Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਲਾਂਡਰਾਂ ਵਿੱਚ ਉਤਸ਼ਾਹ ਨਾਲ ਮਨਾਇਆ ਵਿਸਾਖੀ ਦਾ ਤਿਉਹਾਰ ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਚਾਵਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸੀਜੀਸੀ ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਰੰਗਾਰੰਗ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਵਿਦਿਆਰਥੀਆਂ ਨੇ ਝੂੰਮਰ, ਮਲਵਈ ਗਿੱਧਾ, ਰਾਜਸਥਾਨੀ ਲੋਕ ਨਾਚ ਸਮੇਤ ਲੋਕ ਗੀਤਾਂ ਦੀ ਪੇਸ਼ਕਾਰੀ ਨਾਲ ਆਪਣੀ ਅੰਦਰ ਛੁਪੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਮੌਕੇ ਸੋਹਣੀ ਦਸਤਾਰ ਬੰਨਣੀ, ਸੋਹਣੀ ਗੁੱਤ, ਸੰਗੀਤਕ ਜੁਗਲਬੰਦੀ, ਬੈੱਸਟ ਮੁਟਿਆਰ ਅਤੇ ਬੈੱਸਟ ਗੱਬਰੂ ਦੇ ਮੁਕਾਬਲੇ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ। ਸੀਜੀਸੀ ਦੇ ਬੁਲਾਰੇ ਨੇ ਦੱਸਿਆ ਕਿ ਸੋਹਣੀ ਦਸਤਾਰ ਸਜਾਉਣ ਦੇ ਮੁਕਾਬਲੇ ਵਿੱਚ ਸਹਿਜਪ੍ਰੀਤ ਸਿੰਘ ਜੇਤੂ ਰਿਹਾ ਜਦਕਿ ਸੋਹਮੀ ਗੁੱਤ ਮੁਕਾਬਲੇ ਵਿੱਚ ਗੁਰਲੀਨ ਕੌਰ ਤੇ ਹਰਲੀਨ ਨੇ ਸਾਂਝੇ ਤੌਰ ’ਤੇ ਪਹਿਲਾ ਇਨਾਮ ਹਾਸਲ ਕੀਤਾ। ਗੁਰਸਿਦਕ ਨੇ ਬੈੱਸਟ ਗੱਬਰੂ ਦਾ ਖ਼ਿਤਾਬ ਜਿੱਤਿਆ ਜਦੋਂਕਿ ਦੀਕਸ਼ਾ ਨੇ ਬੈੱਸਟ ਮੁਟਿਆਰ ਦਾ ਖ਼ਿਤਾਬ ਜਿੱਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ