸੁਕਾਇਡ ਟੀਮਾਂ ਬਣਾਈਆਂ ਗਈਆਂ ਹਨ। ਮੁੱਖ ਦਫ਼ਤਰ ਮੁਹਾਲੀ ਵਿੱਚ ਕੰਟਰੋਲ ਰੂਮ ਬਣਾਇਆ ਗਿਆ ਹੈ।
ਸ੍ਰੀ ਬਰਸਟ ਨੇ ਦੱਸਿਆ ਕਿ ਕਿਸਾਨਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਹਰ ਸਾਲ ਮੰਡੀਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਂਦਾ ਹੈ। ਪਿਛਲੇ ਸਾਲ 1860 ਖ਼ਰੀਦ ਕੇਂਦਰ ਬਣਾਏ ਗਏ ਸਨ ਜਦੋਂਕਿ ਇਸ ਸਾਲ 1907 ਖ਼ਰੀਦ ਕੇਂਦਰਾਂ ਦੀ ਵਿਵਸਥਾ ਕੀਤੀ ਗਈ ਹੈ, ਜੋ ਕਿ ਪਿਛਲੇ ਸਾਲ ਨਾਲੋਂ 47 ਵੱਧ ਹਨ। ਉਨ੍ਹਾਂ ਕਿਹਾ ਕਿ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਜਨਤਕ ਥਾਵਾਂ ’ਤੇ 517 ਆਰਜ਼ੀ ਖ਼ਰੀਦ ਕੇਂਦਰ ਬਣਾਏ ਜਾ ਰਹੇ ਹਨ ਤਾਂ ਜੋ ਆਪਣੀ ਫ਼ਸਲ ਲੈ ਕੇ ਮੰਡੀ ਵਿੱਚ ਆਉਣ ਵਾਲੇ ਕਿਸਾਨਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…