Share on Facebook Share on Twitter Share on Google+ Share on Pinterest Share on Linkedin ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਖੇਤਰੀ ਪਾਰਟੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਜ਼ਰੂਰੀ: ਚੰਦੂਮਾਜਰਾ ਚੰਦੂਮਾਜਰਾ ਨੇ ਪਿੰਡ ਕੁਰੜੀ ਤੇ ਗੋਬਿੰਦਗੜ੍ਹ ਵਿੱਚ ਲੋਕਾਂ ਦੀਆਂ ਭਰਵੀਆਂ ਮੀਟਿੰਗਾਂ ਨੂੰ ਕੀਤਾ ਸੰਬੋਧਨ ਨਬਜ਼-ਏ-ਪੰਜਾਬ, ਮੁਹਾਲੀ, 12 ਅਪਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਦੇਸ਼ ਦੀਆਂ ਕੌਮੀ ਪਾਰਟੀਆਂ ਦੇ ਗੈਰ-ਸਿਧਾਂਤਕ ਅਮਲ ਨੂੰ ਠੱਲ੍ਹਣ ਲਈ ਖੇਤਰੀ ਪਾਰਟੀਆਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਨੇੜਲੇ ਪਿੰਡ ਕੁਰੜੀ ਅਤੇ ਗੋਬਿੰਦਗੜ੍ਹ ਵਿਖੇ ਅਕਾਲੀ ਦਲ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੈ, ਜਿਸ ਨੂੰ ਬਿਨਾਂ ਸ਼ਰਤ ਸਹਿਯੋਗ ਦਿੱਤਾ ਜਾਵੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੌਮੀ ਪਾਰਟੀਆਂ ਦੇਸ਼ ਵਿੱਚ ਖੇਤਰੀ ਪਾਰਟੀਆਂ ਨੂੰ ਨੁਕਸਾਨ ਪਹੁੰਚਾਉਣ ਲਈ ਗੈਰਸਿਧਾਂਤਕ, ਗੈਰਲੋਕਤੰਤਰਿਕ ਅਮਲ ਨੂੰ ਅਪਣਾ ਰਹੀਆਂ ਹਨ, ਜਿਹੜਾ ਕਿ ਭਾਰਤ ਵਰਗੇ ਵੰਨਸੁਵੰਨੇ ਦੇਸ਼ ਲਈ ਬੇਹੱਦ ਖਤਰਨਾਕ ਰੁਝਾਨ ਹੈ। ਉਨ੍ਹਾਂ ਕਿਹਾ ਕਿ ਖੇਤਰੀਵਾਦ ਮੁਲਕ ਦੀ ਪਛਾਣ ਹੈ ਅਤੇ ਇਸ ਨਾਲ ਸਬੰਧਤ ਖੇਤਰ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਹੱਲ ਕਰਾਉਣ ਲਈ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀਆਂ ਦੀ ਅਗਵਾਈ ਗੈਰਸਿਧਾਂਤਕ ਲੋਕਾਂ ਦੇ ਹੱਥਾਂ ਵਿੱਚ ਆਉਣ ਨਾਲ ਕੇਂਦਰ ਸਾਰਿਆਂ ਨੂੰ ਸੂਈ ਦੇ ਨੱਕੇ ’ਚੋਂ ਲੰਘਾਉਣਾ ਚਾਹੁੰਦਾ ਹੈ, ਜੋ ਗੈਰਵਾਜਬ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਦੀ ਗੱਲ ਕੀਤੀ ਹੈ ਤੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਲਈ ਅਤੇ ਦੇਸ਼ ਦੀ ਭਾਈਚਾਰਕ ਸਾਂਝ ’ਤੇ ਏਕਤਾ ਦੀ ਮਜ਼ਬੂਤੀ ਲਈ ਪਹਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਸਾਰਿਆਂ ਦੀ ਡੋਰ ਦਿੱਲੀ ਦੇ ਆਕਾਵਾਂ ਦੇ ਹੱਥ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪਹਿਲਾਂ ਵੀ ਹਮੇਸ਼ਾ ਪੰਜਾਬ, ਪੰਥ, ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ, ਬੇਰੁਜ਼ਗਾਰਾਂ ਦੀ ਗੱਲ ਕਰਦਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਉੱਤੇ ਪੰਜਾਬ ਨੂੰ ਵਿਸਾਰਨ ਦਾ ਦੋਸ਼ ਲਾਇਆ ਅਤੇ ਲੋਕਾਂ ਨੂੰ ਲੋਕ ਸਭਾ ਚੋਣਾਂ ਵਿੱਚ ਅਕਾਲੀ ਦਲ ਨੂੰ ਜਿਤਾਉਣ ਦੀ ਅਪੀਲ ਕੀਤੀ। ਇਨ੍ਹਾਂ ਭਰਵੇਂ ਇਕੱਠਾਂ ਨੂੰ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ ਸੋਹਾਣਾ, ਐਡਵੋਕੇਟ ਗਗਨਦੀਪ ਸਿੰਘ ਬੈਦਵਾਨ, ਸਤਿੰਦਰ ਸਿੰਘ ਗਿੱਲ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਗੁਰਪ੍ਰਤਾਪ ਸਿੰਘ ਬੜੀ, ਅਜੈਬ ਸਿੰਘ ਪਟਵੀ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਕਮਲਜੀਤ ਸਿੰਘ ਬੜੀ, ਕੁਲਦੀਪ ਸਿੰਘ ਕੁਰੜੀ, ਜਸਵੀਰ ਸਿੰਘ ਜੱਸੀ ਕੁਰੜਾ, ਬਲਵਿੰਦਰ ਸਿੰਘ ਲਖਨੌਰ, ਨੰਬਰਦਾਰ ਕਰਮਜੀਤ ਸਿੰਘ ਮੌਲੀ, ਅਮਨ ਪੂਨੀਆ, ਨਿਰਮਲ ਸਿੰਘ ਮਾਣਕਮਾਜਰਾ, ਬਲਬੀਰ ਸਿੰਘ ਪੱਤੋਂ, ਜਸਵੰਤ ਸਿੰਘ ਨੰਗਾਰੀਂ, ਹਰਪਾਲ ਸਿੰਘ ਬਠਲਾਣਾ, ਨੰਬਰਦਾਰ ਸੁਰਿੰਦਰ ਸਿੰਘ, ਪ੍ਰਿਥੀ ਪੁਰੀ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ